PUNJABMAILUSA.COM

ਭਾਰਤੀ ਅਧਿਕਾਰੀ ਦੀ ਅਫ਼ਰੀਕੀ ਦੇਸ਼ ਇਥੋਪੀਆ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਅਧਿਕਾਰੀ ਦੀ ਅਫ਼ਰੀਕੀ ਦੇਸ਼ ਇਥੋਪੀਆ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਅਧਿਕਾਰੀ ਦੀ ਅਫ਼ਰੀਕੀ ਦੇਸ਼ ਇਥੋਪੀਆ ‘ਚ ਗੋਲੀ ਮਾਰ ਕੇ ਹੱਤਿਆ
May 18
08:19 2018

ਅਦਿਸ ਅਬਾਬਾ, 18 ਮਈ (ਪੰਜਾਬ ਮੇਲ)- ਅਫ਼ਰੀਕੀ ਦੇਸ਼ ਇਥੋਪੀਆ ਵਿਚ ਇਕ ਸੀਮਿੰਟ ਕੰਪਨੀ ਦੇ ਸੀਨੀਅਰ ਭਾਰਤੀ ਅਧਿਕਾਰੀ ਦੀਪ ਕਾਮਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਬੰਦੂਕਧਾਰੀਆਂ ਦੇ ਹਮਲੇ ਵਿਚ ਕੰਪਨੀ ਦੇ ਦੋ ਦੋ ਹੋਰ ਕਰਮਚਾਰੀ ਵੀ ਮਾਰੇ ਗਏ।ਇਥੋਪੀਆ ਦੇ ਮੀਡੀਆ ਅਨੁਸਾਰ ਦੀਪ ਕਾਮਰਾ ‘ਤੇ ਬੁਧਵਾਰ ਨੂੰ ਅਸ਼ਾਂਤ ਓਰੋਮਿਆ ਖੇਤਰ ਵਿਚ ਉਸ ਸਮੇਂ ਹਮਲਾ ਕੀਤਾ ਗਿਆ ਜਦ ਉਹ ਅਪਣੀ ਕਾਰ ਰਾਹੀਂ ਸੀਮਿੰਟ ਫੈਕਟਰੀ ਤੋਂ ਅਦਿਸ ਅਬਾਬਾ ਪਰਤ ਰਹੇ ਸੀ। ਇਸ ਹਮਲੇ ਵਿਚ ਉਨ੍ਹਾਂ ਦੇ ਸੈਕਟਰੀ ਅਤੇ ਡਰਾਈਵਰ ਵੀ ਮਾਰੇ ਗਏ। ਦੋਵੇਂ ÎÎਇਥੋਪੀਆ ਦੇ ਨਾਗਰਕਿ ਸਨ। ਦੀਪ ਨਾਈਜੀਰੀਆਈ ਡਾਂਗੋਟ ਇੰਡਸਟਰੀਜ਼ ਲਿਮÎਟਿਡ ਦੀ ਖੁਦਮੁਖਤਿਅਰੀ ਵਾਲੀ ਡਾਂਗੋਟ ਸੀਮਿੰਟ ਕੰਪਨੀ ਦੇ ਕੰਟਰੀ ਮੈਨੇਜਰ ਸਨ। ਇਹ ਇਥੋਪੀਆ ਦੀ ਸਭ ਤੋਂ ਵੱਡੀ ਸੀਮਿੰਟ ਉਤਪਾਦਕ ਕੰਪਨੀ ਹੈ। ਡਾਂਗੋਟ ਸੀਮਿੰਟ ਫੈਕਟਰੀ ਅਦਿਸ ਅਬਾਬਾ ਤੋਂ ਕਰੀਬ 90 ਕਿਲੋਮੀਟਰ ਦੂਰ ਸਥਿਤ ਹੈ। ਸਰਕਾਰ ਨੇ ਇਕ ਬਿਆਨ ਵਿਚ ਕਿਹਾ, ਕੰਪਨੀ ਦੇ ਮੈਨੇਜਰ ਅਪਣੇ ਦੋ ਕਰਮਚਾਰੀਆਂ ਦੇ ਨਾਲ ਅਣਪਛਾਤੇ ਬੰਦੂਕਧਾਰੀਆਂ ਦੇ ਹਮਲੇ ਵਿਚ ਮਾਰੇ ਗਏ। ਇਹ ਹਮਲਾ ਫੈਕਟਰੀ ਤੋਂ ਪਰਤਦੇ ਸਮੇਂ ਕੀਤਾ ਗਿਆ ਸੀ। ਸੁਰੱਖਿਆ ਬਲ ਹਮਲਾਵਰਾਂ ਦੀ ਭਾਲ ਵਿਚ ਜੁਟੇ ਹਨ। ਜ਼ਿਕਰਯੋਗ ਹੈ ਕਿ ਅਦਿਸ ਅਬਾਬਾ ਸ਼ਹਿਰ ਓਰੋਮਿਆ ਨਾਲ ਘਿਰਿਆ ਹੋਇਆ ਹੈ। ਇਹ ਖੇਤਰ ਦੋ ਸਾਲ ਪਹਿਲਾਂ ਸਿਆਸੀ ਅਤੇ ਆਰਥਿਕ ਕਾਰਨਾਂ ਕਰਕੇ ਹਿੰਸਾ ਦੀ ਲਪੇਟ ਵਿਚ ਆ ਗਿਆ ਸੀ। ਇਸ ਵਿਚ ਹੁਣ ਤੱਕ ਸੈਂਕੜੇ ਲੋਕ ਮਾਰੇ ਜਾ ਚੁੱਕੇ ਹਨ। ਇਥੋਪੀਆ ਵਿਚ ਇਸ ਸੀਮਿੰਟ ਫੈਕਟਰੀ ਦਾ ਉਦਘਾਟਨ 2015 ਵਿਚ ਕੀਤਾ ਗਿਆ ਸੀ। ਉਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਫੈਕਟਰੀ ਦੇ ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ। ਕੰਪਨੀ ਵਿਚ ਸਥਾਨਕ ਲੋਕਾਂ ਦੇ ਲਈ ਜ਼ਿਆਦਾ ਰੋਜ਼ਗਾਰ ਦੇਣ ‘ਤੇ ਮਾਮਲਾ ਸ਼ਾਂਤ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article