PUNJABMAILUSA.COM

ਭਾਰਤੀ ਏਅਰ ਫੌਜ ਦੇ ਮਾਰਸ਼ਲ ਅਰਜਨ ਸਿੰਘ ਦਾ ਦਿਹਾਂਤ

ਭਾਰਤੀ ਏਅਰ ਫੌਜ ਦੇ ਮਾਰਸ਼ਲ ਅਰਜਨ ਸਿੰਘ ਦਾ ਦਿਹਾਂਤ

ਭਾਰਤੀ ਏਅਰ ਫੌਜ ਦੇ ਮਾਰਸ਼ਲ ਅਰਜਨ ਸਿੰਘ ਦਾ ਦਿਹਾਂਤ
September 16
21:21 2017

ਨਵੀਂ ਦਿੱਲੀ, 16 ਸਤੰਬਰ (ਪੰਜਾਬ ਮੇਲ) – ਜੰਗੀ ਨਾਇਕ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੇ 1965 ਭਾਰਤ-ਪਾਕਿਸਤਾਨ ਜੰਗ ਦੌਰਾਨ ਭਾਰਤੀ ਹਵਾਈ ਫ਼ੌਜ ਦੀ ਅਗਵਾਈ ਕੀਤੀ ਸੀ, ਦਾ ਅੱਜ ਰਾਤ ਦੇਹਾਂਤ ਹੋ ਗਿਆ। ਭਾਰਤੀ ਹਵਾਈ ਫ਼ੌਜ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਾਮ ਤਕਰੀਬਨ ਸਾਢੇ ਸੱਤ ਵਜੇ ਸਵਾਸ ਤਿਆਗੇ। ਰੱਖਿਆ ਮੰਤਰਾਲੇ ਨੇ ਦੱਸਿਆ ਕਿ 98 ਸਾਲਾ ਮਾਰਸ਼ਲ ਅਰਜਨ ਸਿੰਘ ਭਾਰਤੀ ਹਵਾਈ ਫ਼ੌਜ ਦਾ ਇਕਲੌਤਾ ਅਫ਼ਸਰ ਸੀ, ਜਿਨ੍ਹਾਂ ਨੂੰ 5-ਸਟਾਰ ਰੈਂਕ ਤਕ ਤਰੱਕੀ ਮਿਲੀ ਸੀ। ਇਹ ਥਲ ਸੈਨਾ ਦੇ ਫੀਲਡ ਮਾਰਸ਼ਲ ਦੇ ਬਰਾਬਰ ਹੈ। ਦਿਲ ਦਾ ਦੌਰਾ ਪੈਣ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਫ਼ੌਜ ਦੇ ਰੀਸਰਚ ਐਂਡ ਰੈਫਰਲ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ। ਮਾਰਸ਼ਲ ਅਰਜਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਅਤੇ ਤਿੰਨੇ ਸੈਨਾਵਾਂ ਦੇ ਮੁਖੀ ਜਨਰਲ ਬਿਪਿਨ ਰਾਵਤ, ਐਡਮਿਰਲ ਸੁਨੀਲ ਲਾਂਬਾ ਅਤੇ ਏਅਰ ਚੀਫ ਮਾਰਸ਼ਲ ਬਰਿੰਦਰ ਸਿੰਘ ਧਨੋਆ ਹਸਪਤਾਲ ਆਏ।ਮੁਲਕ ਦੇ ਫ਼ੌਜੀ ਇਤਿਹਾਸ ਦੇ ਧਰੂ-ਤਾਰੇ ਅਰਜਨ ਸਿੰਘ ਨੇ 1965 ਦੀ ਹਿੰਦ-ਪਾਕਿ ਜੰਗ ਸਮੇਂ ਤਜਰਬੇ ਵਿਹੂਣੀ ਭਾਰਤੀ ਹਵਾਈ ਫ਼ੌਜ ਦੀ ਅਗਵਾਈ ਕੀਤੀ ਸੀ ਅਤੇ ਉਹ ਮਹਿਜ਼ 44 ਸਾਲਾਂ ਦੇ ਸਨ। ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਬੇਹੱਦ ਅਹਿਮ ਸ਼ਹਿਰ ਅਖ਼ਨੂਰ ਉਤੇ ਅਪਰੇਸ਼ਨ ਗਰੈਂਡ ਸਲੈਮ ਤਹਿਤ ਧਾਵਾ ਬੋਲਿਆ ਤਾਂ ਉਨ੍ਹਾਂ ਨੇ ਹੌਸਲੇ, ਦਲੇਰੀ, ਦ੍ਰਿੜ੍ਹਤਾ ਅਤੇ ਪੇਸ਼ੇਵਰ ਹੁਨਰ ਦਾ ਮੁਜ਼ਾਹਰਾ ਕੀਤਾ। ਲੜਾਕੂ ਪਾਇਲਟ ਅਰਜਨ ਸਿੰਘ ਨੂੰ 1965 ਵਿੱਚ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਪਦਮ ਵਿਭੂਸ਼ਨ’ ਪੁਰਸਕਾਰ ਨਾਲ ਸਨਮਾਨਿਆ ਗਿਆ। ਉਹ ਪਹਿਲੀ ਅਗਸਤ, 1964 ਤੋਂ 15 ਜੁਲਾਈ, 1969 ਤਕ ਭਾਰਤੀ ਹਵਾਈ ਫ਼ੌਜ ਦੇ ਮੁਖੀ ਰਹੇ। ਦੱਸਣਯੋਗ ਹੈ ਕਿ ਫੀਲਡ ਮਾਰਸ਼ਲ ਸੈਮ ਮਾਨਕਸ਼ਾਅ ਅਤੇ ਫ਼ੌਜ ਦੇ ਕੇ ਐਮ ਕੈਰੀਅੱਪਾ ਦੋ ਹੋਰ ਅਫ਼ਸਰ ਸਨ, ਜੋ 5-ਸਟਾਰ ਰੈਂਕ ਤਕ ਪਹੁੰਚੇ। ਮਾਰਸ਼ਲ ਅਰਜਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਭਾਰਤੀ ਹਵਾਈ ਫ਼ੌਜ ਦੇ ਮਾਰਸ਼ਲ ਅਰਜਨ ਸਿੰਘ ਦੀ ਮੌਤ ’ਤੇ ਅੱਜ ਭਾਰਤ ਹੰਝੂ ਕੇਰ ਰਿਹਾ ਹੈ। ਉਨ੍ਹਾਂ ਦੀਆਂ ਦੇਸ਼ ਪ੍ਰਤੀ ਅਨਿੱਖੜਵੀਆਂ ਸੇਵਾਵਾਂ ਨੂੰ ਅਸੀਂ ਸਿਜਦਾ ਕਰਦੇ ਹਾਂ। ਉਨ੍ਹਾਂ ਦੀ ਦ੍ਰਿੜ੍ਹ ਇੱਛਾ ਸ਼ਕਤੀ ਸਦਕਾ ਅੱਜ ਭਾਰਤੀ ਹਵਾਈ ਫ਼ੌਜ ਸਾਡੀ ਰੱਖਿਆ ਸਮਰੱਥਾ ਦਾ ਮਜ਼ਬੂਤ ਅੰਗ ਹੈ।’ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕੀਤਾ, ‘ਹਵਾਈ ਯੋਧੇ ਤੇ ਭਾਰਤੀ ਹਵਾਈ ਫ਼ੌਜ ਦੇ ਮਾਰਸ਼ਲ ਅਰਜਨ ਸਿੰਘ ਦਾ ਦੇਹਾਂਤ ਦੁਖਦਾਈ ਹੈ। ਮਾਰਸ਼ਲ ਅਰਜਨ ਸਿੰਘ ਦੂਜੀ ਵਿਸ਼ਵ ਜੰਗ ਦਾ ਨਾਇਕ ਸੀ ਅਤੇ 1965 ਦੀ ਜੰਗ ਵਿੱਚ ਫ਼ੌਜੀ ਅਗਵਾਈ ਲਈ ਮੁਲਕ ਉਨ੍ਹਾਂ ਦਾ ਸ਼ੁਕਰਗੁਜ਼ਾਰ ਹੈ।’ ਕੇਂਦਰੀ ਮੰਤਰੀਆਂ ਰਾਜਨਾਥ ਸਿੰਘ, ਅਰੁਣ ਜੇਤਲੀ ਤੇ ਰਵੀ ਸ਼ੰਕਰ ਪ੍ਰਸਾਦ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਮਾਰਸ਼ਲ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਦਿਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਤੇ ਤਿੰਨੇ ਸੈਨਾਵਾਂ ਦੇ ਮੁਖੀ: ਜਨਰਲ ਵਿਪਨ ਰਾਵਤ, ਐਡਮਿਰਲ ਸੁਨੀਲ ਲਾਂਬਾ ਤੇ ਏਅਰ ਚੀਫ ਮਾਰਸ਼ਲ ਵਰਿੰਦਰ ਸਿੰਘ ਧਨੋਆ ਹਸਪਤਾਲ ਵਿੱਚ ਉਨ੍ਹਾਂ ਨੂੰ ਦੇਖਣ ਗਏ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article