PUNJABMAILUSA.COM

ਭਾਰਤੀ ਅਮਰੀਕੀ ਐੱਮ.ਪੀਜ਼ ਵੱਲੋਂ ਨਸਲੀ ਹਮਲਿਆਂ ਨੂੰ ਰੋਕਣ ਦੀ ਟਰੰਪ ਸਰਕਾਰ ਨੂੰ ਅਪੀਲ

ਭਾਰਤੀ ਅਮਰੀਕੀ ਐੱਮ.ਪੀਜ਼ ਵੱਲੋਂ ਨਸਲੀ ਹਮਲਿਆਂ ਨੂੰ ਰੋਕਣ ਦੀ ਟਰੰਪ ਸਰਕਾਰ ਨੂੰ ਅਪੀਲ

ਭਾਰਤੀ ਅਮਰੀਕੀ ਐੱਮ.ਪੀਜ਼ ਵੱਲੋਂ ਨਸਲੀ ਹਮਲਿਆਂ ਨੂੰ ਰੋਕਣ ਦੀ ਟਰੰਪ ਸਰਕਾਰ ਨੂੰ ਅਪੀਲ
May 03
11:10 2017

e
ਵਾਸ਼ਿੰਗਟਨ, 3 ਮਈ (ਪੰਜਾਬ ਮੇਲ)- ਭਾਰਤੀ-ਅਮਰੀਕੀ ਪਾਰਲੀਮੈਂਟ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਦੀ ਅਗਵਾਈ ‘ਚ ਦੋ ਪਾਰਟੀਆਂ ਦੇ ਗਰੁੱਪ ਨੇ ਟਰੰਪ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਧਾਰਮਿਕ ਘੱਟ ਗਿਣਤੀਆਂ ਤੇ ਭਾਰਤੀ-ਅਮਰੀਕੀਆਂ ‘ਤੇ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਦੇ ਕਦਮ ਚੁੱਕਣ। ਅਮਰੀਕੀ ਗ੍ਰਹਿ ਸੁਰੱਖਿਆ ਮੰਤਰੀ ਸਕੱਤਰ ਜਾਨ ਕੇਲੀ ਨੂੰ ਲਿਖੀ ਚਿੱਠੀ ਵਿਚ ਅਪੀਲ ਕੀਤੀ ਗਈ ਹੈ ਕਿ ਉਹ ਨਸਲੀ ਹਮਲਿਆਂ ਤੇ ਉਸ ਦੇ ਕਾਰਨਾਂ ਨਾਲ ਨਜਿੱਠਣ ਲਈ ਆਪਣੇ ਵਿਭਾਗ ਦੇ ਸਾਧਨਾਂ ਦੀ ਵਰਤੋਂ ਕਰਨ। ਅਮਰੀਕਾ ਦੇ 68 ਪਾਰਲੀਮੈਂਟ ਮੈਂਬਰਾਂ ਦੇ ਗਰੁੱਪ ਵੱਲੋਂ ਲਿਖੀ ਇਸ ਚਿੱਠੀ ਵਿਚ ਕਿਹਾ ਗਿਆ ਕਿ ‘ਭਾਰਤੀ-ਅਮਰੀਕੀ ਨਾਗਰਿਕਾਂ ‘ਤੇ ਹਮਲੇ ਤੋਂ ਲੈ ਕੇ ਯਹੂਦੀਆਂ ਦੇ ਕਬਰਸਤਾਨ ਨੂੰ ਅਪਵਿੱਤਰ ਕਰਨ ਤੱਕ, ਹਾਲ ਵਿਚ ਹੋਏ ਨਸਲੀ ਹਮਲਿਆਂ ਕਾਰਨ ਪੂਰਾ ਅਮਰੀਕਾ ਪਰੇਸ਼ਾਨ ਹੈ।’ ਭਾਵੇਂ ਇਹ ਚਿੱਠੀ ਰਾਜਾਕ੍ਰਿਸ਼ਨਮੂਰਤੀ ਵਲੋਂ ਲਿਖੀ ਗਈ ਹੈ, ਪਰ ਇਸ ਉੱਤੇ ਦਸਖ਼ਤ ਕਰਨ ਵਾਲਿਆਂ ਵਿਚ ਭਾਰਤੀ-ਅਮਰੀਕੀ ਪਾਰਲੀਮੈਂਟ ਮੈਂਬਰ ਰੋਅ ਖੰਨਾ, ਪ੍ਰਮਿਲਾ ਜੈਪਾਲ ਤੇ ਐਮੀ ਬੇਰਾ ਸ਼ਾਮਲ ਹਨ। ਇਸ ਚਿੱਠੀ ਵਿਚ ਲਿਖਿਆ ਹੈ ਕਿ ਤਕਰੀਬਨ 200 ਸਾਲ ਤੋਂ ਵੱਧ ਸਮੇਂ ਤੋਂ ਅਮਰੀਕਾ ਅੱਤਿਆਚਾਰ ਤੋਂ ਆਜ਼ਾਦੀ ਦੇ ਪੱਖ ਵਿਚ ਅਤੇ ਜ਼ੁਲਮ ਦੇ ਵਿਰੁੱਧ ਖੜ੍ਹਾ ਰਿਹਾ ਹੈ। ਸਾਡੇ ਦੇਸ਼ ਅਮਰੀਕਾ ਦਾ ਮੂਲ ਵਾਅਦਾ ਹੈ ਕਿ ਕੋਈ ਅਮਰੀਕੀ, ਚਾਹੇ ਉਹ ਕਿਤੋਂ ਵੀ ਆਇਆ ਜਾਂ ਕਿਸੇ ਰੰਗ ਦਾ ਹੋਵੇ, ਉਹ ਫੈਡਰਲ ਸਰਕਾਰ ਉੱਤੇ ਭਰੋਸਾ ਕਰ ਸਕਦਾ ਹੈ ਕਿ ਉਹ ਤੁਹਾਡੀ ਅਤੇ ਤੁਹਾਡੇ ਅਧਿਕਾਰਾਂ ਦੀ ਰੱਖਿਆ ਕਰੇਗੀ। ਪਾਰਲੀਮੈਂਟ ਮੈਂਬਰਾਂ ਨੇ ਲਿਖਿਆ, ‘ਅਸੀਂ ਤੁਹਾਨੂੰ ਬੜੇ ਸਨਮਾਨ ਨਾਲ ਬੇਨਤੀ ਕਰਨਾ ਚਾਹਾਂਗੇ ਕਿ ਤੁਸੀਂ ਆਪਣੀਆਂ ਤਾਕਤਾਂ ਦੀ ਪੂਰੀ ਵਰਤੋਂ ਕਰਦੇ ਹੋਏ ਨਫਰਤ ਤੋਂ ਪੈਦਾ ਹੋਏ ਹਮਲਿਆਂ ਉੱਤੇ ਰੋਕ ਲਾਓ ਅਤੇ ਨਫਰਤ ਤੇ ਅਸਹਿਣਸ਼ੀਲਤਾ ਦੀਆਂ ਜੜ੍ਹਾਂ ਉਖਾੜ ਸੁੱਟੋ। ਇਸ ਲਈ ਅਸੀਂ ਤੁਹਾਡੇ ਨਾਲ ਹਾਂ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article