PUNJABMAILUSA.COM

ਬੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਹੁਕਮ

ਬੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਹੁਕਮ

ਬੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਹੁਕਮ
April 02
02:29 2018

• ਫੌਜ ਤੇ ਅਰਧ-ਸੈਨਿਕ ਬਲਾਂ ਨੂੰ ਤਿਆਰ ਰਹਿਣ ਲਈ ਆਖਿਆ, ਇੰਟਰਨੈਟ ਸੇਵਾਵਾਂ ਠੱਪ
• ਵਿਦਿਅਕ ਸੰਸਥਾਵਾਂ ਅਤੇ ਬੈਂਕਾਂ ਬੰਦ ਰਹਿਣਗੀਆਂ
• ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ ਵੀ ਬੰਦ ਰਹੇਗੀ
• ਮੁੱਖ ਮੰਤਰੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਫੌਜ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਇਰਾਕ ਪੀੜਤਾਂ ਦੀਆਂ ਮ੍ਰਿਤਕ ਦੇਹਾਂ ਲਿਜਾਣ ਵਿੱਚ ਰੁਕਾਵਟ ਪੈਦਾ ਨਾ ਕਰਨ ਦੀ ਅਪੀਲ

ਚੰਡੀਗੜ•, 2 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੋਮਵਾਰ ਨੂੰ ਬੰਦ ਦੇ ਮੱਦੇਨਜ਼ਰ ਇਹਤਿਆਤ ਵਜੋਂ ਸੂਬਾ ਭਰ ਵਿੱਚ ਸੁਰੱਖਿਆ ਦੇ ਕਰੜੇ ਬੰਦੋਬਸਤ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਫੌਜ ਅਤੇ ਨੀਮ ਫੌਜੀ ਬਲਾਂ ਨੂੰ ਵੀ ਤਿਆਰ ਰਹਿਣ ਲਈ ਆਖਿਆ ਹੈ ਅਤੇ ਸੋਮਵਾਰ ਨੂੰ ਸਾਰੀਆਂ ਵਿਦਿਅਕ ਸੰਸਥਾਵਾਂ ਅਤੇ ਬੈਂਕ ਬੰਦ ਰਹਿਣਗੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਕਿਸੇ ਤਰ•ਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਸੂਬੇ ਵਿੱਚ ਐਤਵਾਰ ਸ਼ਾਮ 5.00 ਵਜੇ ਤੋਂ ਸੋਮਵਾਰ ਸ਼ਾਮ ਤੱਕ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਬੁਲਾਰੇ ਨੇ ਦੱਸਿਆ ਕਿ ਬੰਦ ਦੌਰਾਨ ਕਿਸੇ ਤਰ•ਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਰਕਾਰੀ ਅਤੇ ਪ੍ਰਾਈਵੇਟ ਟਰਾਂਸਪੋਰਟ ਨਹੀਂ ਚਲੇਗੀ।
ਇਹ ਹੁਕਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਦੀ ਸ਼ਾਮ ਇੱਥੇ ਪੁਲਿਸ ਅਤੇ ਪ੍ਰਸ਼ਾਸਨ ਦੇ ਚੋਟੀ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਦਿੱਤੇ ਗਏ। ਇਹ ਜਾਇਜ਼ਾ ਮੁੱਖ ਸਕੱਤਰ ਵੱਲੋਂ ਸਾਰੇ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਨ ਤੋਂ ਬਾਅਦ ਲਿਆ ਗਿਆ।
ਬੁਲਾਰੇ ਨੇ ਸਰਕਾਰ ਵੱਲੋਂ ਚੁੱਕੇ ਗਏ ਇਹਤਿਆਤੀ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਆਰ.ਏ.ਐਫ ਦੀਆਂ ਚਾਰ ਬਟਾਲੀਅਨਾਂ ਅਤੇ ਬੀ.ਐਸ.ਐਫ ਦੀਆਂ ਚਾਰ ਬਟਾਲੀਅਨਾਂ ਤੋਂ ਇਲਾਵਾ 12 ਹਜ਼ਾਰ ਹੋਰ ਪੁਲਿਸ ਜਵਾਨ ਭਲਕੇ ਡਿਊਟੀ ‘ਤੇ ਤਾਇਨਾਤ ਰਹਿਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਬੰਦ ਦੌਰਾਨ ਪੀ.ਆਰ.ਟੀ.ਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਨਾਲ-ਨਾਲ ਪ੍ਰਾਈਵੇਟ ਓਪਰੇਟਰਾਂ ਵੱਲੋਂ ਬੱਸਾਂ ਨਹੀਂ ਚਲਾਈਆਂ ਜਾਣਗੀਆਂ।
ਡੀ.ਪੀ.ਆਈ (ਕਾਲਜਾਂ) ਵੱਲੋਂ ਜਾਰੀ ਹੁਕਮ ਮੁਤਾਬਿਕ 2 ਅਪ੍ਰੈਲ ਨੂੰ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਕਾਲਜ, ਸਰਕਾਰੀ ਸਹਾਇਤਾ ਪ੍ਰਾਪਤ ਕਾਲਜ, ਪ੍ਰਾਈਵੇਟ ਕਾਲਜ, ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਸਾਰੀਆਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਸੇ ਤਰ•ਾਂ ਸਰਕਾਰੀ, ਗੈਰ-ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਵੀ ਭਲਕੇ ਬੰਦ ਰਹਿਣਗੇ।
ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਜੋ ਭਲਕੇ ਹੋਣੀਆਂ ਸਨ, ਹੁਣ 11 ਅਪ੍ਰੈਲ ਨੂੰ ਹੋਣਗੀਆਂ।
ਮੁੱਖ ਮੰਤਰੀ ਨੇ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ। ਮੁੱਖ ਮੰਤਰੀ ਨੇ ਬੰਦ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ ਨੂੰ ਸੂਬੇ ਵਿੱਚ ਟਰਾਂਸਪੋਰਟ ਦੀ ਆਵਾਜਾਈ ਨਾ ਰੋਕਣ ਅਤੇ ਰਾਹਗੀਰਾਂ ਲਈ ਕੋਈ ਮੁਸ਼ਕਲ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਇਨ•ਾਂ ਜਥੇਬੰਦੀਆਂ ਨੇ ਐਸ.ਸੀ./ਐਸ.ਟੀ ਐਕਟ ਦੀਆਂ ਧਾਰਾਵਾਂ ਨਰਮ ਕਰਨ ਵਿਰੁੱਧ ਰੋਸ ਵਜੋਂ ਬੰਦ ਦਾ ਸੱਦਾ ਦਿੱਤਾ ਹੈ।
ਬੁਲਾਰੇ ਨੇ ਦੱਸਿਆ ਕਿ ਹਥਿਆਰਬੰਦ ਸੈਨਾਵਾਂ ਅਤੇ ਅਰਧ ਸੈਨਿਕ ਬਲ ਲੋੜ ਪੈਣ ‘ਤੇ ਕਿਸੇ ਵੀ ਤਰ•ਾਂ ਦੀ ਸਹਾਇਤਾ ਲਈ ਤਿਆਰ ਰਹਿਣਗੇ। ਮੁੱਖ ਮੰਤਰੀ ਨੇ ਪੁਲਿਸ ਨੂੰ ਹੁਕਮ ਦਿੱਤੇ ਕਿ ਜੇਕਰ ਕੋਈ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਆਵਾਜਾਈ ਵਿੱਚ ਰੁਕਾਵਟ ਨਾ ਪਾਉਣ ਅਤੇ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸਰਹੱਦਾਂ ‘ਤੇ ਫੌਜ ਲਈ ਜ਼ਰੂਰੀ ਵਸਤਾਂ ਲਿਜਾਣ ਵਾਸਤੇ ਪੰਜਾਬ ਮੁੱਖ ਲਾਂਘਾ ਹੈ ਅਤੇ ਮੁੱਖ ਮਾਰਗਾਂ ‘ਤੇ ਕਿਸੇ ਤਰ•ਾਂ ਦੀ ਰੁਕਾਵਟ ਪੈਦਾ ਕਰਨ ਨਾਲ ਜ਼ਰੂਰੀ ਵਸਤਾਂ ਦੀ ਸਪਲਾਈ ਵਿਚ ਗੰਭੀਰ ਅੜਚਣ ਪੈਦਾ ਹੋ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਇਰਾਕ ਦੇ ਪੀੜਤਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ•ਾਂ ਦੇ ਪਿੰਡਾਂ ਤੱਕ ਬਿਨਾਂ ਕਿਸੇ ਮੁਸ਼ਕਲ ਤੋਂ ਲਿਜਾਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਜੋ ਭਲਕੇ ਅੰਮ੍ਰਿਤਸਰ ਪਹੁੰਚਣ ਦੀ ਆਸ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਵੀ ਹੁਕਮ ਦਿੱਤੇ ਕਿ ਪੀੜਤਾਂ ਦੀਆਂ ਮ੍ਰਿਤਕ ਦੇਹਾਂ ਏਅਰਪੋਰਟ ਤੋਂ ਉਨ•ਾਂ ਦੇ ਪਿੰਡਾਂ ਤੱਕ ਪਹੁੰਚਾਉਣ ਲਈ ਰਸਤੇ ਵਿੱਚ ਸੁਰੱਖਿਆ ਦੇ ਪੁਖਤੇ ਇੰਤਜ਼ਾਮ ਕੀਤੇ ਜਾਣ।
ਭਾਰਤ ਸਰਕਾਰ ਵੱਲੋਂ ਐਸ.ਸੀ./ਐਸ.ਟੀ ਐਕਟ ਸਬੰਧੀ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦੇ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਐਸ.ਸੀ./ਐਸ.ਟੀ ਭਾਈਚਾਰੇ ਨੂੰ ਇਸ ਪਟੀਸ਼ਨ ਦੇ ਅੰਤਿਮ ਫੈਸਲੇ ਤੱਕ ਆਪਣਾ ਪ੍ਰਦਰਸ਼ਨ ਮੁਲਤਵੀ ਕਰ ਦੇਣਾ ਚਾਹੀਦਾ ਹੈ।
ਇਸੇ ਦੌਰਾਨ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਨੇ ਪੰਜਾਬ ਜੇਲ ਮੈਨੁਅਲ ਦੀ ਧਾਰਾ 6 ਦੀ ਉਪ ਧਾਰਾ 1, 2 ਅਤੇ 3 ਦੇ ਉਪਬੰਧਾਂ ਤਹਿਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਅਧੀਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ•ਾ ਮੈਜਿਸਟ੍ਰੇਟਾਂ ਨੂੰ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਜੇਲ ਮੈਨੂਅਲ ਤਹਿਤ ਕਿਸੇ ਵੀ ਥਾਂ ਨੂੰ ਵਿਸ਼ੇਸ਼ ਜੇਲ• ਐਲਾਨਣ ਲਈ ਅਧਿਕਾਰਤ ਕੀਤਾ ਹੈ।
ਜ਼ਿਲ•ਾ ਮੈਜਿਸਟ੍ਰੇਟ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬੰਧਤ ਜ਼ਿਲ•ੇ ਦੇ ਜੇਲ• ਸੁਪਰੰਡਟ ਰਾਹੀਂ ਪ੍ਰਿਜ਼ਨ ਐਕਟ, 1894 ਅਤੇ ਜੇਲ ਮੈਨੂਅਲ ਪੰਜਾਬ ਦੇ ਸਾਰੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ•ਾ ਮੈਜਿਸਟ੍ਰੇਟਾਂ ਵੱਲੋਂ ਆਪੋ-ਆਪਣੇ ਜ਼ਿਲਿ•ਆਂ ਦੇ ਜੇਲ• ਸੁਪਰਡੰਟਾਂ ਅਤੇ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰੇ ਨਾਲ ਲੋੜੀਂਦੇ ਇੰਤਜ਼ਾਮ ਕੀਤੇ ਜਾਣਗੇ।
ਸਰਕਾਰ ਨੇ ਸੀ.ਆਰ.ਪੀ.ਸੀ. ਦੀ ਧਾਰਾ 21 ਅਧੀਨ ਸਬੰਧਤ ਜ਼ਿਲਿ•ਆਂ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ 3 ਅਪ੍ਰੈਲ, 2018 ਤੱਕ ਸਪੈਸ਼ਲ ਐਗਜ਼ੈਕਟਿਵ ਮੈਜਿਸਟ੍ਰੇਟ ਨਿਯੁਕਤ ਕੀਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article