PUNJABMAILUSA.COM

ਭਗਵੇਂ ਰੰਗ ‘ਚ ਰੰਗਦਾ ਜਾ ਰਿਹਾ ਯੂਪੀ

ਭਗਵੇਂ ਰੰਗ ‘ਚ ਰੰਗਦਾ ਜਾ ਰਿਹਾ ਯੂਪੀ

ਭਗਵੇਂ ਰੰਗ ‘ਚ ਰੰਗਦਾ ਜਾ ਰਿਹਾ ਯੂਪੀ
January 07
20:48 2018

ਲਖਨਊ, 7 ਜਨਵਰੀ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਨੂੰ ਸਹਿਜੇ ਸਹਿਜੇ ਭਗਵਾਂ ਰੰੰਗ ਚੜ੍ਹਦਾ ਜਾ ਰਿਹਾ ਹੈ। ਸੂਬੇ ਦੀ ਰਾਜਧਾਨੀ ਵਿੱਚ ਹੱਜ ਦਫ਼ਤਰ ਦੀਆਂ ਕੰਧਾਂ ਨੂੰ ਸੰਤਰੀ ਰੰਗ ਕੀਤੇ ਜਾਣ ਬਾਅਦ ਹੁਣ 80 ਸਾਲ ਪੁਰਾਣੇ ਥਾਣੇ ਨੂੰ ਭਗਵੇਂ ਰੰਗ ’ਚ ਰੰਗਿਆ ਜਾ ਰਿਹਾ ਹੈ। ਯੋਗੀ ਅਦਿੱਤਿਆਨਾਥ ਦੇ ਯੂਪੀ ਦਾ ਮੁੱਖ ਮੰਤਰੀ ਬਣਨ ਬਾਅਦ ਭਗਵਾਂ ਰੰਗ ਸੂਬੇ ਦੀ ਪਛਾਣ ਬਣ ਗਿਆ ਹੈ। ਸਕੂਲੀ ਬਸਤਿਆਂ ਤੋਂ ਤੌਲੀਆਂ, ਕੁਰਸੀਆਂ ਤੋਂ ਲੈ ਕੇ ਬੱਸਾਂ ਤਕ ਨੂੰ ਭਗਵਾਂ ਰੰਗ ਚਾੜ੍ਹਿਆ ਗਿਆ ਹੈ। ਇਸ ਸੂਚੀ ਵਿੱਚ ਹੁਣ ਕੈਸਰ ਬਾਗ ਥਾਣਾ ਵੀ ਸ਼ਾਮਲ ਹੋ ਗਿਆ ਹੈ।
ਇਹ ਪੁਲੀਸ ਸਟੇਸ਼ਨ 1939 ਵਿੱਚ ਉਸਾਰਿਆ ਗਿਆ ਸੀ ਅਤੇ ਇਸ ਨੂੰ ਪੀਲਾ ਤੇ ਲਾਲ ਰਵਾਇਤੀ ਰੰਗ ਕੀਤੇ ਗਏ ਸਨ। ਪਰ ਹੁਣ ਇਸ ਦੇ ਕੁੱਝ ਥਮਲਿਆਂ ਅਤੇ ਇਮਾਰਤ ਦੇ ਕੁੱਝ ਹੋਰ ਹਿੱਸਿਆਂ ਨੂੰ ਭਗਵਾਂ ਰੰਗ ਚਾੜ੍ਹਿਆ ਜਾ ਰਿਹਾ ਹੈ। ਇੰਸਪੈਕਟਰ ਇੰਚਾਰਜ ਡੀ ਕੇ ਉਪਾਧਿਆਏ ਨੇ ਦੱਸਿਆ, ‘ਇਸ ਥਾਣੇ ਦੀ ਤਕਰੀਬਨ ਢਾਈ ਮਹੀਨੇ ਪਹਿਲਾਂ ਮੁਰੰਮਤ ਸ਼ੁਰੂ ਹੋਈ ਸੀ। ਮੁਰੰਮਤ ਕਾਰਜ ਅਧੂਰਾ ਹੈ ਕਿਉਂਕਿ ਠੰਢ ਵਧਣ ਕਾਰਨ ਕਾਮੇ ਛੁੱਟੀ ਕਰ ਗਏ ਹਨ।’ ਦੱਸਣਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਲਾਲ ਬਹਾਦਰ ਸ਼ਾਸਤਰੀ ਭਵਨ, ਜਿਸ ਵਿੱਚ ਮੁੱਖ ਮੰਤਰੀ ਦਾ ਦਫ਼ਤਰ ਹੈ, ਨੂੰ ਭਗਵਾਂ ਰੰਗ ਕੀਤਾ ਗਿਆ ਸੀ। ਯੋਗੀ ਦੇ ਕਾਰਜਭਾਰ ਸੰਭਾਲਣ ਬਾਅਦ ਸੂਬਾਈ ਸਕੱਤਰੇਤ ਦੇ ਮੂਹਰਲੇ ਹਿੱਸੇ ਨੂੰ ਭਗਵਾਂ ਰੰਗ ’ਚ ਰੰਗਿਆ ਗਿਆ ਸੀ। ਯੋਗੀ ਨੂੰ ਆਪਣੇ ਦਫ਼ਤਰ ਦੀ ਕੁਰਸੀ ਉਤੇ ਭਗਵੇਂ ਰੰਗ ਦੇ ਤੌਲੀਏ ਪਸੰਦ ਹਨ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਭਗਵੇਂ ਰੰਗ ਦੀਆਂ 50 ਬੱਸਾਂ ਨੂੰ ਹਰੀ ਝੰਡੀ ਦਿਖਾਈ ਸੀ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭਗਵੇਂ ਰੰਗ ਦੇ ਬਸਤੇ ਵੰਡੇ ਹਨ। ਜ਼ਿਕਰਯੋਗ ਹੈ ਕਿ ਹੱਜ ਦਫ਼ਤਰ ਦੀ ਚਾਰਦੀਵਾਰੀ ਦੇ ‘ਭਗਵੇਂਕਰਨ’ ਦੀ ਆਲੋਚਨਾ ਬਾਅਦ ਅਸਟੇਟ ਦਫ਼ਤਰ ਨੇ ਕੰਧਾਂ ਨੂੰ ਕਰੀਮ ਰੰਗ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article