‘ਬੰਦੀ ਛੋੜ’ ਦਿਹਾੜੇ ਮੌਕੇ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ

55
Share

ਅੰਮ੍ਰਿਤਸਰ, 14 ਨਵੰਬਰ (ਪੰਜਾਬ ਮੇਲ)- ਅੱਜ ਵੀ ‘ਬੰਦੀ ਛੋੜ ਦਿਹਾੜੇ’ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਕਾਫ਼ੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਜਿੱਥੇ ਸ੍ਰੀ ਹਰਮਿੰਦਰ ਸਾਹਿਬ ‘ਚ ਦੀਪਮਾਲਾ ਕੀਤੀ ਗਈ, ਉਥੇ ਹੀ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਸਵੇਰ ਤੋਂ ਹੀ ਸੰਗਤ ਗੁਰੂ ਦੇ ਦਰਸ਼ਨਾਂ ਲਈ ਦੂਰ-ਦੂਰ ਤੋਂ ਆ ਰਹੀ ਹੈ ਅਤੇ ਇਸ਼ਨਾਨ ਕਰਕੇ ਇਸ ਪਵਿੱਤਰ ਦਿਹਾੜੇ ਨੂੰ ਮਨ੍ਹਾ ਰਹੀ ਹੈ।
ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ ਦੇ ਨੇੜੇ-ਤੇੜੇ ਦੀਵੇ ਜਲਾ ਕੇ ਧਾਰਮਿਕ ਸਮਾਗਮ ‘ਚ ਸ਼ਮੂਲੀਅਤ ਕੀਤੀ। ਬੰਦੀ ਛੋੜ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਰਾਤ ਦੇ ਸਮੇਂ ਵੀ ਦੀਪਮਾਲਾ ਕਰ ਅਤੇ ਆਤਿਸ਼ਬਾਜ਼ੀ ਕਰਕੇ ਇਸ ਦਿਹਾੜੇ ਨੂੰ ਮਨਾਇਆ ਜਾਂਦਾ ਹੈ।


Share