PUNJABMAILUSA.COM

ਭਗਵਾਂ ਸੰਗਠਨਾਂ ਦੀ ਗੁੰਡਾਗਰਦੀ : ਅਦਾਲਤ ‘ਚ ਵਿਦਿਆਰਥੀਆਂ, ਅਧਿਆਪਕਾਂ ਤੇ ਮੀਡੀਆ ਨੂੰ ਚਾੜ੍ਹਿਆ ਕੁਟਾਪਾ

ਭਗਵਾਂ ਸੰਗਠਨਾਂ ਦੀ ਗੁੰਡਾਗਰਦੀ : ਅਦਾਲਤ ‘ਚ ਵਿਦਿਆਰਥੀਆਂ, ਅਧਿਆਪਕਾਂ ਤੇ ਮੀਡੀਆ ਨੂੰ ਚਾੜ੍ਹਿਆ ਕੁਟਾਪਾ

ਭਗਵਾਂ ਸੰਗਠਨਾਂ ਦੀ ਗੁੰਡਾਗਰਦੀ : ਅਦਾਲਤ ‘ਚ ਵਿਦਿਆਰਥੀਆਂ, ਅਧਿਆਪਕਾਂ ਤੇ ਮੀਡੀਆ ਨੂੰ ਚਾੜ੍ਹਿਆ ਕੁਟਾਪਾ
February 17
10:27 2016

crime
ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਜਵਾਹਰ ਲਾਲ ਨਹਿਰੂ ਯੂਨੀਵਰਸਟੀ (ਜੇ.ਐੱਨ.ਯੂ.) ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱ੍ਹਈਆ ਕੁਮਾਰ ਵਿਰੁੱਧ ਦੇਸ਼ਧ੍ਰੋਹ ਦੇ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਪਟਿਆਲਾ ਹਾਊਸ ਅਦਾਲਤ ਅੰਦਰ ਅਤੇ ਬਾਹਰ ਵਕੀਲਾਂ ਦੇ ਭੇਸ ‘ਚ ਮੌਜੂਦ ਲੋਕਾਂ ਨੇ ਵਿਦਿਆਰਥੀਆਂ ਅਤੇ ਮੀਡੀਆ ਮੁਲਾ²ਜ਼ਮਾਂ ਨੂੰ ਦੇਸ਼ ਵਿਰੋਧੀ ਦਸਦਿਆਂ ਕੁੱਟਮਾਰ ਕੀਤੀ ਜਿਸ ਨਾਲ ਘੱਟ ਤੋਂ ਘੱਟ 2 ਜਣੇ ਜ਼ਖ਼ਮੀ ਹੋ ਗਏ। ਇਸ ਦੌਰਾਨ ਅਦਾਲਤ ‘ਚ ਇਕ ਹੋਰ ਮਾਮਲੇ ਬਾਰੇ ਮੌਜੂਦ ਰਹੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਵਿਧਾਇਕ ਓ.ਪੀ. ਸ਼ਰਮਾ ਵੀ ਇਨ੍ਹਾਂ ਹਮਲਾਵਰਾਂ ਨਾਲ ਮਿਲ ਗਏ ਅਤੇ ਇਕ ਸੀ.ਪੀ.ਆਈ. ਕਾਰਕੁਨ ਨਾਲ ਕਥਿਤ ਤੌਰ ‘ਤੇ ਕੁਟਮਾਰ ਕੀਤੀ। ਇਸ ਵਿਚਕਾਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੇਸ਼ਧ੍ਰੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਦਿਆਰਥੀ ਆਗੂ ਕਨੱ੍ਹਈਆ ਕੁਮਾਰ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਸੀ। ਜੇ.ਐੱਨ.ਯੂ. ਦੇ ਵਿਦਿਆਰਥੀਆਂ ਨੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱ੍ਹਈਆ ਕੁਮਾਰ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਿਆਂ ਜਮਾਤਾਂ ਦਾ ਬਾਈਕਾਟ ਕੀਤਾ ਅਤੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ। ਇਸ ਮਸ਼ਹੂਰ ਯੂਨੀਵਰਸਟੀ ਦੀ ਅਧਿਆਪਕ ਯੂਨੀਅਨ ਨੇ ਵੀ ਵਿਦਿਆਰਥੀਆਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੈ, ਪਰ ਉਹ ਕੰਮ ਤੋਂ ਦੂਰ ਨਹੀਂ ਹੋਏ। ਇਸ ਦੌਰਾਨ ਜੇ.ਐੱਨ.ਯੂ. ਕੁਲਪਤੀ ਐੱਮ. ਜਗਦੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੜਤਾਲ ‘ਤੇ ਨਾ ਜਾਣ ਤਾਂਕਿ ਸੰਸਥਾ ਦੇ ਵਿਦਿਅਕ ਕੰਮਕਾਜ ‘ਤੇ ਅਸਰ ਨਾ ਪਵੇ।
ਅਦਾਲਤ ‘ਚ ਸੁਣਵਾਈ ਤੋਂ ਪਹਿਲਾਂ ਝੜਪ ਉਸ ਵੇਲੇ ਹੋਈ, ਜਦੋਂ ਜੇ.ਐੱਨ.ਯੂ. ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱ੍ਹਈਆ ਕੁਮਾਰ ਨੂੰ ਮੈਟ੍ਰੋਪੋਲੀਟਨ ਮੈਜਿਸਟ੍ਰੇਟ ਲਵਲੀਨ ਸਾਹਮਣੇ ਪੇਸ਼ ਕੀਤਾ ਜਾਣਾ ਸੀ। ਉਸ ‘ਤੇ ਦੇਸ਼ਧ੍ਰੋਹ ਦਾ ਦੋਸ਼ ਲੱਗਾ ਹੈ ਅਤੇ ਉਸ ਨੂੰ ਰਿਮਾਂਡ ਪ੍ਰਕਿਰਿਆ ਲਈ ਇਥੇ ਲਿਆਂਦਾ ਜਾਣਾ ਸੀ, ਪਰ ਬਾਅਦ ‘ਚ ਉਸ ਨੂੰ ਕਿਸੇ ਹੋਰ ਥਾਂ ਲਿਜਾਇਆ ਗਿਆ। ਦੇਸ਼ਭਗਤ ਹੋਣ ਦਾ ਦਾਅਵਾ ਕਰਨ ਵਾਲੇ ਵਕੀਲਾਂ ਨੇ ਪਹਿਲਾਂ ਜੇ.ਐੱਨ.ਯੂ. ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਦਾਲਤ ਅੰਦਰ ਨਿਸ਼ਾਨਾ ਬਣਾਇਆ ਅਤੇ ਇਹ ਕਹਿੰਦਿਆਂ ਕੁਟਿਆ ਕਿ ਜੇ.ਐੱਨ.ਯੂ. ਦੇਸ਼ਵਿਰੋਧੀ ਤੱਤਾਂ ਅਤੇ ਅੱਤਵਾਦੀਆਂ ਦਾ ‘ਅੱਡਾ’ ਬਣ ਗਿਆ ਹੈ। ਟੀ.ਵੀ. ਦੇ ਇਕ ਰਿਪੋਰਟਰ ਅਤੇ ਇਕ ਮਹਿਲਾ ਪੱਤਰਕਾਰ ਨੂੰ ਇਹ ਧਮਕੀ ਦੇ ਕੇ ਹਮਲਾ ਕੀਤਾ ਗਿਆ ਕਿ ਉਨ੍ਹਾਂ ਦੀਆਂ ਹੱਡੀਆਂ ਅਤੇ ਫ਼ੋਨ ਤੋੜ ਦਿੱਤੇ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article