PUNJABMAILUSA.COM

ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ਨਾਲ ‘ਆਪ’ ਅੰਦਰ ਭੂਚਾਲ ਵਰਗੀ ਸਥਿਤੀ

ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ਨਾਲ ‘ਆਪ’ ਅੰਦਰ ਭੂਚਾਲ ਵਰਗੀ ਸਥਿਤੀ

ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ਨਾਲ ‘ਆਪ’ ਅੰਦਰ ਭੂਚਾਲ ਵਰਗੀ ਸਥਿਤੀ
May 10
10:55 2017

7
ਚੰਡੀਗੜ੍ਹ, 10 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਗੁਰਪ੍ਰੀਤ ਸਿੰਘ ਵੜੈਚ ਨੂੰ ਹਟਾ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ਦੇ ਨਾਲ ਹੀ ਇਕ ਵਾਰ ਮੁੜ ਪਾਰਟੀ ‘ਚ ਵੱਡੇ ਧਮਾਕੇ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਕਾਰਨ ਪਾਰਟੀ ਦੇ ਅੰਦਰ ਭੂਚਾਲ ਵਰਗੀ ਸਥਿਤੀ ਬਣੀ ਪਈ ਹੈ। ਸੂਤਰਾਂ ਅਨੁਸਾਰ ਸ਼੍ਰੀ ਮਾਨ ਨੂੰ ਪ੍ਰਧਾਨ ਬਣਾਉਣ ਤੋਂ ਨਿਰਾਸ਼ ਗੁਰਪ੍ਰੀਤ ਵੜੈਚ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੀਟਿੰਗ ਕਰ ਕੇ ਸਾਰੀ ਸਥਿਤੀ ਉਪਰ ਵਿਚਾਰ ਕੀਤਾ। ਸੰਪਰਕ ਕਰਨ ‘ਤੇ ਸ਼੍ਰੀ ਖਹਿਰਾ ਨੇ ਪੁਸ਼ਟੀ ਕੀਤੀ ਕਿ ਸ਼੍ਰੀ ਵੜੈਚ ਉਨ੍ਹਾਂ ਕੋਲ ਆਏ ਸੀ ਅਤੇ ਉਨ੍ਹਾਂ ਨੇ ਸ਼੍ਰੀ ਮਾਨ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਪੈਦਾ ਹੋਈ ਸਥਿਤੀ ਉਪਰ ਚਰਚਾ ਕੀਤੀ ਹੈ। ਸ਼੍ਰੀ ਖਹਿਰਾ ਨੇ ਦੱਸਿਆ ਕਿ ਜਦੋਂ ਸ਼੍ਰੀ ਵੜੈਚ ਉਨ੍ਹਾਂ ਨੂੰ ਮਿਲਣ ਆਏ, ਤਾਂ ਉਸੇ ਵੇਲੇ ਪਾਰਟੀ ਦੇ ਸਹਿ-ਪ੍ਰਧਾਨ ਬਣਾਏ ਵਿਧਾਇਕ ਅਮਨ ਅਰੋੜਾ ਵੀ ਉਨ੍ਹਾਂ ਨੂੰ ਮਿਲਣ ਆ ਗਏ। ਉਨ੍ਹਾਂ ਅਜਿਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਕਿ ਉਨ੍ਹਾਂ ਪਾਰਟੀ ਦੇ 11 ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਵੀ ਆਪਣੇ ਸਟੈਂਡ ‘ਤੇ ਡਟੇ ਹਨ ਅਤੇ ਚੀਫ ਵ੍ਹਿਪ ਤੇ ਬੁਲਾਰੇ ਦੇ ਅਹੁਦਿਆਂ ਤੋਂ ਉਨ੍ਹਾਂ ਵੱਲੋਂ ਦਿੱਤੇ ਅਸਤੀਫੇ ਬਰਕਰਾਰ ਹਨ। ਸ਼੍ਰੀ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਸ਼੍ਰੀ ਮਾਨ ਨਾਲ ਕੋਈ ਨਿੱਜੀ ਲੜਾਈ ਨਹੀਂ, ਸਗੋਂ ਉਹ ਪਾਰਟੀ ਵੱਲੋਂ ਆਪਣੀ ਹੀ ਵਿਚਾਰਧਾਰਾ ਤੋਂ ਲਗਾਤਾਰ ‘ਥਿੜਕਣ’ ਤੋਂ ਨਿਰਾਸ਼ ਹਨ।
ਦੂਜੇ ਪਾਸੇ ਸ਼੍ਰੀ ਵੜੈਚ ਸਾਰਾ ਦਿਨ ਖਾਮੋਸ਼ ਹੀ ਰਹੇ, ਪਰ ਸੂਤਰ ਦੱਸਦੇ ਹਨ ਕਿ ਉਹ ਹਾਈਕਮਾਨ ਵਿਰੁੱਧ ਬੜੇ ਭਰੇ ਪੀਤੇ ਹਨ। ਉਹ ਮਹਿਸੂਸ ਕਰਦੇ ਹਨ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਵੀ ‘ਵਰਤੋ ਤੇ ਸੁੱਟੋ’ ਵਾਲੀ ਨੀਤੀ ਅਪਣਾਈ ਹੈ। ਸੂਤਰਾਂ ਅਨੁਸਾਰ ਸ਼੍ਰੀ ਵੜੈਚ ਕਿਸੇ ਵੇਲੇ ਵੀ ਜਨਤਕ ਤੌਰ ‘ਤੇ ਕੇਂਦਰੀ ਲੀਡਰਸ਼ਿਪ ਅਤੇ ਭਗਵੰਤ ਮਾਨ ਵਿਰੁੱਧ ਭੜਾਸ ਕੱਢ ਸਕਦੇ ਹਨ।
ਉਧਰ ਸੰਪਰਕ ਕਰਨ ‘ਤੇ ਭਾਜਪਾ ਦੇ ਸਕੱਤਰ ਵਿਨੀਤ ਜੋਸ਼ੀ ਨੇ ਦਾਅਵਾ ਕੀਤਾ ਕਿ ‘ਆਪ’ ਦੇ 11 ਵਿਧਾਇਕ ਪਾਰਟੀ ਛੱਡਣ ਨੂੰ ਫਿਰਦੇ ਹਨ ਅਤੇ ਉਹ ਭਾਜਪਾ ਵਿਚ ਵੀ ਸ਼ਾਮਲ ਹੋਣ ਦੇ ਚਾਹਵਾਨ ਹੋ ਸਕਦੇ ਹਨ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਜਲਦ ਹੀ ਸਮੂਹ 20 ਵਿਧਾਇਕਾਂ ਸਮੇਤ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਢਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article