PUNJABMAILUSA.COM

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦਿੱਤੀ ਜਾਨ

 Breaking News

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦਿੱਤੀ ਜਾਨ

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦਿੱਤੀ ਜਾਨ
March 21
10:25 2018

ਕੁਰੂਕਸ਼ੇਤਰ, 21 ਮਾਰਚ (ਪੰਜਾਬ ਮੇਲ)- ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਫਿਰ ਤੋਂ ਅੰਦੋਲਨ ਸ਼ੁਰੂ ਕਰਦੇ ਹੋਏ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਪਿੰਡ ਤੋਂ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਮੰਗਲਵਾਰ ਦੁਪਹਿਰ ਕਰੀਬ ਇਕ ਵਜੇ ਆਪਣੇ ਜੱਦੀ ਪਿੰਡ ਠਸਕਾ ਅਲੀ ਜ਼ਿਲ੍ਹਾ ਕੁਰੂਕਸ਼ੇਤਰ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਬੇਮਿਆਦੀ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਵਿਭਾਗ ਦੀ ਗੱਡੀ ਮੌਕੇ ‘ਤੇ ਪੁੱਜ ਗਈ। ਪਰਿਵਾਰ ਮੁਤਾਬਿਕ ਮੌਕੇ ‘ਤੇ ਪੁੱਜੇ ਡੀ.ਐੱਸ.ਪੀ. ਧੀਰਜ ਕੁਮਾਰ ਨੇ ਟੈਂਕੀ ਤੋਂ ਹੇਠਾਂ ਉਤਰਨ ਲਈ ਉਨ੍ਹਾਂ ‘ਤੇ ਦਬਾਅ ਬਣਾਇਆ ਸੀ। ਵਾਰ-ਵਾਰ ਕਹਿਣ ‘ਤੇ ਵੀ ਪੁਲਿਸ ਅਧਿਕਾਰੀ ਨਹੀਂ ਮੰਨੇ ਤੇ ਦੇਰ ਸ਼ਾਮ 7.15 ਵਜੇ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਟੈਂਕੀ ਤੋਂ ਛਾਲ ਲਗਾ ਦਿੱਤੀ। ਇਸ ਤੋਂ ਬਾਅਦ ਡੀ.ਐੱਸ.ਪੀ. ਧੀਰਜ ਕੁਮਾਰ ਨੇ ਕਰਮਚਾਰੀਆਂ ਦੀ ਮਦਦ ਨਾਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਗੱਡੀ ‘ਚ ਪਾਇਆ ਅਤੇ ਕੁਰੂਕਸ਼ੇਤਰ ਦੇ ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਲਿਆਂਦਾ। ਇੱਥੇ ਪੁੱਜਣ ‘ਤੇ ਡਾਕਟਰਾਂ ਨੇ ਭਾਈ ਖ਼ਾਲਸਾ ਨੂੰ ਮ੍ਰਿਤਕ ਐਲਾਨ ਦਿੱਤਾ। ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਬੁੜੈਲ ਜੇਲ੍ਹ ‘ਚ ਬੰਦ ਭਾਈ ਗੁਰਮੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਅਤੇ ਭਾਈ ਸ਼ਮਸ਼ੇਰ
ਸਿੰਘ ਦੀ ਪਤਨੀ ਬੀਬੀ ਬਲਜਿੰਦਰ ਕੌਰ ਅਤੇ ਭਾਈ ਸ਼ਮਸ਼ੇਰ ਸਿੰਘ ਦੇ ਭਰਾ ਭਗਵੰਤ ਸਿੰਘ ਨੇ ਸਿਰੋਪਾ ਪਹਿਨਾਇਆ। ਕਰੀਬ 3 ਸਾਲ ਲੰਘਣ ‘ਤੇ ਵੀ ਜਦੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਠੋਸ ਉਪਰਾਲਾ ਨਹੀਂ ਹੋਇਆ, ਤਾਂ ਉਹ ਮੁੜ ਭੁੱਖ ਹੜਤਾਲ ‘ਤੇ ਬੈਠ ਗਏ ਸਨ। ਖ਼ਾਲਸਾ ਦੀ ਮੌਤ ਤੋਂ ਬਾਅਦ ਸਿੱਖ ਸੰਗਤ ਐੱਲ.ਐੱਨ. ਜੇ.ਪੀ. ਹਸਪਤਾਲ ‘ਚ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਇਸ ਦੌਰਾਨ ਸਰਕਾਰੀ ਹਸਪਤਾਲ ‘ਚ ਪੁਲਿਸ ਬਲ ਤੈਨਾਤ ਕਰ ਦਿੱਤਾ। ਡੀ.ਐੱਸ.ਪੀ. ਧੀਰਜ ਕੁਮਾਰ ਅਤੇ ਗੁਰਮੇਲ ਸਿੰਘ ਹਸਪਤਾਲ ‘ਚ ਹਾਲਾਤ ‘ਤੇ ਨਜ਼ਰ ਰੱਖੇ ਹੋਏ ਸਨ। ਇਸ ਤੋਂ ਪਹਿਲਾਂ ਸਾਲ 2013 ‘ਚ ਵੀ ਭਾਈ ਗੁਰਬਖ਼ਸ਼ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 48 ਦਿਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵੀ ਭੁੱਖ ਹੜਤਾਲ ਕੀਤੀ ਸੀ, ਜਿਸ ਨੂੰ ਉਨ੍ਹਾਂ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਹਿਣ ‘ਤੇ ਖ਼ਤਮ ਕਰ ਦਿਤਾ ਸੀ ਪਰ ਇਸ ਦੌਰਾਨ ਉਨ੍ਹਾਂ ਨੂੰ ਜੋ ਭਰੋਸਾ ਦਿਵਾਇਆ ਗਿਆ ਸੀ, ਉਸ ‘ਤੇ ਰੱਤੀ ਭਰ ਵੀ ਅਮਲ ਨਹੀਂ ਸ਼ੁਰੂ ਹੋਇਆ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ‘ਤੇ ਭੁੱਖ ਹੜਤਾਲ ਖ਼ਤਮ ਕਰਵਾਉਣ ਦਾ ਠੀਕਰਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭੰਨਦੇ ਰਹੇ ਹਨ। ਇਸ ਤੋਂ ਬਾਅਦ 2014 ‘ਚ ਬੰਦੀ ਸਿੰਘਾਂ ਦੀ ਰਿਹਾਹੀ ਦੀ ਮੰਗ ਨੂੰ ਲੈ ਕੇ ਭਾਈ ਖ਼ਾਲਸਾ ਲਗਾਤਾਰ 65 ਦਿਨ ਭੁੱਖ ਹੜਤਾਲ ‘ਤੇ ਬੈਠੇ ਰਹੇ ਸਨ ਤੇ ਜਿਸ ਕਰਕੇ ਉਨ੍ਹਾਂ ਦੀ ਹਾਲਤ ਕਾਫ਼ੀ ਖ਼ਰਾਬ ਹੋ ਗਈ ਸੀ ਪਰ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਨਹੀਂ ਸੀ ਤੋੜੀ। ਇਸ ਦੌਰਾਨ ਬਹੁਤ ਸਾਰੀਆਂ ਹੋਰ ਸਿੱਖ ਜਥੇਬੰਦੀਆਂ ਵੀ ਉਨ੍ਹਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਗਈਆਂ ਸਨ ਪਰ ਮਕਸਦ ਪੂਰਾ ਨਾ ਹੋਣ ‘ਤੇ ਹੁਣ ਫਿਰ ਉਨ੍ਹਾਂ ਨੇ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਪਰ ਜਦੋਂ ਸਰਕਾਰ ਨੂੰ ਖ਼ਤਰਾ ਮਹਿਸੂਸ ਹੋਣ ਲੱਗਿਆ, ਤਾਂ ਉਸ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਵਰਤੋਂ ਕਰਕੇ ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article