PUNJABMAILUSA.COM

ਭਗਵੰਤ ਮਾਨ ਹੱਥ ਆਈ ‘ਆਪ’ ਪੰਜਾਬ ਦੀ ਕਮਾਂਡ

ਭਗਵੰਤ ਮਾਨ ਹੱਥ ਆਈ ‘ਆਪ’ ਪੰਜਾਬ ਦੀ ਕਮਾਂਡ

ਭਗਵੰਤ ਮਾਨ ਹੱਥ ਆਈ ‘ਆਪ’ ਪੰਜਾਬ ਦੀ ਕਮਾਂਡ
May 08
21:12 2017

bhagwant-mann
ਖਹਿਰਾ ਵੱਲੋਂ ਅਸਤੀਫ਼ਾ
ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਅੱਜ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦਾ ਮੁਖੀ ਨਿਯੁਕਤ ਕੀਤਾ ਗਿਆ। ਪਾਰਟੀ ਨੇ ਪੰਜਾਬ ਲਈ ਸਿਆਸੀ ਮਾਮਲਿਆਂ ਬਾਰੇ ਵੱਖਰੀ ਕਮੇਟੀ (ਪੀਏਸੀ) ਬਣਾਉਣ ਦਾ ਵੀ ਫੈਸਲਾ ਕੀਤਾ ਤਾਂ ਕਿ ਸੂਬਾਈ ਇਕਾਈ ਆਜ਼ਾਦਾਨਾ ਫੈਸਲੇ ਲੈ ਸਕੇ। ਪਾਰਟੀ ਦੀ ਪੀਏਸੀ ਦੀ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਇਕਾਈ ਨੂੰ ਲੀਹ ਉਤੇ ਪਾਉਣ ਲਈ ਖਾਕੇ ਨੂੰ ਵੀ ਮਨਜ਼ੂਰੀ ਦਿੱਤੀ ਗਈ। ਸ੍ਰੀ ਮਾਨ ਨੂੰ ਪੰਜਾਬ ਦਾ ਕਨਵੀਨਰ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਸਹਿ-ਕਨਵੀਨਰ ਚੁਣਿਆ ਗਿਆ। ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਵਿਧਾਨ ਸਭਾ ਵਿੱਚ ਪਾਰਟੀ ਵਿਧਾਇਕ ਦਲ ਦਾ ਉਪ ਮੁਖੀ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਤਰਜਮਾਨ ਨੇ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਨਵੀਂ ਦਿੱਲੀ ਵਿੱਚ ਪੀਏਸੀ ਦੀ ਹੋਈ ਮੀਟਿੰਗ ਵਿੱਚ ਇਹ ਨਿਯੁਕਤੀਆਂ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਵਿਧਾਇਕਾਂ, ਜ਼ੋਨ ਇੰਚਾਰਜਾਂ ਅਤੇ ਪਾਰਟੀ ਦੀਆਂ ਮੁਹਰੈਲ ਜਥੇਬੰਦੀਆਂ ਦੇ ਮੁਖੀਆਂ ਨਾਲ ਲੰਮਾ ਸਮਾਂ ਮੀਟਿੰਗ ਕੀਤੀ ਗਈ। ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਸਾਂਝੀਆਂ ਮੀਟਿੰਗਾਂ ਤੋਂ ਪਹਿਲਾਂ ਇਕੱਲੇ ਇਕੱਲੇ ਦੇ ਵਿਚਾਰ ਸੁਣੇ। ਇਸ ਤੋਂ ਬਾਅਦ ਪੀਏਸੀ ਵਿੱਚ ਅੰਤਮ ਫੈਸਲਿਆਂ ਉਤੇ ਮੋਹਰ ਲੱਗੀ। ਕਮੇਟੀ ਨੇ ਪੰਜਾਬ ਵਿੱਚ ਚਾਰ ਮੀਤ ਪ੍ਰਧਾਨਾਂ ਦੀ ਨਿਯੁਕਤੀ ਦਾ ਵੀ ਫੈਸਲਾ ਕੀਤਾ। ਇਨ੍ਹਾਂ ਵਿੱਚੋਂ ਦੋ ਮਾਲਵਾ ਖਿੱਤੇ ਅਤੇ ਇਕ ਇਕ ਦੋਆਬਾ ਤੇ ਮਾਝਾ ਖਿੱਤੇ ਵਿੱਚ ਬਣਾਏ ਜਾਣਗੇ। ਪਾਰਟੀ ਬੁਲਾਰੇ ਨੇ ਕਿਹਾ ਕਿ ਭਗਵੰਤ ਮਾਨ ਸੂਬਾਈ ਕਨਵੀਨਰ ਦੀ ਹੈਸੀਅਤ ਵਿੱਚ ਪਾਰਟੀ ਦੇ ਸਾਰੇ ਮਾਮਲਿਆਂ ਲਈ ਜ਼ਿੰਮੇਵਾਰ ਹੋਣਗੇ, ਜਦੋਂ ਕਿ ਅਮਨ ਅਰੋੜਾ ਖ਼ਾਸ ਤੌਰ ਉਤੇ ਸੂਬੇ ਵਿੱਚ ਪਾਰਟੀ ਢਾਂਚਾ ਵਿਕਸਤ ਕਰਨ ਉਤੇ ਕੰਮ ਕਰਨਗੇ। ਪੰਜਾਬ ਵਿੱਚ ਪਾਰਟੀ ਆਧਾਰ ਨੂੰ ਮੁੜ ਮਜ਼ਬੂਤ ਕਰਨ ਲਈ ਸਾਰੇ ਮਸਲਿਆਂ ਵਿੱਚ ਸੰਤੁਲਿਤ ਪਹੁੰਚ ਅਪਣਾਈ ਜਾਵੇਗੀ। ਬੁਲਾਰੇ ਨੇ ਕਿਹਾ ਕਿ ਪਾਰਟੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਹਮਲਾਵਰ ਰੁਖ਼ ਅਪਣਾਏਗੀ ਅਤੇ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦਿਆਂ ਉਤੇ ਘੇਰੇਗੀ। ਪੀਏਸੀ ਨੇ ਸੂਬਾਈ ਇਕਾਈ ਨੂੰ ਲੋਕਾਂ ਵਿੱਚ ਜਾਣ ਅਤੇ ਕਾਂਗਰਸ ਸਰਕਾਰ ਨੂੰ ਹਰੇਕ ਵਾਅਦੇ ਪ੍ਰਤੀ ਜਵਾਬਦੇਹ ਬਣਾਉਣ ਦਾ ਆਦੇਸ਼ ਦਿੱਤਾ।
ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਥਾਪੇ ਜਾਣ ਤੋਂ ਖ਼ਫ਼ਾ ‘ਆਪ’ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਤੇ ਤਰਜਮਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਧਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ੍ਰੀ ਖਹਿਰਾ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article