PUNJABMAILUSA.COM

ਭਾਈ ਪਰਮਜੀਤ ਸਿੰਘ ਪੰਮਾ ਰਿਹਾਅ

ਭਾਈ ਪਰਮਜੀਤ ਸਿੰਘ ਪੰਮਾ ਰਿਹਾਅ

ਭਾਈ ਪਰਮਜੀਤ ਸਿੰਘ ਪੰਮਾ ਰਿਹਾਅ
February 13
06:37 2016

pamma
ਪੁਰਤਗਾਲ ਨਿਆਂ ਮੰਤਰਾਲੇ ਨੇ ਯੂ.ਕੇ. ਦੇ ਸ਼ਰਨਾਰਥੀ ਹੱਕ ਨੂੰ ਮੰਨਿਆ
ਪੁਰਤਗਾਲ/ਲੰਡਨ, 12 ਫਰਵਰੀ (ਪੰਜਾਬ ਮੇਲ)-ਯੂ. ਕੇ. ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਪਰਮਜੀਤ ਸਿੰਘ ਪੰਮਾ ਦੀ ਰਿਹਾਈ ਨੂੰ ਪੁਰਤਗਾਲ ਦੇ ਨਿਆਂ ਮੰਤਰਾਲੇ ਵੱਲੋਂ ਹਰੀ ਝੰਡੀ ਦੇ ਦਿੱਤੀ ਜਿਸ ਪਿਛੋਂ ਉਸ ਨੂੰ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ | ਲੰਘੀ 18 ਦਸੰਬਰ ਤੋਂ ਪੁਰਤਗਾਲ ਦੀ ਜੇਲ੍ਹ ‘ਚ ਬੰਦ ਭਾਈ ਪਰਮਜੀਤ ਸਿੰਘ ਪੰਮਾ ਨੂੰ ਪੁਰਤਗਾਲ ਦੇ ਨਿਆ ਮੰਤਰਾਲੇ ਨੇ ਵੱਡੀ ਰਾਹਤ ਦਿੱਤੀ | ਭਾਰਤ ਸਰਕਾਰ ਵੱਲੋਂ ਭਾਈ ਪੰਮਾ ਖਿਲਾਫ ਭਾਰਤ ਹਵਾਲਗੀ ਦਾ ਕੇਸ ਪੁਰਤਗਾਲ ਦੀ ਅਦਾਲਤ ‘ਚ ਲੜਿਆ ਜਾ ਰਿਹਾ ਸੀ | ਜਿਸ ‘ਤੇ ਪੁਰਤਗੇਜ਼ੀ ਨਿਆਂ ਮੰਤਰਾਲੇ ਨੇ ਕਿਹਾ ਕਿ ਭਾਈ ਪੰਮਾ ਕੋਲ ਇੰਗਲੈਂਡ ਦਾ ਰਾਜਸੀ ਪਾਸਪੋਰਟ ਹੈ | ਜਿਸ ਕਰਕੇ ਪੰਮਾ ਨੂੰ ਭਾਰਤ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ | ਜਿਸ ‘ਤੇ ਭਾਈ ਪੰਮਾ ਦੀ ਭਾਰਤ ਹਵਾਲਗੀ ਦੇ ਕੇਸ ਨੂੰ ਰੱਦ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਪੁਰਤਗਾਲ ਨਿਆਂ ਮੰਤਰਾਲੇ ਨੇ ਭਾਈ ਪੰਮਾ ਨੂੰ ਯੂ. ਕੇ. ਸਰਕਾਰ ਵੱਲੋਂ ਦਿੱਤੀ ਰਾਜਸੀ ਸ਼ਰਨ ਨੂੰ ਮਾਨਤਾ ਦਿੱਤੀ ਹੈ ਅਤੇ ਕਿਹਾ ਹੈ ਕਿ ਭਾਰਤ ਸਰਕਾਰ ਜਿਨ੍ਹਾਂ ਕੇਸਾਂ ਬਾਰੇ ਕਹਿ ਰਹੀ ਹੈ, ਉਸ ਵੇਲੇ ਭਾਈ ਪੰਮਾ ਯੂ. ਕੇ. ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਸਨ | ਇਸ ਕਰਕੇ ਉਨ੍ਹਾਂ ਨੂੰ ਰਿਹਾਅ ਕਰਕੇ ਵਾਪਸ ਯੂ. ਕੇ. ਭੇਜਿਆ ਜਾਂਦਾ ਹੈ |
ਜਾਣਕਾਰੀ ਅਨੁਸਾਰ ਜਿਥੇ ਭਾਈ ਪੰਮਾ ਦੇ ਮਾਮਲੇ ‘ਚ ਕਾਨੂੰਨੀ ਪੱਖ ਤੋਂ ਗੁਰਪਤਵੰਤ ਸਿੰਘ ਪੰਨੂ, ਅਮਰਜੀਤ ਸਿੰਘ ਭੱਚੂ, ਰਣਜੀਤ ਸਿੰਘ ਹੈਡ ਗ੍ਰੰਥੀ ਅਤੇ ਮੈਨਿਊਰ ਲੂਇਸ ਫੈਰੀਰਾ ਦਾ ਅਹਿਮ ਯੋਗਦਾਨ ਰਿਹਾ, ਉਥੇ ਹੀ ਦੇਸ਼-ਵਿਦੇਸ਼ ਵਿਚ ਬੈਠੇ ਸਿੱਖਾਂ ਵੱਲੋਂ ਏਕਤਾ ਦਾ ਸਬੂਤ ਦਿੰਦਿਆਂ ਪੁਰਤਗਾਲ ਸਰਕਾਰ ਦੇ ਪਾਏ ਦਬਾਅ ਨੂੰ ਵੀ ਅਹਿਮ ਮੰਨਿਆ ਜਾ ਰਿਹਾ ਹੈ | ਭਾਵੇਂ ਕਿ ਰੁਲਦਾ ਸਿੰਘ ਹੱਤਿਆ ਕਾਂਡ ਦੀ ਯੂ. ਕੇ. ਅਤੇ ਪੰਜਾਬ ਪੁਲਿਸ ਵੱਲੋਂ ਯੂ. ਕੇ. ਵਿਚ ਕੀਤੀ ਜਾਂਚ ਵਿਚ ਕੁਝ ਤੱਥ ਨਾ ਆਉਣਾ ਵੀ ਇਸ ਕੇਸ ਵਿਚ ਖਾਸ ਆਧਾਰ ਬਣਿਆ ਹੈ | ਭਾਰਤ ਸਰਕਾਰ ਵੱਲੋਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਜਰਮਨੀ ਸਰਕਾਰ ਤੋਂ ਹਵਾਲਗੀ ਤੋਂ ਬਾਅਦ ਸੁਣਾਈਆਂ ਸਜ਼ਾਵਾਂ ਨੂੰ ਵੀ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਸਾਬਤ ਕਰਕੇ ਪੁਰਤਗਾਲ ਸਰਕਾਰ ਨੂੰ ਪ੍ਰਭਾਵਿਤ ਕੀਤਾ ਗਿਆ ਹੈ | ਭਾਈ ਪੰਮਾ ਦੀ ਰਿਹਾਈ ਤੋਂ ਉਪਰੰਤ ਇੰਗਲੈਂਡ ਭਰ ਵਿਚ ਸਿੱਖਾਂ ਵੱਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ | ਸਿੱਖ ਕੌਾਸਲ ਯੂ. ਕੇ., ਸਿੱਖ ਫੈਡਰੇਸ਼ਨ ਯੂ. ਕੇ., ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ., ਸ੍ਰੀ ਗੁਰੂ ਸਿੰਘ ਸਭਾ ਸਾਊਥਾਲ, ਕੇਸਰੀ ਲਹਿਰ, ਸਿੱਖ ਰਿਲੀਫ, ਅਖੰਡ ਕੀਰਤਨੀ ਜਥਾ, ਯੂਨਾਈਟਿਡ ਖਾਲਸਾ ਦਲ ਯੂ. ਕੇ., ਦਲ ਖਾਲਸਾ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੀ ਵੱਡੀ ਜਿੱਤ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਭਾਈ ਪੰਮਾ ਨੂੰ ਭਾਰਤ ਲਿਆਉਣ ਲਈ ਪੁਰਤਗਾਲ ਗਏ ਪੰਜਾਬ ਪੁਲਿਸ ਦੇ ਤਿੰਨ ਉੱਚ ਅਧਿਕਾਰੀਆਂ ਖਿਲਾਫ ਵੀ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article