PUNJABMAILUSA.COM

ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਧਰਮ ਦੇ ਆਧਾਰ ‘ਤੇ ਸਿਆਸਤ ਕਰਨ ਦਾ ਲਾਇਆ ਦੋਸ਼

ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਧਰਮ ਦੇ ਆਧਾਰ ‘ਤੇ ਸਿਆਸਤ ਕਰਨ ਦਾ ਲਾਇਆ ਦੋਸ਼

ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਧਰਮ ਦੇ ਆਧਾਰ ‘ਤੇ ਸਿਆਸਤ ਕਰਨ ਦਾ ਲਾਇਆ ਦੋਸ਼
January 15
14:36 2018

ਸੰਗਰੂਰ, 15 ਜਨਵਰੀ (ਪੰਜਾਬ ਮੇਲ)- ‘ਆਪ’ ਦੇ ਸੰਗਰੂਰ ਤੋਂ ਲੋਕਸਭਾ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਧਰਮ ਦੇ ਆਧਾਰ ‘ਤੇ ਸਿਆਸਤ ਕਰਨ ਦਾ ਦੋਸ਼ ਲਗਾਇਆ ਹੈ। ਮਾਨ ਨੇ ਕਿਹਾ ਕਿ ਜੱਥੇਦਾਰ ਸੁਖਬੀਰ ਬਾਦਲ ਦੀ ਜੇਬ ‘ਚੋਂ ਨਿਕਲਦੇ ਹਨ ਤੇ ਅਕਾਲੀ ਦਲ ਸਭ ਤੋਂ ਵੱਡੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਹੀਂ ਮੰਨਦਾ। ਉਨ੍ਹਾਂ ਨੇ ਸਵਾਲ ਉਠਾਇਆ ਕਿ ਫਤਿਹਗੜ੍ਹ ਸਾਹਿਬ ‘ਚ ਧਾਰਮਿਕ ਸਮਾਗਮ ‘ਚ ਰੈਲੀ ਨਾ ਕਰਨ ਵਾਲੇ ਅਕਾਲੀ ਦਲ ਨੇ ਮੁਕਤਸਰ ਸਾਹਿਬ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਕਿਉਂ ਨਹੀਂ ਮੰਨਿਆ?
ਉਨ੍ਹਾਂ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਇਕ ਸੰਪਰਦਾਇਕ ਪਾਰਟੀ ਹੈ, ਜੋ ਧਰਮ ਦਾ ਸਹਾਰਾ ਲੈ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਦੀ ਹੈ। ਅਕਾਲੀ ਦਲ ਜਦ ਸੱਤਾ ‘ਚ ਹੁੰਦਾ ਹੈ ਤਾਂ ਉਸ ਨੂੰ ਪੰਥ ਦਿਖਾਈ ਨਹੀਂ ਦਿੰਦਾ ਪਰ ਜਦ ਸੱਤਾ ਤੋਂ ਦੂਰ ਹੋ ਜਾਂਦਾ ਹੈ ਤਾਂ ਉਸ ਨੂੰ ਪੰਥ ਦੀ ਫਿਕਰ ਹੋਣ ਲਗਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਅਕਾਲੀ ਦਲ ਦੀ ਵਜ੍ਹਾ ਨਾਲ ਹੀ ਧੜੇਬੰਦੀਆਂ ਪੈਦਾ ਹੋ ਰਹੀਆਂ ਹਨ ਤੇ ਗੁਰਦੁਆਰਿਆਂ ‘ਚ ਤਲਵਾਰਾਂ ਤਕ ਚੱਲ ਰਹੀਆਂ ਹਨ।
ਉਥੇ ਹੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਦੇ ‘ਤੇ ਕੈਪਟਨ ਸਰਕਾਰ ‘ਤੇ ਵੀ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਪੁਲਿਸ ਦਾ ਸਿਆਸੀਕਰਨ ਕੀਤਾ ਹੈ ਤੇ ਪੰਜਾਬ ‘ਚ ਆਰਥਿਕ ਸੰਕਟ ਪੈਦਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ ਮੁਆਫ ਕਰਨ ਨੂੰ ਵੀ ਇਕ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੋ ਸਰਕਾਰ ਲੋਕਾਂ ਨੂੰ ਦਿਖਾਉਣ ਲਈ ਫਜ਼ੂਲ ਖਰਚ ਨਾ ਕਰਨ ਦੇ ਦਾਅਵੇ ਕਰਦੀ ਹੈ, ਉਸ ਕਾਂਗਰਸ ਸਰਕਾਰ ਨੇ ਮਾਨਸਾ ‘ਚ ਕਰੋੜਾਂ ਰੁਪਏ ਵਹਾ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਵੀ ਇੰਝ ਹੀ ਕਰਦਾ ਸੀ। ਅਕਾਲੀ ਦਲ ਨੇ ਵੀ ਪੰਜਾਬ ਦੀ ਲੱਖਾਂ ਕਰੋੜਾਂ ਦੀ ਸੰਪਤੀ ਇਸੇ ਤਰ੍ਹਾਂ ਫਜ਼ੂਲ ਖਰਚੀ ‘ਚ ਵੇਚ ਦਿੱਤੀ ਸੀ। ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਜੱਜਾਂ ਵਲੋਂ ਕੋਰਟ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਚੁੱਕੇ ਸਵਾਲਾਂ ‘ਤੇ ਚਿੰਤਾ ਜਾਹਿਰ ਕੀਤੀ ਤੇ ਨਾਲ ਹੀ ਕੇਂਦਰ ਸਰਕਾਰ ‘ਤੇ ਲੋਕਤੰਤਰ ਦੇ ਚਾਰੇ ਥੰਮਾਂ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ।
ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਆਵਾਜ਼ ਉਠਾਉਂਦੇ ਰਹੇ ਹਨ ਕਿ ਚੋਣ ਮੈਨੀਫੈਸਟੋ ਨੂੰ ਰਜਿਸਟਡ ਦਸਤਾਵੇਜ਼ ਬਨਾਉਣੇ ਚਾਹੀਦੇ ਹਨ ਕਿਉਂਕਿ ਚੋਣਾਂ ਤੋਂ ਪਹਿਲਾਂ ਪਾਰਟੀਆਂ ਤੇ ਆਗੂ ਲੋਕਾਂ ਨੂੰ ਝੂਠੇ ਵਾਅਦੇ ਕਰਦੇ ਨਹੀਂ ਥਕਦੇ ਪਰ ਸਰਕਾਰ ਬਨਣ ਤੋਂ ਬਾਅਦ ਉਹ ਪਾਰਟੀਆਂ ਸਭ ਵਾਅਦੇ ਭੁੱਲ ਜਾਂਦੀਆਂ ਹਨ, ਜੋ ਕਿ ਲੋਕਾਂ ਦੇ ਨਾਲ ਇਕ ਤਰ੍ਹਾਂ ਦੀ ਠੱਗੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article