PUNJABMAILUSA.COM

ਬ੍ਰਿਟੇਨ ਦੇ ਡਿਪਲੋਮੈਟ ਨੇ ਪਵਿੱਤਰ ਸਥਾਨ ਗੋਲਡਨ ਟੈਂਪਲ ਨੂੰ

ਬ੍ਰਿਟੇਨ ਦੇ ਡਿਪਲੋਮੈਟ ਨੇ ਪਵਿੱਤਰ ਸਥਾਨ ਗੋਲਡਨ ਟੈਂਪਲ ਨੂੰ

ਬ੍ਰਿਟੇਨ ਦੇ ਡਿਪਲੋਮੈਟ ਨੇ ਪਵਿੱਤਰ ਸਥਾਨ ਗੋਲਡਨ ਟੈਂਪਲ ਨੂੰ
April 24
16:37 2018

ਲੰਡਨ, 24 ਅਪ੍ਰੈਲ (ਪੰਜਾਬ ਮੇਲ)- ਬ੍ਰਿਟੇਨ ਦੇ ਇਕ ਚੋਟੀ ਦੇ ਡਿਪਲੋਮੈਟ ਨੇ ਭਾਰਤ ਦੇ ਸਭ ਤੋਂ ਪਵਿੱਤਰ ਸਥਾਨਾਂ ਵਿਚੋਂ ਇਕ ਗੋਲਡਨ ਟੈਂਪਲ ਨੂੰ ਇਕ ਮਸਜਿਦ ਕਰਾਰ ਦੇ ਦਿੱਤਾ, ਜਿਸ ਉੱਤੇ ਸਿੱਖ ਭਾਈਚਾਰੇ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਆਪਣੀ ਇਸ ਭੁੱਲ ਲਈ ਮੁਆਫੀ ਮੰਗ ਲਈ ਹੈ। ਵਿਦੇਸ਼ ਅਤੇ ਰਾਸ਼ਟਰਮੰਡਲ ਦਫਤਰ ਦੇ ਸਥਾਈ ਅਵਰ ਸਕੱਤਰ ਸਾਈਮਨ ਮੈਕਡਾਨਲਡ ਨੇ ਕਲ ਇਕ ਟਵੀਟ ਵਿਚ ਅੰਮ੍ਰਿਤਸਰ ਸਥਿਤ ਗੋਲਡਨ ਟੈਂਪਲ ਨੂੰ ਗੋਲਡਨ ਮਸਜਿਦ (ਗੋਲਡਨ ਮੌਸਕ) ਲਿੱਖ ਦਿੱਤਾ ਸੀ।
ਉਨ੍ਹਾਂ ਨੇ ਟਵੀਟ ਕੀਤਾ, ਚੰਡੀਗੜ੍ਹ ਵਿਚ ਹਰਜਿੰਦਰ ਸਿੰਘ ਕੁਕਰੇਤਾ ਨੇ ਡਿਪਟੀ ਹਾਈ ਕਮਿਸ਼ਨਰ ਨੂੰ 1997 ਵਿਚ ਅੰਮ੍ਰਿਤਸਰ ਵਿਚ ਗੋਲਡਨ ਮਸਜਿਦ ਵਿਚ ਮਹਾਰਾਣੀ ਦੀ ਲਈ ਗਈ ਤਸਵੀਰ ਪੇਸ਼ ਕੀਤੀ, ਡਿਪਟੀ ਕਮਿਸ਼ਨਰ ਦੀ ਕੰਧ ਲਈ ਸਥਾਈ ਯਾਦ ਚਿੰਨ੍ਹ ਹੈ। ਹਾਲਾਂਕਿ ਗਲਤੀ ਦਾ ਅਹਿਸਾਸ ਹੋਣ ਉੱਤੇ ਉਨ੍ਹਾਂ ਨੇ ਮੁਆਫੀ ਮੰਗ ਲਈ। ਵਿਦੇਸ਼ ਦਫਤਰ ਦੇ ਚੋਟੀ ਦੇ ਡਿਪਲੋਮੈਟ ਨੇ ਮੰਗਲਵਾਰ ਸਵੇਰੇ ਕਿਹਾ, ਮੈਂ ਗਲਤ ਸੀ। ਮੈਨੂੰ ਦੁੱਖ ਹੈ। ਮੈਨੂੰ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਜਾਂ ਇਸ ਤੋਂ ਵੀ ਚੰਗਾ ਕਹਿਣਾ ਚਾਹੀਦਾ ਸੀ। ਫਿਲਹਾਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਇਹ ਇਕ ਚੋਟੀ ਦੇ ਸਿਵਲ ਸੇਵਕ ਦੀ ਵੱਡੀ ਭੁੱਲ ਸੀ ਅਤੇ ਇਹ ਪੂਰੀ ਤਰ੍ਹਾਂ ਨਾ ਸਵੀਕਾਰਨਯੋਗ ਹੈ। ਇਹ ਉਨ੍ਹਾਂ ਦੇ ਵਰਗੇ ਵਿਅਕਤੀ ਵਿਚ ਕਾਫੀ ਬੇਪਰਵਾਹੀ ਦਰਸਾਉਂਦਾ ਹੈ।
ਦਿ ਗਾਰਡੀਅਨ ਮੁਤਾਬਕ ਅਮਰੀਕ ਨੇ ਕਿਹਾ ਕਿ ਮੇਰੀ ਰਾਇ ਵਿਚ ਜਨਤਕ ਤੌਰ ਉੱਤੇ ਮੁਆਫੀ ਮੰਗਣਾ ਅਤੇ ਗਲਤੀ ਕਬੂਲ ਕਰਨਾ ਕਾਫੀ ਨਹੀਂ ਹੈ। ਸਾਨੂੰ ਬ੍ਰਿਟਿਸ਼ ਸਰਕਾਰ ਅਤੇ ਸੀਨੀਅਰ ਸਿਵਲ ਸੇਵਕਾਂ ਨਾਲ ਵਚਨਬੱਧਤਾ ਦੀ ਦਰਕਾਰ ਹੈ ਤਾਂ ਜੋ ਅਜਿਹੀ ਬੇਪਰਵਾਹੀ ਅਤੇ ਭੇਦਭਾਵ ਖਤਮ ਹੋਵੇ ਜਾਂ ਫਿਰ ਅਸੀਂ ਨਫਰਤ ਅਤੇ ਹਿੰਸਾ ਦੀਆਂ ਧਮਕੀਆਂ ਦਾ ਸਾਹਮਣਾ ਕਰਦੇ ਰਹੀਏ। ਮੈਕਡਾਨਲਡ ਨੇ ਇਹ ਭੁੱਲ ਅਜਿਹੇ ਸਮੇਂ ਕੀਤੀ ਹੈ ਜਦੋਂ ਲੇਬਰ ਪਾਰਟੀ ਦੇ ਨੇਤਾ ਜੇਰੇਮੀ ਕਾਰਬਿਨ ਨੇ ਲੇਬਰ ਸਰਕਾਰ ਬਣਨ ਉੱਤੇ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਵਿਚ 1984 ਵਿਚ ਭਾਰਤੀ ਫੌਜ ਦੀ ਛਾਪੇਮਾਰੀ ਵਿਚ ਬ੍ਰਿਟਿਸ਼ ਫੌਜ ਦੀ ਭੂਮਿਕਾ ਦੀ ਸੁਤੰਤਰ ਜਾਂਚ ਕਰਵਾਉਣ ਦੀ ਯੋਜਨਾ ਦਾ ਐਲਾਨ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article