PUNJABMAILUSA.COM

ਭਗੋੜੇ ਪੰਜਾਬੀ ਲਾੜਿਆਂ ਦੇ ਪਾਸਪੋਰਟ ਜਬਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਭਗੋੜੇ ਪੰਜਾਬੀ ਲਾੜਿਆਂ ਦੇ ਪਾਸਪੋਰਟ ਜਬਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਭਗੋੜੇ ਪੰਜਾਬੀ ਲਾੜਿਆਂ ਦੇ ਪਾਸਪੋਰਟ ਜਬਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
June 13
18:20 2018

ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)-ਪੰਜਾਬ ਦੀ ਧੀਆਂ ਨੂੰ ਛੱਡ ਕੇ ਭਗੋੜੇ ਹੋਏ ਪੰਜਾਬੀ ਲਾੜਿਆਂ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਰਣਾਇਕ ਜੰਗ ਛੇੜ ਦਿੱਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਖੇਤਰੀ ਪਾਸਪੋਰਟ ਦਫ਼ਤਰ, ਚੰਡੀਗੜ੍ਹ ਨੂੰ ਭੇਜੇ ਪੱਤਰ ’ਚ ਭਗੋੜੇ ਲਾੜਿਆਂ ਦੇ ਪਾਸਪੋਰਟ ਰੱਦ ਕਰਨ ਦੀ ਮੰਗ ਕੀਤੀ ਹੈ।
ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜੀ.ਕੇ. ਨੇ ਕਿਹਾ ਕਿ ਪੰਜਾਬ ਦੀ ਧੀਆਂ ਅੱਜ ਆਪਣੇ ਵਿਦੇਸ਼ਾਂ ’ਚ ਵਸਦੇ ਲਾੜਿਆ ਦੇ ਵਾਪਸ ਵਤਨ ਨਾ ਪਰਤਣ ਕਰਕੇ ਸਮਾਜਿਕ ਤੌਰ ’ਤੇ ਨਰਕ ਵਰਗੀ ਜਿੰਦਗੀ ਜਿਉਣ ਨੂੰ ਮਜਬੂਰ ਹਨ। ਇਨ੍ਹਾਂ ਦੀ ਮਜਬੂਰੀ ਨੂੰ ਧਿਆਨ ’ਚ ਰੱਖ ਕੇ ਹੀ ਕਮੇਟੀ ਵੱਲੋਂ ਬੀਤੇ ਦਿਨੀਂ ਐਨ.ਆਰ.ਆਈ. ਸੈਲ ਦੀ ਸਥਾਪਨਾ ਕੀਤੀ ਗਈ ਸੀ। ਜਿਸ ਉਪਰੰਤ ਪੀੜਿਤ ਲੜਕੀਆਂ ਦੀਆਂ ਸ਼ਿਕਾਇਤਾਂ ਸਾਡੇ ਕੋਲ ਵੱਡੀ ਗਿਣਤੀ ’ਚ ਪੁੱਜਣੀਆਂ ਸ਼ੁਰੂ ਹੋ ਗਈਆਂ। ਕਈ ਮਾਮਲਿਆਂ ’ਚ ਪੀੜਿਤਾਂ ਨੂੰ ਅਦਾਲਤ ਤੋਂ ਕੇਸ ਜਿੱਤਣ ਦੇ ਬਾਵਜੂਦ ਆਪਣੇ ਪਤੀ ਨੂੰ ਵਾਪਸ ਵਤਨ ਲਿਆਉਣ ’ਚ ਕਾਮਯਾਬੀ ਨਹੀਂ ਮਿਲੀ। ਇਸ ਕਰਕੇ ਪੀੜਿਤ ਲੜਕੀਆਂ ਦੇ ਸੰਬੰਧਿਤ ਦਸਤਾਵੇਜਾਂ ਦੇ ਨਾਲ ਅਸੀਂ ਕੇਂਦਰੀ ਵਿਦੇਸ਼ ਮੰਤਰੀ ਨੂੰ ਇਸ ਸਬੰਧ ’ਚ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਜੀ.ਕੇ. ਨੇ ਕਿਹਾ ਕਿ ਇਸ ਮਾਮਲੇ ’ਚ ਜਾਂਚ ਨੂੰ ਸਮੇਂਬੱਧ ਤਰੀਕੇ ਨਾਲ ਪੂਰਾ ਕਰਕੇ ਭਗੋੜੇ ਲਾੜਿਆ ਦਾ ਪਾਸਪੋਰਟ ਜਬਤ ਕਰਨ ਦੇ ਨਾਲ ਹੀ ਉਨ੍ਹਾਂ ਦੀ ਵੀਜ਼ਾ ਮਿਆਦ ਵਧਾਉਣ ਦੀ ਦਿੱਤੀ ਜਾਂਦੀ ਅਰਜੀ ਨੂੰ ਵੀ ਰੱਦ ਕਰਨਾ ਚਾਹੀਦਾ ਹੈ। ਨਾਲ ਹੀ ਭਾਰਤ ਵਾਪਸ ਲਿਆਉਣ ਵਾਸਤੇ ਵਿਦੇਸ਼ਾਂ ’ਚ ਸਥਿਤ ਭਾਰਤੀ ਦੂਤਾਵਾਸਾ ਅਤੇ ਖੇਤਰੀ ਪਾਸਪੋਰਟ ਦਫ਼ਤਰਾਂ ’ਚ ਤਾਲਮੇਲ ਨੂੰ ਵਧਾਉਣਾ ਜਰੂਰੀ ਹੈ।
ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ਧੀਆਂ ਦਾ ਜੀਵਨ ਬਰਬਾਦ ਕਰਨ ਵਾਲੇ ਪਰਿਵਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ। ਸਿਰਸਾ ਨੇ ਕਿਹਾ ਕਿ ਦੂਸਰੇ ਦੀ ਧੀਅ ਦਾ ਘਰ ਬਰਬਾਦ ਕਰਨ ਵਾਲੇ ਸਮਾਜ ’ਚ ਇੱਜਤ ਦੀ ਜਿੰਦਗੀ ਜੀਉਣ ਦਾ ਹੱਕ ਨਹੀਂ ਰੱਖਦੇ। ਇਸ ਲਈ ਪੰਜਾਬੀਆਂ ਨੂੰ ਇਸ ਸਮਾਜਿਕ ਬੁਰਾਈ ਦੇ ਪੈਰੋਕਾਰਾਂ ਨੂੰ ਹਕੀਕਤ ਦੇ ਦਰਸ਼ਨ ਕਰਾਉਣੇ ਲਾਜਮੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article