PUNJABMAILUSA.COM

ਭਾਜਪਾ ਪੰਜਾਬ 23 ਹਲਕਿਆਂ ਤੋਂ ਲੜੇਗੀ ਚੋਣ

ਭਾਜਪਾ ਪੰਜਾਬ 23 ਹਲਕਿਆਂ ਤੋਂ ਲੜੇਗੀ ਚੋਣ

ਭਾਜਪਾ ਪੰਜਾਬ  23 ਹਲਕਿਆਂ ਤੋਂ ਲੜੇਗੀ ਚੋਣ
August 28
20:44 2016

12
* ਚਾਰ ਸੀਟਾਂ ’ਤੇ ਅਕਾਲੀਆਂ ਨਾਲ ਹੋ ਸਕਦੀ ਹੈ ਅਦਲਾ-ਬਦਲੀ
* ਪੰਜਾਬ ਭਾਜਪਾ ਦੀ ਮੀਟਿੰਗ ’ਚ ਸਿੱਧੂ ਉੱਪਰ ਹੋਏ ਤਿੱਖੇ ਵਾਰ

ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਨੇ ਰਾਜ ਸਭਾ ਤੋਂ ਅਸਤੀਫਾ ਦੇ ਚੁੱਕੇ ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਪਣੇ-ਆਪ ਨੂੰ ਪਾਰਟੀ ਤੋਂ ਵੱਡਾ ਸਮਝਣ ਵਾਲਿਆਂ ਲਈ ‘ਭਾਜਪਾ’ ਵਿੱਚ ਕੋਈ ਥਾਂ ਨਹੀਂ ਹੈ।
ਸ੍ਰੀ ਝਾਅ ਨੇ ਪੰਜਾਬ ਚੋਣਾਂ ਦੇ ਸਬੰਧ ਵਿੱਚ ਹਰੇਕ ਪੱਧਰ ਦੇ ਨੇਤਾਵਾਂ ਦੀ ਕੱਲ੍ਹ ਤੋਂ ਸੱਦੀ ਦੋ ਰੋਜ਼ਾ ਮੀਟਿੰਗ ਵਿੱਚ ਸਮਾਪਤੀ ਭਾਸ਼ਣ ਦਿੰਦਿਆਂ ਸ੍ਰੀ ਸਿੱਧੂ ਦਾ ਨਾਂ ਲਏ ਬਿਨਾਂ ਕਿਹਾ ਕਿ ਇਕ ਆਗੂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਵਿਅਕਤੀ ਤੋਂ ਵੱਡੀ ਹੁੰਦੀ ਹੈ ਪਰ ਕੁਝ ਆਗੂ ਪਾਰਟੀ ਨੂੰ ਛੋਟੀ ਅਤੇ ਆਪਣੀ ਸ਼ਖਸੀਅਤ ਨੂੰ ਵੱਡੀ ਸਮਝਣ ਦਾ ਭਰਮ ਪਾਲੀ ਬੈਠੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਜਪਾ ਨੇਤਾਵਾਂ ਦੀ ਪਿਛਲੱਗ ਪਾਰਟੀ ਨਹੀਂ ਸਗੋਂ ਵਰਕਰਾਂ ’ਤੇ ਆਧਾਰਿਤ ਪਾਰਟੀ ਹੈ, ਜਿਸ ਕਾਰਨ ਅਜਿਹੇ ਨੇਤਾਵਾਂ ਦੀ ਇਹ ਸੋਚ ਭਾਜਪਾ ਵਿੱਚ ਨਹੀਂ ਚੱਲ ਸਕਦੀ।
ਉਨ੍ਹਾਂ ਖੁਲਾਸਾ ਕੀਤਾ ਕਿ ਪਾਰਟੀ ਨੇ 8 ਮਹੀਨੇ ਪਹਿਲਾਂ ਹੀ ਫ਼ੈਸਲਾ ਲੈ ਲਿਆ ਸੀ ਕਿ ਸਾਲ 2017 ਦੀਆਂ ਚੋਣਾਂ ਵੀ ਅਕਾਲੀ ਦਲ ਨਾਲ ਮਿਲ ਕੇ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਭਾਜਪਾ 23 ਵਿਧਾਨ ਸਭਾ ਹਲਕਿਆਂ ਤੋਂ ਹੀ ਚੋਣ ਲੜੇਗੀ ਪਰ ਅਕਾਲੀ ਦਲ ਨਾਲ ਦੋ-ਚਾਰ ਵਿਧਾਨ ਸਭਾ ਹਲਕਿਆਂ ਦੀ ਅਦਲਾ-ਬਦਲੀ ਹੋ ਸਕਦੀ ਹੈ ਅਤੇ ਇਸ ਸਬੰਧੀ ਅਕਾਲੀ ਦਲ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਇਸ ਵਾਰ ਟਿਕਟਾਂ ਸਿਰਫ਼ ਜਿੱਤਣ ਦੇ ਸਮਰੱਥ ਉਮੀਦਵਾਰ ਨੂੰ ਹੀ ਦਿੱਤੀਆਂ ਜਾਣਗੀਆਂ। ਪਾਰਟੀ ਦੀ ਕੇਂਦਰੀ ਕਮੇਟੀ, ਪੰਜਾਬ ਭਾਜਪਾ ਅਤੇ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਵੱਲੋਂ ਵੱਖ-ਵੱਖ ਤੌਰ ’ਤੇ ਚੋਣਾਂ ਬਾਰੇ ਸਰਵੇ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਹੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਕਿਹਾ ਕਿ ਉਹ ਇਕ ਤਜਰਬੇਕਾਰ ਸਿਆਸਤਦਾਨ ਅਤੇ ਗੱਠਜੋੜ ਨੂੰ ਪਕਿਆਈ ਦੇਣ ਵਾਲੀ ਸ਼ਖਸੀਅਤ ਹਨ। ਮੀਟਿੰਗ ਵਿੱਚ ਪੁੱਜੇ 90 ਵਿੱਚੋਂ 84 ਮੰਡਲਾਂ ਦੇ ਪ੍ਰਧਾਨਾਂ, ਭਾਜਪਾ ਮੰਤਰੀਆਂ ਸਮੇਤ ਹੋਰ ਆਗੂਆਂ ਨੂੰ ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ’ਚ 23 ਵਿਧਾਨ ਸਭਾ ਹਲਕੇ ਹੀ ਹਨ ਅਤੇ ਸਮੂਹ ਹਲਕਿਆਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਚੋਣਾਂ ਦੌਰਾਨ ਬੂਥ ਸੰਮੇਲਨਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਸਟੇਜ ’ਤੇ ਬੈਠੇ ਸ੍ਰੀ ਸਾਂਪਲਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਚੋਣਾਂ ਤੱਕ ਉਹ ਨੰਬਰ ਇਕ ’ਤੇ ਪ੍ਰਧਾਨ ਅਤੇ ਨੰਬਰ ਦੋ ’ਤੇ ਕੇਂਦਰੀ ਮੰਤਰੀ ਦੀ ਭੂਮਿਕਾ ਨਿਭਾਉਣਗੇ।
ਉਨ੍ਹਾਂ ਆਮ ਆਦਮੀ ਪਾਰਟੀ ਉੱਪਰ ਤਿੱਖੇ ਵਾਰ ਕਰਦਿਆਂ ਕਿਹਾ ਕਿ ਇਹ ਨਵੀਂ ਜੰਮੀ ਪਾਰਟੀ ਪੰਜਾਬ ਦੇ ਬਹਾਦਰ ਨੌਜਵਾਨਾਂ ਨੂੰ ਨਸ਼ੇੜੀ ਦੱਸ ਕੇ ਚੋਣਾਂ ਜਿੱਤਣ ਦੀ ਤਾਕ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਪਾਰਟੀ ਵਿਦੇਸ਼ਾਂ ਤੋਂ ਆ ਰਹੇ ਡਾਲਰਾਂ ਰਾਹੀਂ ਪੰਜਾਬ ਵਿੱਚ ਰਾਜਨੀਤੀ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਕਾਂਗਰਸ ਏਸੀ ਕਮਰਿਆਂ ਵਿੱਚ ਬੈਠ ਕੇ ਚੋਣਾਂ ਜਿੱਤਣ ਦਾ ਭਰਮ ਪਾਲੀ ਬੈਠੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਜਾਰੀ ਕੀਤੇ ਕਿਤਾਬਚੇ ਨੂੰ ‘ਸਮਾਜਿਕ ਭਗਵਦ ਗੀਤਾ’ ਦੱਸਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਥੋੜ੍ਹੇ ਸਮੇਂ ਵਿੱਚ ਵੱਡੇ ਟੀਚੇ ਸਰ ਕੀਤੇ ਹਨ।
ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਕੌਮੀ ਸਕੱਤਰ ਤਰੁਣ ਚੁੱਘ ਸਮੇਤ ਭਾਜਪਾ ਦੇ ਸਮੂਹ ਮੰਤਰੀ ਆਦਿ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article