PUNJABMAILUSA.COM

ਭਾਰਤੀ ਇੰਜੀਨੀਅਰ ਦੇ ਕਾਤਲ ਅਮਰੀਕੀ ਨੂੰ ਨਸਲੀ ਅਪਰਾਧ ਦਾ ਦੋਸ਼ੀ ਠਹਿਰਾਇਆ

ਭਾਰਤੀ ਇੰਜੀਨੀਅਰ ਦੇ ਕਾਤਲ ਅਮਰੀਕੀ ਨੂੰ ਨਸਲੀ ਅਪਰਾਧ ਦਾ ਦੋਸ਼ੀ ਠਹਿਰਾਇਆ

ਭਾਰਤੀ ਇੰਜੀਨੀਅਰ ਦੇ ਕਾਤਲ ਅਮਰੀਕੀ ਨੂੰ ਨਸਲੀ ਅਪਰਾਧ ਦਾ ਦੋਸ਼ੀ ਠਹਿਰਾਇਆ
June 10
18:40 2017

ਵਾਸ਼ਿੰਗਟਨ, 10 ਜੂਨ (ਪੰਜਾਬ ਮੇਲ)– ਕੈਨਸਾਸ ਸਿਟੀ ਬਾਰ ਵਿੱਚ ਭਾਰਤੀ ਤਕਨੀਕੀ ਮਾਹਿਰ ਸ੍ਰੀਨਿਵਾਸ ਕੁਚੀਭੋਤਲਾ ਦੀ ਹੱਤਿਆ ਕਰਨ ਤੇ ਦੋ ਹੋਰਾਂ ਨੂੰ ਜ਼ਖ਼ਮੀ ਕਰਨ ਦੇ ਦੋਸ਼ੀ ਅਮਰੀਕੀ ਜਲ ਸੈਨਾ ਦੇ ਸਾਬਕਾ ਸੈਨਿਕ ਐਡਮ ਪੁਰਿਨਟਨ ਨੂੰ ਨਸਲੀ ਅਪਰਾਧ ਅਤੇ ਅਸਲੇ ਸਬੰਧੀ ਸੰਘੀ ਕਾਨੂੰਨ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਗਿਆ ਹੈ। ਫੈਡਰਲ ਗਰੈਂਡ ਜਿਊਰੀ ਨੇ ਓਲੈਥ (ਕੈਨਸਾਸ) ਨਾਲ ਸਬੰਧਤ 51 ਸਾਲਾ ਪੁਰਿਨਟਨ ਨੂੰ 22 ਫਰਵਰੀ ਦੀ ਗੋਲੀਬਾਰੀ ਦੀ ਘਟਨਾ ਲਈ ਦੋਸ਼ੀ ਠਹਿਰਾਇਆ। ਨਿਆਂ ਵਿਭਾਗ ਵੱਲੋਂ ਦੋਸ਼ੀ ਠਹਿਰਾਉਣ ਵਾਲੇ ਐਲਾਨ ਵਿੱਚ ਪੁਰਿਨਟਨ ਨੂੰ ਵੱਖਰੀ ਨਸਲ, ਰੰਗ, ਧਰਮ ਤੇ ਕੌਮੀਅਤ ਦੇ ਲਿਹਾਜ਼ ਨਾਲ ਕੁਚੀਭੋਤਲਾ ਦੀ ਹੱਤਿਆ ਕਰਨ ਅਤੇ ਗੋਲੀਬਾਰੀ ਕਰਨ ਤੋਂ ਇਲਾਵਾ ਇਕ ਹੋਰ ਭਾਰਤੀ ਅਲੋਕ ਮਦਾਸਨੀ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਠਹਿਰਾਇਆ ਗਿਆ। ਪ੍ਰਤੱਖ ਦਰਸ਼ੀਆਂ ਨੇ ਕਿਹਾ ਕਿ ਪੁਰਿਨਟਨ ਹਮਲੇ ਤੋਂ ਪਹਿਲਾਂ ਦੋਵਾਂ ਭਾਰਤੀਆਂ ਉਤੇ ਚੀਕਿਆ ਕਿ ‘ਮੇਰੇ ਦੇਸ਼ ਵਿੱਚੋਂ ਨਿਕਲ ਜਾਓ।’’ ਇਸ ਘਟਨਾ ਦੌਰਾਨ ਬਚਾਅ ਲਈ ਅੱਗੇ ਆਇਆ 24 ਸਾਲਾ ਅਮਰੀਕੀ ਇਆਨ ਗ੍ਰਿਲਟ ਵੀ ਜ਼ਖ਼ਮੀ ਹੋਇਆ ਸੀ।
ਪੁਰਿਨਟਨ ਨੂੰ ਦੋਸ਼ੀ ਠਹਿਰਾਉਣ ਦਾ ਐਲਾਨ ਕਾਰਜਕਾਰੀ ਸਹਾਇਕ ਅਟਾਰਨੀ ਜਨਰਲ ਥੌਮਸ ਈ ਵ੍ਹੀਲਰ 2, ਨਿਆਂ ਵਿਭਾਗ ਦੀ ਨਾਗਰਿਕ ਅਧਿਕਾਰ ਡਿਵੀਜ਼ਨ ਦੇ ਮੁਖੀ ਤੇ ਕੈਨਸਾਸ ਜ਼ਿਲ੍ਹੇ ਦੇ ਅਮਰੀਕੀ ਸਟੇਟ ਅਟਾਰਨੀ ਥੌਮਸ ਈ ਬੈੱਲ ਨੇ ਕੀਤਾ। ਪੁਰਿਨਟਨ ਨੂੰ ਵੱਧ ਤੋਂ ਵੱਧ ਮੌਤ ਜਾਂ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਨਿਆਂ ਵਿਭਾਗ ਇਸ ਦਾ ਫੈਸਲਾ ਬਾਅਦ ਵਿੱਚ ਕਰੇਗਾ ਕਿ ਇਸ ਖ਼ਾਸ ਕੇਸ ਵਿੱਚ ਕੀ ਮੌਤ ਦੀ ਸਜ਼ਾ ਦੀ ਮੰਗ ਕੀਤੀ ਜਾਵੇਗੀ ਜਾਂ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article