PUNJABMAILUSA.COM

ਭਾਈ ਤਾਰਾ ਦੀ ਸਜ਼ਾ ’ਤੇ ਦਿੱਲੀ ਕਮੇਟੀ ਔਖੀ

ਭਾਈ ਤਾਰਾ ਦੀ ਸਜ਼ਾ ’ਤੇ ਦਿੱਲੀ ਕਮੇਟੀ ਔਖੀ

ਭਾਈ ਤਾਰਾ ਦੀ ਸਜ਼ਾ ’ਤੇ ਦਿੱਲੀ ਕਮੇਟੀ ਔਖੀ
March 17
17:24 2018

ਏਜੰਸੀਆਂ ਨੂੰ ਸਿੱਖਾਂ ਨਾਲ ਵਿੱਤਕਰਾ ਨਾ ਕਰਨ ਦੀ ਦਿੱਤੀ ਚੇਤਾਵਨੀ
ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਏਜੰਸੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ: ਜੀ.ਕੇ.
ਨਵੀਂ ਦਿੱਲੀ, 17 ਮਾਰਚ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲਕਾਂਡ ’ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਹੋਈ ਉਮਰ ਕੈਦ ਦੀ ਸਜ਼ਾ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੋਸ਼ਲ ਮੀਡੀਆ ’ਤੇ ਆਪਣਾ ਦਰਦ ਬਿਆਨ ਕਰਦੇ ਹੋਏ ਭਾਈ ਤਾਰਾ ਨੂੰ ਹੋਈ ਸਜ਼ਾ ਦੀ ਤੁਲਨਾ 1984 ਸਿੱਖ ਕਤਲੇਆਮ ’ਚ ਇਨਸਾਫ਼ ਨਾ ਮਿਲਣ ਨਾਲ ਕਰਕੇ ਭਾਰਤੀ ਸੰਵਿਧਾਨ ਦੇ ਦਾਇਰੇ ’ਚੋਂ ਬਾਹਰ ਨਿਕਲਣ ਦੀ ਵੀ ਏਜੰਸੀਆਂ ਨੂੰ ਚੇਤਾਵਨੀ ਦਿੱਤੀ ਹੈ।
ਜੀ.ਕੇ. ਨੇ ਦੋਸ਼ ਲਗਾਇਆ ਕਿ ਸੀ.ਬੀ.ਆਈ. ਅਤੇ ਨਿਆਪਾਲਿਕਾ ਕਥਿਤ ਤੌਰ ’ਤੇ ਸਿੱਖਾਂ ਦੇ ਖਿਲਾਫ਼ ਚਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ ਕਾਰਵਾਈ ਕਰਦੀਆਂ ਹਨ। ਪਰ ਉਨ੍ਹਾਂ ਦੀ ਤੇਜ਼ੀ 1984 ਦੇ ਕਥਿਤ ਕਾਤਲ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲਨਾਥ ਦੇ ਖਿਲਾਫ਼ ਲਾਪਤਾ ਹੋ ਜਾਂਦੀ ਹੈ। ਇੱਕ ਪਾਸੇ ਅਦਾਲਤ ’ਚ ਟਾਈਟਲਰ ਦੇ ਖਿਲਾਫ਼ ਅਹਿਮ ਗਵਾਹ ਅਭਿਸ਼ੇਕ ਵਰਮਾ ਲਾਈ ਡਿਟੈਕਟਰ ਟੈਸ਼ਟ ਕਰਾਉਣ ਲਈ ਬਾਰ-ਬਾਰ ਨਕਾਰਾ ਸੀ.ਬੀ.ਆਈ. ਦੇ ਸਾਹਮਣੇ ਬੇਨਤੀ ਕਰ ਰਿਹਾ ਹੈ। ਪਰ ਟਾਈਟਲਰ ਨੂੰ 3 ਵਾਰ ਕਲੀਨ ਚਿੱਟ ਦੇਣ ਵਾਲੀ ਸੀ.ਬੀ.ਆਈ. ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ ਟੈਸ਼ਟ ਕਰਾਉਣ ’ਚ ਨਕਾਮ ਸਾਬਤ ਹੰੁਦੀ ਹੈ। ਦੂਜੇ ਪਾਸੇ ਉਹੀ ਸੀ.ਬੀ.ਆਈ. ਭਾਈ ਤਾਰਾ ਨੂੰ ਜੇਲ ’ਚ ਡੱਕਣ ਲਈ ਸ਼ਿਕਾਰੀ ਅੱਖ ਨਾਲ ਕਾਰਜ ਕਰਦੀ ਹੈ।
ਜੀ.ਕੇ. ਨੇ ਕਿਹਾ ਕਿ 1984 ’ਚ ਸਿੱਖਾਂ ਦੇ ਕਤਲ, ਲੁਟਪਾਟ ਅਤੇ ਬਲਾਤਕਾਰ ਦੇ ਮਾਮਲਿਆਂ ’ਚ 1 ਵੀ ਦੋਸ਼ੀ ਨੂੰ ਸਜ਼ਾ ਨਾ ਦਿਵਾਉਣ ਵਾਲੀ ਸੀ.ਬੀ.ਆਈ. ਹਰ ਵਾਰ ਸਿੱਖਾਂ ਦੇ ਖਿਲਾਫ਼ ਮੁੱਕਦਮਿਆਂ ’ਤੇ ਦੁਗਣੀ ਤਾਕਤ ਨਾਲ ਕਾਰਜ ਕਰਦੀ ਹੈ। ਜੀ.ਕੇ. ਨੇ ਸਿੱਖਾਂ ਨੂੰ ਇੱਕ ਅੱਖ ਨਾਲ ਵੇਖਣ ਦੀ ਜਾਂਚ ਏਜੰਸੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਏਜੰਸੀਆਂ ਸਾਡੇ ਸਬਰ ਦਾ ਨਾਜਾਇਜ਼ ਫਾਇਦਾ ਚੁੱਕ ਰਹੀਆਂ ਹਨ। ਉਹ ਦਿਨ ਹਿੰਦੂਸਤਾਨ ਲਈ ਸਭ ਤੋਂ ਖਰਾਬ ਹੋਵੇਗਾ ਜਦੋਂ ਇਨਸਾਫ਼ ਲੈਣ ਲਈ ਸਾਨੂੰ ਭਾਰਤੀ ਸੰਵਿਧਾਨ ਦੀ ਲੀਕ ਨੂੰ ਟੱਪਣਾ ਪਵੇਗਾ। ਇਸ ਲਈ ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਏਜੰਸੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।
ਜੀ.ਕੇ. ਨੇ ਕਿਹਾ ਕਿ ਇੱਕ ਪਾਸੇ ਤਾਂ ਭਾਰਤੀ ਪੁਲਿਸ 1978 ’ਚ ਜਹਾਜ਼ ਅਗਵਾ ਕਰਨ ਵਾਲੇ ਪਾਂਡੇ ਭਰਾਵਾਂ ਨੂੰ ਨਾ ਸਿਰਫ਼ ਬਾਈਇੱਜਤ ਬਰੀ ਕਰਵਾਉਂਦੀ ਹੈ ਸਗੋਂ ਕਾਂਗਰਸ ਪਾਰਟੀ ਉਨ੍ਹਾਂ ਨੂੰ ਯੂ.ਪੀ. ਵਿਧਾਨ ਪਰਿਸ਼ਦ ਦਾ ਮੈਂਬਰ ਥਾਪਦੀ ਹੈ। ਪਰ ਸਿੱਖਾਂ ਦੀ ਕਿਸੇ ਭਾਵਨਾਤਮਕ ਗਲਤੀ ਨੂੰ ਭੰਡਣ ਦਾ ਕੋਈ ਮੌਕਾ ਹਥੋਂ ਖਾਲੀ ਨਹੀਂ ਜਾਣ ਦਿੰਦੀ। ਜੀ.ਕੇ. ਨੇ ਬੀਤੇ ਦਿਨੀਂ ਦਿੱਲੀ ਏਅਰਪੋਰਟ ’ਤੇ ਪੁਲਿਸ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਵਾਲੇ ਲਗਾਏ ਗਏ ਪੋਸ਼ਟਰਾਂ ’ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਾਂ ਦੇ ਖਿਲਾਫ਼ ਕੌਮਾਂਤਰੀ ਪੱਧਰ ’ਤੇ ਭੰਡੀ ਪ੍ਰਚਾਰ ਕਰਨ ਦਾ ਪੁਲਿਸ ’ਤੇ ਦੋਸ਼ ਲਗਾਇਆ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article