PUNJABMAILUSA.COM

ਬੜੀ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਿਹਾੜਾ

ਬੜੀ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਿਹਾੜਾ

ਬੜੀ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਿਹਾੜਾ
April 14
17:22 2019

ਰੂਪਨਗਰ, 14 ਅਪ੍ਰੈਲ (ਪੰਜਾਬ ਮੇਲ)- ਅੱਜ ਤੋਂ 320 ਸਾਲ ਪਹਿਲਾ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਪੰਜ ਪਿਆਰਿਆਂ ਨੂੰ ਅ੍ਰੰਮਿਤ ਪਾਨ ਕਰਵਾਕੇ ਖਾਸਲਾ ਪੰਥ ਦੀ ਸਿਰਜਨਾ ਕਰ ਸਿੱਖ ਕੌਮ ਨੂੰ ਇੱਕ ਵੱਖਰੀ ਪਹਿਚਾਣ ਦੇਕੇ ਖਾਲਸੇ ਦਾ ਰੂਪ ਦਿੱਤਾ ਸੀ ਅਤੇ ਗੁਰੂ ਸਾਹਿਬ ਖੁਦ ਵੀ ਪੰਜ ਪਿਆਰਿਆਂ ਦੇ ਹੱਥੋ ਅੰਮ੍ਰਿਤ ਪਾਨ ਕਰਕੇ ਗੁਰੂ ਗੋਬਿੰਦ ਰਾਏ ਤੋਂ ਗੁਰੂ ਗੋਬਿੰਦ ਸਿੰਘ ਬਣੇ। ਉਸੇ ਦਿਨ ਤੋਂ ਵਿਸਾਖੀ ਨੂੰ ਸਿੱਖ ਕੌਮ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਦੀ ਆ ਰਹੀ ਹੈ। ਵਿਸਾਖੀ ਦੇ ਇਸ ਸ਼ੁਭ ਮੌਕੇ ‘ਤੇ ਖਾਲਸੇ ਦੀ ਜਨਮ ਭੂਮੀ ਤੇ ਖਾਲਸਾ ਸਿਰਜਨ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ‘ਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ ‘ਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਸ਼੍ਰੀ ਅਨੰਦ ਪੁਰ ਸਾਹਿਬ ਖਾਲਸਾਈ ਰੰਗ ‘ਚ ਰੰਗ ਗਿਆ।
ਸ਼੍ਰੀ ਅਨੰਦਪੁਰ ਸਾਹਿਬ ਦੇ ਨਾਲ-ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁ. ਸ਼੍ਰੀ ਭੱਠਾ ਸਾਹਿਬ ਰੋਪੜ, ਗੁ. ਯਾਦਗਾਰ ਧੰਨ ਧਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਤੇ ਗੁਰਦੁਆਰਾ ਹੈਡ ਦਰਬਾਰ ਟਿੱਬੀ ਸਾਹਿਬ ਵਿਖੇ ਵੀ ਖਾਲਸਾ ਸਿਰਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਖ-ਵੱਖ ਗੁਰੂ ਘਰ ‘ਚ ਤਿੰਨ ਦਿਨਾਂ ਤੋਂ ਨਿਰੰਤਰ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਕਿਰਤਨ ਦਰਬਾਰ ਸਜਾਏ ਗਏ ਅਤੇ ਗੁਰੂਦੁਆਰ ਸੋਲਖੀਆਂ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕਿਰਤਨ ਸਜਾਇਆ ਗਿਆ। ਜਿਸ ਵਿੱਚ ਸ਼ਾਮਲ ਸੰਗਤਾਂ ਵੱਲੋਂ ਫੂੱਲਾਂ ਦੀ ਵਰਖਾ ਨਾਲ ਨਗਰ ਕਿਰਤਨ ਦਾ ਸੁਆਗਤ ਕੀਤਾ। ਇਸ ਮੋਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿੱਚ ਅਨੇਕਾ ਪ੍ਰਾਣੀ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣੇ। ਇਸ ਮੋਕੇ ਸੰਗਤਾਂ ਵੱਲੋਂ ਗੁਰੂ ਘਰ ਵਿੱਚ ਗੁਰਬਾਣੀ ਸਰਬਣ ਕੀਤੀ ਅਤੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਵੱਖ ਵੱਖ ਗੁਰੂ ਘਰਾਂ ਵਿੱਚ ਲੱਖਾਂ ਦੀ ਤਦਾਦ ਵਿੱਚ ਪਹੁੰਚੀਆਂ ਸੰਗਤਾਂ ਲਈ ਗੁਰੂ ਦੇ ਅਟੁੱਤ ਲੰਗਰ ਵੀ ਚਲਾਏ ਗਏ।
ਗੁਰੂ ਸਾਹਿਬ ਵੱਲੋਂ ਦਿੱਤੇ ਮਨੁੱਖਤਾਂ ਦੀ ਸੇਵਾ ਦੇ ਉਪਦੇਸ਼ ਤੇ ਚੱਲਦੇ ਹੋਏ ਇਸ ਵਿਸਾਖੀ ਦੇ ਮੌਕੇ ‘ਤੇ ਗੁਰੂ ਘਰਾਂ ‘ਚ ਵੱਖ ਵੱਖ ਬਿਮਾਰੀਆਂ ਦੇ ਮੁੱਫਤ ਮੈਡੀਕਲ ਚੈਅਕੱਪ ਕੈਂਪਾਂ ਦਾ ਆਯੋਜਨ ਵੀ ਕੀਤਾ ਗਿਆ। ਜਿਸ ‘ਚ ਵਾਹੀ ਡੈਟਲ ਹਸਪਤਾਲ ਦੀ ਟੀਮ ਵੱਲੋਂ ਗੁਰੂਦੁਆਰਾ ਹੈਡ ਦਰਬਾਰ ਟਿੱਬੀ ਸਾਹਿਬ ਵਿਖੇ ਦੰਦਾਂ ਦੀਆਂ ਬਿਮਾਰੀਆਂ ਲਈ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਜੀ ਵੱਲੋਂ ਕੀਤਾ ਗਿਆ। ਇਸ ਦੇ ਨਾਲ ਹੀ ਗੁ. ਯਾਦਗਾਰ ਧੰਨ ਧਾਨ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਸੋਲਖੀਆਂ ਦੀ ਟੀਮ ਵੱਲੋਂ ਜਨਰਲ ਬਿਮਾਰੀਆਂ, ਹੱਡੀ ਰੋਗ, ਕੰਨ ਰੋਗ , ਆਦਿ ਬਿਮਾਰੀਆਂ ਦਾ ਮੁਫਤ ਚੈਅਕੱਪ ਕੈਂਪ ਲਗਾਕੇ ਹਜ਼ਾਰਾਂ ਮਰੀਜਾਂ ਦਾ ਚੈਅਕੱਪ ਕੀਤਾ ਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ।
ਇਸ ਮੌਕੇ ਗੁ. ਯਾਦਗਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਮੁੱਖ ਪ੍ਰਬੰਧਕ ਬੀਬੀ ਕਮਲਜੀਤ ਕੌਰ ਸਪੁੱਤਰੀ ਸੰਚਖੰਡ ਬਾਬਾ ਸਰੂਪ ਸਿੰਘ ਜੀ ਤੇ ਗੁਰੂਦੁਆਰਾ ਹੈਡ ਦਰਬਾਰ ਟਿੱਬੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਦੇ ਦੱਸੇ ਰਾਹ ਤੇ ਚੱਲ ਅੰਮ੍ਰਿਤ ਪਾਨ ਕਰ ਸਿੰਘ ਸਜਣ ਲਈ ਪ੍ਰੇਰਿਤ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article