PUNJABMAILUSA.COM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ’ ਲੋਕ ਅਰਪਣ ਕੀਤੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ’ ਲੋਕ ਅਰਪਣ ਕੀਤੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ’ ਲੋਕ ਅਰਪਣ ਕੀਤੀ
December 05
16:30 2017

ਅੰਮ੍ਰਿਤਸਰ, 5 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਤ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਤ ਪੁਸਤਕ ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ’ ਲੋਕ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਨੇ ਸ. ਦਿਲਜੀਤ ਸਿੰਘ ਬੇਦੀ ਨੂੰ ਪੁਸਤਕ ਦੀ ਸੰਪਾਦਨਾ ਲਈ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਇਸ ਪੁਸਤਕ ਤੋਂ ਸੰਗਤਾਂ ਅਤੇ ਖੋਜਕਾਰ ਭਰਪੂਰ ਲਾਹਾ ਪ੍ਰਾਪਤ ਕਰਨਗੇ।
ਇਸ ਮੌਕੇ ਪੁਸਤਕ ਦੇ ਸੰਪਾਦਕ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪੁਸਤਕ ਵਿਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਰਸ਼ਨ ਨਾਲ ਸਬੰਧਤ 50 ਦੇ ਲਗਭਗ ਵੱਖ-ਵੱਖ ਪ੍ਰਸਿੱਧ ਲੇਖਕਾਂ ਦੇ ਖੋਜ ਭਰਪੂਰ ਲੇਖ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਸਤਕ ਅੰਦਰ ਦਸਮ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਘਾਲਣਾ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਭਾਰਿਆ ਗਿਆ ਹੈ। ਪੁਸਤਕ ਵਿਚ ਸ਼ਾਮਲ ਲੇਖਾਂ ਦੇ ਲੇਖਕਾਂ ਬਾਰੇ ਸ. ਬੇਦੀ ਨੇ ਦੱਸਿਆ ਕਿ ਜਿੱਥੇ ਇਸ ਵਿਚ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਡਾ. ਧਰਮ ਸਿੰਘ, ਡਾ. ਹਰਚੰਦ ਸਿੰਘ ਬੇਦੀ, ਡਾ. ਗੁਰਬੀਰ ਸਿੰਘ, ਪ੍ਰੋ: ਪ੍ਰਭਜੋਤ ਕੌਰ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਡਾ. ਬਲਵਿੰਦਰ ਸਿੰਘ ਥਿੰਦ, ਡਾ. ਸਤਿੰਦਰਪਾਲ ਸਿੰਘ, ਡਾ. ਗੁਲਜਾਰ ਸਿੰਘ ਕੰਗ, ਡਾ. ਜੋਗੇਸ਼ਵਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਤਜਿੰਦਰਪਾਲ ਸਿੰਘ, ਡਾ. ਪਰਮਵੀਰ ਸਿੰਘ, ਡਾ. ਮਨਵਿੰਦਰ ਸਿੰਘ, ਡਾ. ਜਸਬੀਰ ਸਿੰਘ ਸਰਨਾ ਆਦਿ ਦੇ ਮੌਲਕ ਲੇਖ ਦਿੱਤੇ ਗਏ ਹਨ, ਉਥੇ ਹੀ ਕੁਝ ਬਹੁਤ ਹੀ ਬਿਹਤਰੀਨ ਅਤੇ ਖੋਜ ਭਰਪੂਰ ਪੁਰਾਤਨ ਲੇਖਾਂ ਨੂੰ ਵੀ ਥਾਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਪੁਸਤਕ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਹਰ ਪੱਖ ਨੂੰ ਉਭਾਰਨ ਦਾ ਯਤਨ ਕੀਤਾ ਗਿਆ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਬਿਜੈ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਪ੍ਰੋ: ਸੁਖਦੇਵ ਸਿੰਘ, ਸ. ਕਿਰਪਾਲ ਸਿੰਘ ਸਕਾਲਰ, ਸ. ਰਵੇਲ ਸਿੰਘ ਚੇਅਰਮੈਨ, ਸ. ਗੁਰਦਰਸ਼ਨ ਸਿੰਘ ਸਾਬਕਾ ਐਡੀਸ਼ਨਲ ਸਕੱਤਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ- 1. ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ’ ਪੁਸਤਕ ਲੋਕ ਅਰਪਣ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਉਨ੍ਹਾਂ ਨਾਲ ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ, ਭਾਈ ਰਜਿੰਦਰ ਸਿੰਘ ਮਹਿਤਾ, ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਅਤੇ ਹੋਰ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article