PUNJABMAILUSA.COM

ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਦਾ ਮਾਮਲਾ; ਓਨਟਾਰੀਓ ਖ਼ਾਲਸਾ ਦਰਬਾਰ ਦੇ 4 ਡਾਇਰੈਕਟਰਾਂ ਦੇ ਨਾਵਾਂ ਹੇਠ ਚਿੱਠੀ ਜਾਰੀ

ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਦਾ ਮਾਮਲਾ; ਓਨਟਾਰੀਓ ਖ਼ਾਲਸਾ ਦਰਬਾਰ ਦੇ 4 ਡਾਇਰੈਕਟਰਾਂ ਦੇ ਨਾਵਾਂ ਹੇਠ ਚਿੱਠੀ ਜਾਰੀ

ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਦਾ ਮਾਮਲਾ; ਓਨਟਾਰੀਓ ਖ਼ਾਲਸਾ ਦਰਬਾਰ ਦੇ 4 ਡਾਇਰੈਕਟਰਾਂ ਦੇ ਨਾਵਾਂ ਹੇਠ ਚਿੱਠੀ ਜਾਰੀ
January 19
07:43 2018

ਟੋਰਾਂਟੋ, 19 ਜਨਵਰੀ (ਪੰਜਾਬ ਮੇਲ)-ਕੈਨੇਡਾ ‘ਚ ਗੁਰਦੁਆਰਾ ਸਾਹਿਬ ਵਿਖੇ ਆਪਣੇ ਰੁਤਬੇ ਦੀ ਹੈਸੀਅਤ ਵਿਚ ਜਾਣ ਵਾਲੇ ਭਾਰਤੀ ਦੂਤਾਂ ਅਤੇ ਅਧਿਕਾਰੀਆਂ ‘ਤੇ ਰੋਕ ਲਗਾਏ ਜਾਣ ਦੇ ਐਲਾਨ ਦੀ ਪਹਿਲ ਕਦਮੀ ਨਵੇਂ ਸਾਲ ਦੀ ਆਮਦ ਮੌਕੇ ਓਨਟਾਰੀਓ ਖ਼ਾਲਸਾ ਦਰਬਾਰ (ਡਿਕਸੀ ਰੋਡ) ਗੁਰਦੁਆਰਾ ਸਾਹਿਬ, ਮਿਸੀਸਾਗਾ ‘ਚ ਹੋਈ ਸੀ, ਜਿੱਥੇ ਪ੍ਰਧਾਨ ਗੁਰਪ੍ਰੀਤ ਸਿੰਘ ਬੱਲ ਨੇ ਇਸ ਬਾਰੇ ਐਲਾਨ ਕੀਤਾ ਸੀ। ਹੁਣ ਇਸ ਬਾਰੇ ਓਨਟਾਰੀਓ ਖ਼ਾਲਸਾ ਦਰਬਾਰ ਦੇ 4 ਡਾਇਰੈਕਟਰਾਂ ਦੇ ਨਾਵਾਂ ਹੇਠ ਇਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਵਿਚ ਗੁਰਿੰਦਰ ਸਿੰਘ ਭੁੱਲਰ, ਨਵਜੀਤ ਸਿੰਘ, ਪਰਮਜੀਤ ਸਿੰਘ ਬੋਲੀਨਾ ਅਤੇ ਅਮਰੀਕ ਸਿੰਘ ਦਿਓਲ ਦੇ ਨਾਂਅ ਲਿਖੇ ਗਏ ਹਨ। ਚਿੱਠੀ ਵਿਚ ਉਪਰੋਕਤ ਡਾਇਰੈਕਟਰਾਂ ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ ਉਹ ਇਸ ਫ਼ੈਸਲੇ ਤੋਂ ਅਣਜਾਣ ਸਨ, ਇਹ ਮਸਲਾ ਕਮੇਟੀ ਦੀ ਮੀਟਿੰਗ ਵਿਚ ਕਦੇ ਵਿਚਾਰਿਆ ਨਹੀਂ ਗਿਆ ਤੇ ਨਾ ਕੋਈ ਮਤਾ ਪਾਸ ਕੀਤਾ ਗਿਆ। ਲਿਖਿਆ ਗਿਆ ਕਿ (ਜੋ ਐਲਾਨ ਪ੍ਰਧਾਨ ਸ. ਬੱਲ ਨੇ ਕੀਤਾ ਸੀ) ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹੋ ਸਕਦੇ ਹਨ, ਕਮੇਟੀ ਦਾ ਫ਼ੈਸਲਾ ਨਹੀਂ ਹੈ।
ਸ. ਭੁੱਲਰ ਨੇ ਦੱਸਿਆ ਕਿ ਸਾਡੀ ਸਹਿਮਤੀ ਨਹੀਂ ਲਈ ਗਈ ਤੇ ਜੇਕਰ ਇਹ ਮੁੱਦਾ ਕਮੇਟੀ ਦੀ ਮੀਟਿੰਗ ਵਿਚ ਲਿਆਂਦਾ ਜਾਂਦਾ ਤਾਂ ਸਾਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਮਿਲਦਾ। ਉਨ੍ਹਾਂ ਕਿਹਾ ਕਿ ਇਹ ਚਿੱਠੀ ਜਨਤਕ ਕਰਨ ਦਾ ਮਕਸਦ ਸੰਗਤਾਂ ਨੂੰ ਆਪਣੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਾਈ ਗਈ ਪਾਬੰਦੀ ‘ਚ ਨਵਾਂ ਕੁਝ ਨਹੀਂ, ਭਾਰਤੀ ਦੂਤਾਂ ਤੇ ਅਧਿਕਾਰੀਆਂ ਨੂੰ ਸਟੇਜ ਤੋਂ ਬੋਲਣ ਦੀ ਮਨਾਹੀ ਤਾਂ ਪਹਿਲਾਂ ਹੀ ਹੈ। ਸ. ਭੁੱਲਰ ਨੇ ਦੱਸਿਆ ਕਿ ਉਨ੍ਹਾਂ ਕੁਝ ਹੋਰ ਕਮੇਟੀ ਮੈਂਬਰਾਂ ਤੋਂ ਵੀ ਪਤਾ ਕੀਤਾ, ਜਿਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਵੀ ਨਹੀਂ ਪੁੱਛਿਆ ਗਿਆ। ਓਨਟਾਰੀਓ ਖ਼ਾਲਸਾ ਦਰਬਾਰ ਦੀ ਕਾਰਜਕਾਰਨੀ ਦੇ ਇਕ ਅਹੁਦੇਦਾਰ ਨੇ ਦੱਸਿਆ ਕਿ ਪਾਬੰਦੀ ਬਾਰੇ ਮੀਟਿੰਗ ਵਾਕਿਆ ਹੀ ਨਹੀਂ ਹੋਈ, ਪਰ ਚਿੱਠੀ ਜਾਰੀ ਕਰਨ ਵਾਲੇ 4 ਡਾਇਰੈਕਟਰ ਕਾਰਜਕਾਰਨੀ ਦੇ ਮੈਂਬਰ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਰਾਜਨੀਤਕ ਅਖਾੜਾ ਬਣਾਉਣ ਦੀ ਲੋੜ ਨਹੀਂ। ਉਂਟਾਰੀਓ ਖ਼ਾਲਸਾ ਦਰਬਾਰ ਦੇ 11 ਡਾਇਰੈਕਟਰ ਹਨ, ਜਿਨ੍ਹਾਂ ‘ਚੋਂ ਪ੍ਰਧਾਨ ਤੇ ਸਕੱਤਰ ਸਣੇ ਕਾਰਜਕਾਰਨੀ ਦੇ 6 ਅਹੁਦੇਦਾਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article