PUNJABMAILUSA.COM

ਭਾਰਤੀ ਕੁੜੀ ਨੂੰ ਹਾਦਸੇ ‘ਚ ਮਾਰਨ ਵਾਲੇ ਡਰਾਈਵਰ ਨੂੰ 1 ਸਾਲ ਦੀ ਜੇਲ੍ਹ

ਭਾਰਤੀ ਕੁੜੀ ਨੂੰ ਹਾਦਸੇ ‘ਚ ਮਾਰਨ ਵਾਲੇ ਡਰਾਈਵਰ ਨੂੰ 1 ਸਾਲ ਦੀ ਜੇਲ੍ਹ

ਭਾਰਤੀ ਕੁੜੀ ਨੂੰ ਹਾਦਸੇ ‘ਚ ਮਾਰਨ ਵਾਲੇ ਡਰਾਈਵਰ ਨੂੰ 1 ਸਾਲ ਦੀ ਜੇਲ੍ਹ
June 21
10:02 2017

ਸੈਕਰਾਮੈਂਟੋ, 21 ਜੂਨ (ਪੰਜਾਬ ਮੇਲ)- ਦੋ ਸਾਲ ਪਹਿਲਾਂ ਯੇਰਬਾ ਬਿਉਨਾ ਰੋਡ ‘ਤੇ ਤੇਜ਼ ਰਫਤਾਰ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ਲਈ ਡਰਾਈਵਰ ਗੈਬਰੀਅਲ ਬੇਸੇਰਾ ਐਸਪਾਰਜਾ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਸ ਹਾਦਸੇ ਵਿਚ 24 ਸਾਲਾ ਭਾਰਤੀ ਕੁੜੀ ਕਿਰਨ ਪਾਬਲਾ ਦੀ ਮੌਤ ਹੋ ਗਈ ਸੀ, ਜੋ ਉਸ ਵੇਲੇ ਜੌਗਿੰਗ ਕਰ ਰਹੀ ਸੀ। ਦੋਸ਼ੀ ਨੂੰ ਅਣਗਹਿਲੀ ਨਾਲ ਤੇਜ਼ ਰਫਤਾਰ ਗੱਡੀ ਚਲਾ ਕੇ ਹਾਦਸਾ ਕਰਨ ਅਤੇ ਸਰੀਰ ਨੂੰ ਭਾਰੀ ਸੱਟ ਪਹੁੰਚਾਉਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਾਲ ਦੀ ਜੇਲ੍ਹ ਤੋਂ ਇਲਾਵਾ ਦੋਸ਼ੀ ਨੂੰ ਤਿੰਨ ਸਾਲ ਲਈ ਪਰੋਬੇਸ਼ਨ ਦੀ ਸਜ਼ਾ ਦਿੱਤੀ ਗਈ ਤੇ ਨਾਲ 300 ਘੰਟੇ ਦੀ ਕਮਿਊਨਿਟੀ ਸਰਵਿਸ ਲਈ ਕਿਹਾ ਗਿਆ ਸੀ।
ਦੋਸ਼ੀ ਦੇ ਵੱਲੋਂ ਵਕੀਲ ਰਿਚਰਡ ਪੁਇੰਟਰ ਨੇ ਕਿਹਾ ਕਿ ਦੋਸ਼ੀ ਨੇ ਪਰਿਵਾਰ ਨੂੰ ਉਨ੍ਹਾਂ ਦੀ ਬੇਟੀ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇਹ ਇੱਕ ਹਾਦਸਾ ਸੀ। ਵਰਨਣਯੋਗ ਹੈ ਕਿ ਪਾਬਲਾ ਉਸ ਸਵੇਰ ਨੂੰ ਜੌਗਿੰਗ ਕਰ ਰਹੀ ਸੀ, ਜਦੋਂ ਬਿਉਨਾ ਦੀ ਨਿਸਾਨ ਅਲਟੀਮਾ ਤੇਜ਼ ਰਫਤਾਰ ਬੀ.ਐੱਮ.ਡਬਲਯੂ. ਨਾਲ ਟਕਰਾ ਗਈ ਤੇ ਉਸ ਦੀ ਗੱਡੀ ਨੇ ਜੌਗਿੰਗ ਕਰ ਰਹੀ ਪਾਬਲਾ ਨੂੰ ਰੁੱਖ ਨਾਲ ਜਾ ਮਾਰਿਆ, ਜਿਹੜਾ ਉਸ ਕੁੜੀ ਦੇ ਘਰ ਅਤੇ ਉਸ ਦੇ ਸਕੂਲ ਤੋਂ ਕੇਵਲ ਇੱਕ ਮੀਲ ਦੂਰ ਸੀ। ਦੂਸਰੇ ਡਰਾਈਵਰ ਮੈਨੁਅਲ ਐਂਟੋਨੀ ਮਾਲਡੋਨਾਡੋ ਐਵਲੋਸ ਨੂੰ ਇਸ ਕੇਸ ਵਿਚ ਬਰੀ ਕਰ ਦਿੱਤਾ ਗਿਆ। ਦੋਵਾਂ ਨੂੰ ਬਰਾਬਰ ਦਾ ਦੋਸ਼ੀ ਠਹਿਰਾਇਆ ਗਿਆ ਸੀ। ਮੁੱਢਲੇ ਤੌਰ ‘ਤੇ ਪੁਲਿਸ ਦਾ ਮੰਨਣਾ ਸੀ ਕਿ ਦੋਵੇਂ ਆਪੋ ਆਪਣੀਆਂ ਕਾਰਾਂ ਨਾਲ ਦੌੜ ਲਾ ਰਹੇ ਸਨ, ਪਰ ਇਹ ਗੱਲ ਪੁਲਿਸ ਅਦਾਲਤ ਵਿਚ ਪੇਸ਼ ਨਾ ਕਰ ਸਕੀ। ਜਿਊਰੀ ਨੂੰ ਫੈਸਲਾ ਕਰਨ ਲਈ ਤਿੰਨ ਘੰਟੇ ਤੱਕ ਦਾ ਸਮਾਂ ਲੱਗਾ ਕਿ ਮਾਲਡੋਨਾਡੋ ਦਾ ਇਸ ਹਾਦਸੇ ਵਿਚ ਕਸੂਰ ਨਹੀਂ ਸੀ, ਪਰ ਗੈਬਰੀਅਲ ਹੀ ਇਸ ਹਾਦਸੇ ਦਾ ਕਾਰਨ ਬਣਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article