PUNJABMAILUSA.COM

ਭਾਰਤੀ ਇੰਜੀਨੀਅਰ ਦੇ ਕਾਤਲ ਨੇ ਖ਼ੁਦ ਨੂੰ ਦੱਸਿਆ ਬੇਕਸੂਰ

 Breaking News

ਭਾਰਤੀ ਇੰਜੀਨੀਅਰ ਦੇ ਕਾਤਲ ਨੇ ਖ਼ੁਦ ਨੂੰ ਦੱਸਿਆ ਬੇਕਸੂਰ

ਭਾਰਤੀ ਇੰਜੀਨੀਅਰ ਦੇ ਕਾਤਲ ਨੇ ਖ਼ੁਦ ਨੂੰ ਦੱਸਿਆ ਬੇਕਸੂਰ
December 02
21:50 2017

ਵਾਸ਼ਿੰਗਟਨ, 2 ਦਸੰਬਰ (ਪੰਜਾਬ ਮੇਲ)- ਇਸ ਸਾਲ ਦੇ ਸ਼ੁਰੂ ਵਿੱਚ ਕਾਂਸਸ ਸ਼ਹਿਰ ਦੇ ਇਕ ਬਾਰ ਵਿੱਚ ਗੋਲੀਆਂ ਚਲਾ ਕੇ ਭਾਰਤੀ ਤਕਨੀਕੀ ਕਾਮੇ ਸ੍ਰੀਨਿਵਾਸ ਕੁਚੀਭੋਤਲਾ ਨੂੰ ਕਤਲ ਅਤੇ ਦੋ ਹੋਰਨਾਂ ਨੂੰ ਜ਼ਖ਼ਮੀ ਕਰਨ ਵਾਲੇ ਅਮਰੀਕਾ ਦੇ ਸਾਬਕਾ ਜਲਸੈਨਿਕ ਐਡਮ ਪੁਰਿੰਟਨ(52) ਨੇ ਦੋਸ਼ ਮੰਨਣ ਤੋਂ ਨਾਂਹ ਕਰ ਦਿੱਤੀ ਹੈ। ਓਲਾਥ ਵਿੱਚ ਫ਼ਰਵਰੀ ’ਚ ਹੋਈ ਗੋਲੀਬਾਰੀ ਦੀ ਇਸ ਘਟਨਾ ਲਈ ਪੁਰਿੰਟਨ ’ਤੇ ਪਹਿਲਾ ਦਰਜਾ ਕਤਲ ਦੇ ਦੋਸ਼ ਆਇਦ ਕੀਤੇ ਗਏ ਸਨ। ਕੇਸ ਦੀ ਮੁੱਢਲੀ ਸੁਣਵਾਈ ਦੌਰਾਨ ਪੁਰਿੰਟਨ ਨੇ ਦੋਸ਼ ਮੰਨਣ ਤੋਂ ਨਾਂਹ ਕਰਦਿਆਂ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਕੇਸ ਦੀ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ। ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਪੁਰਿੰਟਨ ਨੂੰ ਮੌਤ ਦੀ ਸਜ਼ਾ ਜਾਂ ਫ਼ਿਰ ਉਮਰ ਕੈਦ ਹੋ ਸਕਦੀ ਹੈ। ਬੀਤੇ ਦਿਨ ਸੁਣਵਾਈ ਦੌਰਾਨ ਸਰਕਾਰੀ ਵਕੀਲਾਂ ਨੇ ਕਿਹਾ ਕਿ ਪੁਰਿੰਟਨ ਨੇ ਬਾਰ ਵਿੱਚ ਕੁਚੀਭੋਟਲਾ ਤੇ ਇਕ ਹੋਰ ਭਾਰਤੀ ਅਲੋਕ ਮਾਦਾਸਾਨੀ ਨੂੰ ਉਨ੍ਹਾਂ ਦੀ ਨਸਲ ਜਾਂ ਜਾਤ ਕਰਕੇ ਆਪਣਾ ਨਿਸ਼ਾਨਾ ਬਣਾਇਆ। ਤੀਜਾ ਵਿਅਕਤੀ ਹਮਲੇ ਦੇ ਦੋ ਪੀੜਤਾਂ ਦੀ ਮਦਦ ਕਰਨ ਲੱਗਿਆਂ ਜ਼ਖ਼ਮੀ ਹੋ ਗਿਆ ਸੀ। ਗਵਾਹਾਂ ਨੇ ਕਿਹਾ ਕਿ ਪੁਰਿੰਟਨ ਨੇ ਬੰਦੂਕ ਦਾ ਘੋੜਾ ਦਬਣ ਤੋਂ ਪਹਿਲਾਂ ਦੋਵਾਂ ਭਾਰਤੀਆਂ ਨੂੰ ‘ਮੇਰੇ ਮੁਲਕ ’ਚੋਂ ਬਾਹਰ ਨਿਕਲ ਜਾਣ’ ਜਿਹੀਆਂ ਟਿਪਣੀਆਂ ਵੀ ਕੀਤੀਆਂ। ਬਾਰ ਵਿੱਚ ਗੋਲੀਆਂ ਚਲਾਉਣ ਮਗਰੋਂ ਪੁਰਿੰਟਨ ਨੇ 70 ਮੀਲ ਦੂਰ ਮਿਸੂਰੀ ਦੇ ਕਲਿੰਟਨ ਵਿੱਚ ਇਕ ਰੈਸਟੋਰੈਂਟ ਵਿੱਚ ਜਾ ਕੇ ਉਥੋਂ ਦੇ ਬਾਰਟੈਂਡਰ ਨੂੰ ਆਪਣੇ ਇਸ ਕਾਰੇ ਬਾਰੇ ਦੱਸਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article