ਭਗਵੰਤ ਮਾਨ ਸੁਖਬੀਰ ਵੱਲੋਂ ਪੱਤੇ ਨਾ ਖੋਲ੍ਹਣ ਤੋਂ ਪ੍ਰੇਸ਼ਾਨ!

ਅੰਮ੍ਰਿਤਸਰ, 23 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਮੈਦਾਨ ਵਿੱਚ ਉਤਾਰੇ ਉਮੀਦਵਾਰ ਭਗਵੰਤ ਨੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਵੰਗਾਰਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਛੇਤੀ ਕਰਨ ਕਿਉਂਕਿ ਅਸੀਂ ਪੋਸਟਰ ਵੀ ਛਪਾਉਣੇ ਹਨ।
ਭਗਵੰਤ ਮਾਨ ਮਜੀਠਾ ਹਲਕੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਭਗਵੰਤ ਮਾਨ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਹਨ ਪਰ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਜਲਾਲਾਬਾਦ ‘ਚ ਟੱਕਰ ਦੇਣ ਲਈ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਰੇ ਸੀਨੀਅਰ ਤੇ ਨਿਰਵਿਵਾਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਪਰ ਸੁਖਬੀਰ ਬਾਦਲ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਗਿਆ। ਅਕਾਲੀ ਦਲ ਵਿੱਚ ਇਹ ਵੀ ਚਰਚਾ ਹੈ ਕਿ ਸੁਖਬੀਰ ਬਾਦਲ ਦੋ ਥਾਵਾਂ ਤੋਂ ਚੋਣ ਲੜ ਸਕਦੇ ਹਨ।
ਅਜਿਹੇ ਵਿੱਚ ਭਗਵੰਤ ਮਾਨ ਖੂਬ ਲਾਹਾ ਲੈ ਰਹੇ ਹਨ। ਉਨ੍ਹਾਂ ਨੇ ਜਲਕੇ ਵਿੱਚ ਆਪਣੇ ਚੋਣ ਪ੍ਰਚਾਰ ਨੂੰ ਮਘਾ ਲਿਆ ਹੈ। ਉਹ ਜਨਤਕ ਇਕੱਠਾ ਵਿੱਚ ਲਗਾਤਾਰ ਇਹ ਪ੍ਰਭਾਵ ਦੇ ਰਹੇ ਹਨ ਕਿ ਸੁਖਬੀਰ ਬਾਦਲ ਡਰ ਗਏ ਹਨ। ਇਸ ਲਈ ਹੀ ਉਹ ਜਲਾਲਾਬਾਦ ਤੋਂ ਚੋਣ ਲੜਨ ਬਾਰੇ ਦੋਚਿੱਤੀ ਵਿੱਚ ਹਨ। ਉਂਝ ਸੁਖਬੀਰ ਬਾਦਲ ਕਈ ਵਾਰ ਸਪਸ਼ਟ ਕਰ ਚੁੱਕੇ ਹਨ ਕਿ ਉਹ ਆਪਣਾ ਹਲਕਾ ਨਹੀਂ ਬਦਲਣਗੇ।
There are no comments at the moment, do you want to add one?
Write a comment