PUNJABMAILUSA.COM

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

 Breaking News

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ
February 18
09:58 2018

ਪਾਰਕਲੈਂਡ, 18 ਫਰਵਰੀ (ਪੰਜਾਬ ਮੇਲ)- ਅਮਰੀਕਾ ਵਿਚ ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਜ਼ੋਰਦਾਰ ਆਵਾਜ਼ ਉਠਾਉਂਦਿਆਂ ਫ਼ਲੋਰੀਡਾ ਗੋਲੀਬਾਰੀ ਦੌਰਾਨ ਵਾਲ-ਵਾਲ ਬਚੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੇ ਵੱਡੀ ਰੈਲੀ ਕੀਤੀ। ਗੋਲੀਬਾਰੀ ਦੌਰਾਨ ਮਾਰੇ ਗਏ ਮਾਸੂਮਾਂ ਨੂੰ ਯਾਦ ਕਰਦਿਆਂ ਰੈਲੀ ਵਿਚ ਸ਼ਾਮਲ ਹਰ ਇਨਸਾਨ ਦੀਆਂ ਅੱਖਾਂ ਨਮ ਨਜ਼ਰ ਆ ਰਹੀਆਂ ਸਨ ਜਦਕਿ ਕਈਆਂ ਦੇ ਚਿਹਰੇ ‘ਤੇ ਗੁੱਸਾ ਸਪੱਸ਼ਟ ਨਜ਼ਰ ਆ ਰਿਹਾ ਸੀ। ਰੈਲੀ ਨੂੰ ਸੰਬੋਧਨ ਕਰਨ ਵਾਲੇ ਹਰ ਬੁਲਾਰੇ ਨੇ ਨੈਸ਼ਨਲ ਰਾਈਫ਼ਲਜ਼ ਐਸੋਸੀਏਸ਼ਨ ਨੂੰ ਨਿਸ਼ਾਨਾ ਬਣਾਇਆ। ਐਮਾ ਗੌਂਜ਼ਾਲੇਜ਼ ਨਾਂ ਦੀ ਅੱਲ੍ਹੜ ਨੇ ਕਿਹਾ ਕਿ ਜਦੋਂ ਕਈ ਜਣਿਆਂ ਨੂੰ ਪਤਾ ਸੀ ਕਿ ਗੋਲੀਬਾਰੀ ਕਰਨ ਵਾਲਾ ਨਿਕੋਲਸ ਕਰੂਜ਼ ਮਾਨਸਿਕ ਤੌਰ ‘ਤੇ ਬਿਮਾਰ ਹੈ ਤਾਂ ਉਸ ਨੂੰ ਹਥਿਆਰਾਂ ਤੋਂ ਦੂਰ ਰੱਖਣ ਲਈ ਨਿੱਗਰ ਯਤਨ ਕੀਤੇ ਜਾਣੇ ਚਾਹੀਦੇ ਸਨ।
ਰੈਲੀ ਵਿਚ ਮੌਜੂਦ ਲੋਕਾਂ ਨੇ ਅਹਿਦ ਕੀਤਾ ਕਿ ਪਾਰਕਲੈਂਡ ਦੀ ਗੋਲੀਬਾਰੀ ਅਮਰੀਕਾ ਵਿਚ ਬੰਦੂਕ ਹਿੰਸਾ ਦੀ ਆਖ਼ਰੀ ਘਟਨਾ ਹੋਵੇਗੀ। ਬੁਲਾਰਿਆਂ ਨੇ ਕਿਹਾ ਕਿ ਅਮਰੀਕਾ ਦੀ ਸੰਸਦ ਵਿਚ ਬੈਠੇ ਸਿਆਸਤਦਾਨਾਂ ਨੂੰ ਨੈਸ਼ਨਲ ਰਾਈਫ਼ਲਜ਼ ਐਸੋਸੀਏਸ਼ਨ ਤੋਂ ਫ਼ੰਡ ਮਿਲ ਰਹੇ ਹਨ ਅਤੇ ਸਿਆਸਤਦਾਨ ਸਾਨੂੰ ਇਹ ਸਮਝਾਉਣ ਦੀ ਕੋਸ਼ਿਸ ਕਰ ਰਹੇ ਹਨ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੁਝ ਨਹੀਂ ਕੀਤਾ ਜਾ ਸਕਦਾ। ਸਿਆਸਤਦਾਨ ਦਲੀਲ ਦੇ ਰਹੇ ਹਨ ਕਿ ਬੰਦੂਕਾਂ ਨੂੰ ਸਖ਼ਤ ਕਾਨੂੰਨ ਦੇ ਘੇਰੇ ਵਿਚ ਲਿਆਉਣ ਨਾਲ ਗੋਲੀਬਾਰੀ ਦੀਆਂ ਘਟਨਾਵਾਂ ਨਹੀਂ ਰੁਕਣਗੀਆਂ। ਇਕ ਹੋਰ ਵਿਦਿਆਰਥੀ ਕੈਮਰਨ ਕਾਸਕੀ ਜੋ ਗੋਲੀਬਾਰੀ ਸਮੇਂ ਸਕੂਲ ਵਿਚ ਮੌਜੂਦ ਸੀ, ਨੇ ਆਖਿਆ ਕਿ ਨੈਸ਼ਨਲ ਰਾਈਫ਼ਲਜ਼ ਐਸੋਸੀਏਸ਼ਨ ਤੋਂ ਫ਼ੰਡ ਲੈਣ ਵਾਲੇ ਬੇਸ਼ਰਮੀ ਨਾਲ ਬੰਦੂਕਾਂ ਬਾਰੇ ਸਖ਼ਤ ਕਾਨੂੰਨ ਲਿਆਉਣ ਤੋਂ ਟਾਲਾ ਵੱਟ ਰਹੇ ਹਨ। ਇਕ ਵਿਦਿਆਰਥੀ ਦੀ ਮਾਂ ਲੌਰੀ ਵੁਡਵਰਡ ਗਾਰਸ਼ੀਆ ਨੇ ਭੀੜ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਮਾਰਜਰੀ ਸਟੋਨ ਡਗਲਸ ਹਾਈ ਸਕੂਲ ਵਿਚ ਵਾਪਰੀ ਘਟਨਾ ਤਬਦੀਲੀ ਦਾ ਰਾਹ ਤਿਆਰ ਕਰੇਗੀ ਤਾਂ ਕਿ ਭਵਿੱਖ ਵਿਚ ਮਾਸੂਮਾਂ ਨੂੰ ਆਪਣੀ ਜਾਨ ਨਾ ਗਵਾਉਣੀ ਪਵੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article