PUNJABMAILUSA.COM

ਭਾਜਪਾ ਨਾਲ ਗਠਜੋੜ ਤੋੜ ਸਕਦੀ ਹੈ ਮਹਿਬੂਬਾ ਮੁਫਤੀ

ਭਾਜਪਾ ਨਾਲ ਗਠਜੋੜ ਤੋੜ ਸਕਦੀ ਹੈ ਮਹਿਬੂਬਾ ਮੁਫਤੀ

ਭਾਜਪਾ ਨਾਲ ਗਠਜੋੜ ਤੋੜ ਸਕਦੀ ਹੈ ਮਹਿਬੂਬਾ ਮੁਫਤੀ
February 06
21:39 2016

mufi-300x153
ਸ਼੍ਰੀਨਗਰ, 6 ਫਰਵਰੀ (ਪੰਜਾਬ ਮੇਲ)- ਜੰਮੂ-ਕਸ਼ਮੀਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਸਿਆਸੀ ਰੱਸਾਕਸ਼ੀ ਦਰਮਿਆਨ ਸੂਬੇ ਦੀ ਸਿਆਸਤ ਵਿਚ ਇਕ ਨਵਾਂ ਮੋੜ ਆ ਰਿਹਾ ਹੈ। ਸ਼ੁੱਕਰਵਾਰ ਨੂੰ ਪੀ. ਡੀ. ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਸੰਕੇਤ ਦਿੱਤੇ ਹਨ ਕਿ ਉਹ ਭਾਜਪਾ ਨਾਲ ਸੰਬੰਧ (ਗਠਜੋੜ) ਤੋੜ ਸਕਦੀ ਹੈ। ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਕਿਹਾ ਕਿ ਜੇਕਰ ਕੇਂਦਰ ਸਰਕਾਰ ਗੱਠਜੋੜ ‘ਤੇ ਵਿਸ਼ਵਾਸ ਬਹਾਲੀ ਦੇ ਉਪਾਵਾਂ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚੁਕਦੀ ਹੈ ਤਾਂ ਸੂਬੇ ‘ਚ ਭਾਜਪਾ ਨਾਲ ਪੀ. ਡੀ. ਪੀ. ਦਾ ਸੰਬੰਧ ਟੁੱਟ ਸਕਦਾ ਹੈ।
ਇਕ ਅੰਗਰੇਜ਼ੀ ਅਖਬਾਰ ਅਨੁਸਾਰ ਪਾਰਟੀ ਆਗੂਆਂ ਨਾਲ ਇਕ ਬੈਠਕ ਵਿਚ ਮਹਿਬੂਬਾ ਨੇ ਕਿਹਾ ਕਿ ਨਵੇਂ ਉਪਾਅ ਇਸ ਲਈ ਕੀਤੇ ਜਾ ਰਹੇ ਹਨ ਤਾਂ ਕਿ ਨਵੀਂ ਸਰਕਾਰ ਦੇ ਸਾਹਮਣੇ ਇਕ ਹਾਂ-ਪੱਖੀ ਮਾਹੌਲ ਬਣਾਇਆ ਜਾ ਸਕੇ ਪਰ ਇਸਦਾ ਅਰਥ ਇਹ ਨਹੀਂ ਸਮਝਣਾ ਚਾਹੀਦਾ ਹੈ ਕਿ ਇਹ ਬਲੈਕਮੇਲਿੰਗ ਦੀ ਰਣਨੀਤੀ ਹੈ। ਮਹਿਬੂਬਾ ਨੇ ਵਰਕਰਾਂ ਨੂੰ ਕਿਹਾ ਕਿ ਤੁਸੀਂ ਹਵਾ ਵਿਚ ਸਰਕਾਰ ਨਹੀਂ ਬਣਾ ਸਕਦੇ। ਮੁੱਦਾ ਇਹ ਹੈ ਕਿ ਨਵੀਂ ਸਰਕਾਰ ਲਈ ਅਸੀਂ ਕਿਵੇਂ ਢੁੱਕਵਾਂ ਮਾਹੌਲ ਬਣਾਈਏ ਤਾਂ ਜਦੋਂ ਨਵੀਂ ਸਰਕਾਰ ਦਾ ਗਠਨ ਹੋਵੇ ਤਾਂ ਇਹ ਲੋਕਾਂ ਦਰਮਿਆਨ ਸਦਭਾਵਨਾ ਪੈਦਾ ਕਰੇ। ਇਸ ਲਈ ਜ਼ਰੂਰੀ ਹੈ ਕਿ ਤੁਸੀਂ ਸਰਕਾਰ ਦਾ ਸਮਰਥਨ ਕਰੋ। ਜੇਕਰ ਅਸੀਂ ਇਸਨੂੰ ਹਾਸਲ ਕਰ ਲੈਂਦੇ ਤਾਂ ਚੰਗੀ ਗੱਲ ਹੈ ਅਤੇ ਜੇਕਰ ਅਜਿਹਾ ਨਹੀਂ ਕਰ ਸਕਦੇ ਤਾਂ ਅਸੀਂ ਉਹੀ ਕਰਾਂਗੇ ਜੋ ਹੁਣ ਤੱਕ ਕਰਦੇ ਆਏ ਹਾਂ। ਓਧਰ ਮਹਿਬੂਬਾ ਮੁਫਤੀ ਗੱਠਜੋੜ ਸਰਕਾਰ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਨੈਸ਼ਨਲ ਪਾਵਰ ਪ੍ਰਾਜੈਕਟਸ ਨੂੰ ਸੂਬਾ ਸਰਕਾਰ ਨੂੰ ਸੌਂਪਣ ਅਤੇ ਹੋਰ ਪੈਕੇਜ ਨੂੰ ਲੈ ਕੇ ਕੇਂਦਰ ਕੋਲੋਂ ਠੋਸ ਭਰੋਸਾ ਚਾਹੁੰਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਬੂਬਾ ਭਰੋਸਾ ਬਹਾਲੀ ਦੇ ਜਿਹੜੇ ਉਪਾਵਾਂ ਦੀ ਗੱਲ ਕਰ ਰਹੀ ਹੈ, ਉਨ੍ਹਾਂ ਵਿਚ ਪਾਕਿਸਤਾਨ ਅਤੇ ਵੱਖਵਾਦੀਆਂ ਨਾਲ ਸ਼ਾਂਤੀ ਗੱਲਬਾਤ ਵੀ ਸ਼ਾਮਲ ਹੈ। ਇਸ ਦੌਰਾਨ ਮਹਿਬੂਬਾ ਦੇ ਭਰਾ ਤਸੱਦੁਕ ਹੁਸੈਨ ਵੀ ਮਹਿਬੂਬਾ ਦੇ ਨਾਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article