PUNJABMAILUSA.COM

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ
November 10
21:50 2016

rajoa
ਪਟਿਆਲਾ, 10 ਨਵੰਬਰ (ਪੰਜਾਬ ਮੇਲ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਖ਼ਿਲਾਫ਼ ਪਾਈ ਗਈ ਰਹਿਮ ਦੀ ਅਪੀਲ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨਾਲ ਤਾਲਮੇਲ ਕਰਨ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਵੀ ਨਿਰਣਾ ਲਿਆ ਹੈ ਕਿ ਇੱਕ ਵਫ਼ਦ ਪਟੀਸ਼ਨ ਦਾ ਜਲਦੀ ਨਿਪਟਾਰਾ ਕਰਵਾਉਣ ਦੇ ਯਤਨ ਵਜੋਂ ਕੇਸ ਨੂੰ ਰਾਸ਼ਟਰਪਤੀ ਕੋਲ ਭਿਜਵਾਉਣ ਲਈ ਚਾਰਾਜੋਈ ਕਰੇਗਾ। ਸ਼ੋ੍ਮਣੀ ਕਮੇਟੀ ਦੇ ਅਜਿਹੇ ਭਰੋਸੇ ਮਗਰੋਂ ਅੱਜ ਭਾਈ ਰਾਜੋਆਣਾ ਨੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਵਾਪਸ ਲੈ ਲਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਥੇ ਗੌਰਮਿੰਟ ਰਾਜਿੰਦਰਾ ਹਸਪਤਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਜਿਹਾ ਫੈਸਲਾ ਲੈ ਕੇ ਜਦੋਂ ਭਾਈ ਬਲਵੰਤ ਸਿੰਘ ਰਾਜੋਆਣਾ ਕੋਲ ਗਏ ਤਾਂ ਉਨ੍ਹਾਂ ਸ਼੍ੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਇਸ ਯਤਨ ਨੂੰ ਪ੍ਰਵਾਨ ਕਰਦਿਆਂ ਆਪਣੀ ਅੱਠ ਦਿਨਾਂ ਤੋਂ ਆਰੰਭੀ ਭੁੱਖ ਹੜਤਾਲ ਵਾਪਸ ਲੈ ਲਈ। ਪ੍ਰੋ. ਬਡੂੰਗਰ ਨੇ ਭਾਈ ਰਾਜੋਆਣਾ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਤੁੜਵਾਈ।
ਇਸ ਮਾਮਲੇ ਸਬੰਧੀ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਕਮਟੀ ਦੀ ਅਪੀਲ ’ਤੇ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਵਾਪਸ ਲੈ ਲਈ ਹੈ। ਉਨ੍ਹਾਂ ਭਾਈ ਰਾਜੋਆਣਾ ਦਾ ਧੰਨਵਾਦ ਕਰਦਿਆਂ ਉਸ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਰਾਜੋਆਣਾ ਸਿਹਤ ਪੱਖੋਂ ਤੰਦਰੁਸਤ ਤੇ ਬਿਲਕੁਲ ਠੀਕ ਹਨ।
ਪ੍ਰੋ. ਬਡੂੰਗਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਜਲਦੀ ਹੀ ਭਾਈ ਰਾਜੋਆਣਾ ਦੀ ਫਾਂਸੀ ਸਬੰਧੀ ਰਹਿਮ ਦੀ ਪਟੀਸ਼ਨ ਦੇ ਮੁੱਦੇ ਨੂੰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਕੋਲ ਚੁੱਕੇਗੀ ਅਤੇ ਇੱਕ ਹਫ਼ਤੇ ਵਿੱਚ ਇੱਕ ਵਫ਼ਦ ਕਾਇਮ ਕੀਤਾ ਜਾਵੇਗਾ, ਜਿਸ ਵੱਲੋਂ ਮਾਮਲੇ ਨੂੰ ਦੋਵਾਂ ਸਰਕਾਰਾਂ ਤੱਕ ਲਿਜਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

Read Full Article
    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

Read Full Article
    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

Read Full Article
    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

Read Full Article
    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article