PUNJABMAILUSA.COM

ਭਾਰਤੀ ਕੌਂਸਲੇਟ ਜਨਰਲ ਨੂੰ ਮਿਲੇ ਵਫਦ ਨੇ ਕਈ ਸਮੱਸਿਆਵਾਂ ਦਾ ਹੱਲ ਕੱਢਿਆ

ਭਾਰਤੀ ਕੌਂਸਲੇਟ ਜਨਰਲ ਨੂੰ ਮਿਲੇ ਵਫਦ ਨੇ ਕਈ ਸਮੱਸਿਆਵਾਂ ਦਾ ਹੱਲ ਕੱਢਿਆ

ਭਾਰਤੀ ਕੌਂਸਲੇਟ ਜਨਰਲ ਨੂੰ ਮਿਲੇ ਵਫਦ ਨੇ ਕਈ ਸਮੱਸਿਆਵਾਂ ਦਾ ਹੱਲ ਕੱਢਿਆ
December 28
10:40 2016

3-copy
ਸਾਨ ਫਰਾਂਸਿਸਕੋ, 28 ਦਸੰਬਰ (ਪੰਜਾਬ ਮੇਲ)-ਅਮਰੀਕਾ ‘ਚ ਰਹਿ ਰਹੇ ਪੰਜਾਬੀਆਂ ਨੂੰ ਵੀਜ਼ਾ ਅਤੇ ਪਾਸਪੋਰਟ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਇਕ ਵਫਦ ਕੌਂਸਲੇਟ ਜਨਰਲ ਆਫ ਇੰਡੀਆ ਨੂੰ ਸਾਨ ਫਰਾਂਸਿਸਕੋ ਵਿਖੇ ਉਨ੍ਹਾਂ ਦੇ ਦਫਤਰ ਵਿਚ ਮਿਲਿਆ। ਇਸ ਵਫਦ ਵਿਚ ਹੋਰਨਾਂ ਤੋਂ ਇਲਾਵਾ ਗੁਰਜਤਿੰਦਰ ਸਿੰਘ ਰੰਧਾਵਾ, ਪਿੰ੍ਰਸੀਪਲ ਪ੍ਰੀਤਮ ਸਿੰਘ ਨਾਹਲ, ਹਰਬੰਸ ਸਿੰਘ ਚਾਹਲ, ਬਲਦੇਵ ਰੰਧਾਵਾ ਵੀ ਸ਼ਾਮਲ ਸਨ। ਲੰਮਾ ਸਮਾਂ ਚੱਲੀ ਇਸ ਗੱਲਬਾਤ ਦੌਰਾਨ ਭਾਰਤੀ ਕੌਂਸਲੇਟ ਜਨਰਲ ਵੈਂਕਟੇਸ਼ ਅਸ਼ੋਕ ਅਤੇ ਕੌਂਸਲ ਵੈਂਕਟਾਰਮਨ ਨੂੰ ਇਥੇ ਪੰਜਾਬੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਜੋ ਕਿ ਉਨ੍ਹਾਂ ਨੇ ਬਹੁਤ ਧਿਆਨ ਨਾਲ ਸੁਣੀਆਂ।
ਇਸ ਦੌਰਾਨ ਵਫਦ ਵੱਲੋਂ ਕੌਂਸਲੇਟ ਜਨਰਲ ਨੂੰ ਜਾਣਕਾਰੀ ਦਿੱਤੀ ਗਈ ਕਿ ਵੀਜ਼ਾ ਜਾਂ ਓ.ਸੀ.ਆਈ. ਅਪਲਾਈ ਕਰਨ ਮੌਕੇ ਇਕ ਨਵੀਂ ਸਮੱਸਿਆ ਆ ਰਹੀ ਹੈ। ਇਥੇ ਅਮਰੀਕਾ ਦੀ ਸਿਟੀਜ਼ਨਸ਼ਿਪ ਲੈਣ ਮੌਕੇ ਕਈ ਲੋਕ ਆਪਣੇ ਨਾਂ ਦੀ ਤਬਦੀਲੀ ਮੌਕੇ ‘ਤੇ ਕਰ ਲੈਂਦੇ ਹਨ, ਜਿਸ ਕਾਰਨ ਇੰਡੀਆ ਨੂੰ ਜਾਣ ਲਈ ਜਦੋਂ ਇਸ ਕੌਂਸਲੇਟ ਦਫਤਰ ਵਿਚ ਵੀਜ਼ਾ ਅਪਲਾਈ ਕੀਤਾ ਜਾਂਦਾ ਸੀ, ਤਾਂ ਇਹ ਕਿਹਾ ਜਾਂਦਾ ਸੀ ਕਿ ਤੁਸੀਂ ਨਾਂ ਬਦਲਣ ਬਾਰੇ ਕਿਸੇ ਕੋਰਟ ਦੇ ਦਸਤਾਵੇਜ਼ ਲੈ ਕੇ ਆਓ, ਜੋ ਕਿ ਮੁਮਕਿਨ ਨਹੀਂ ਸੀ, ਜਿਸ ਕਰਕੇ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਦੇਖਦਿਆਂ ਵੈਂਕਟੇਸ਼ ਅਸ਼ੋਕ ਨੇ ਇਸ ਸ਼ਰਤ ਨੂੰ ਨਰਮ ਕਰਦਿਆਂ ਕਿਹਾ ਕਿ ਹੁਣ ਜਦੋਂ ਵੀ ਕਿਸੇ ਨੂੰ ਇਸ ਤਰ੍ਹਾਂ ਦੀ ਸਮੱਸਿਆ ਆਵੇਗੀ, ਉਹ ਅਰਜ਼ੀਕਰਤਾ ਇਕ ਸਾਦੇ ਕਾਗਜ਼ ‘ਤੇ ਐਫੀਡੇਵਿਟ ਦੇ ਕੇ ਸਾਨੂੰ ਭੇਜ ਸਕਦਾ ਹੈ। ਇਸ ਦੌਰਾਨ ਵਫਦ ਵੱਲੋਂ ਇਹ ਵੀ ਕਿਹਾ ਗਿਆ ਕਿ ਸੀ.ਕੇ.ਜੀ.ਐੱਸ. ਨੂੰ ਜਦੋਂ ਕੋਈ ਵੀਜ਼ਾ ਜਾਂ ਭਾਰਤੀ ਪਾਸਪੋਰਟ ਲਈ ਕੋਈ ਅਰਜ਼ੀ ਦਿੱਤੀ ਜਾਂਦੀ ਹੈ, ਤਾਂ ਸੀ.ਕੇ.ਜੀ.ਐੱਸ. ਅਰਜ਼ੀਕਰਤਾ ਨੂੰ ਵੱਖ-ਵੱਖ ਸਮੇਂ ‘ਤੇ ਕੋਈ ਨਾ ਕੋਈ ਮੰਗ ਭੇਜਦੇ ਰਹਿੰਦੇ ਹਨ, ਜਿਸ ਕਰਕੇ ਅਰਜ਼ੀਕਰਤਾ ਦਾ ਕਾਫੀ ਸਮਾਂ ਬਰਬਾਦ ਹੋ ਜਾਂਦਾ ਹੈ ਅਤੇ ਅੰਤ ਨੂੰ ਉਨ੍ਹਾਂ ਦੀ ਅਰਜ਼ੀ ਸਮਾਂ ਲੰਘਣ ਕਾਰਨ ਵਾਪਸ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਅਰਜ਼ੀਕਰਤਾ ਦਾ ਸਮਾਂ ਅਤੇ ਪੈਸਾ ਬਰਬਾਦ ਹੁੰਦਾ ਹੈ। ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਕਿ ਇਸ ਸੰਬੰਧੀ ਸੀ.ਕੇ.ਜੀ.ਐੱਸ. ਨੂੰ ਨਿਰਦੇਸ਼ ਦਿੱਤਾ ਜਾ ਰਿਹਾ ਹੈ ਕਿ ਅਰਜ਼ੀਕਰਤਾ ਕੋਲੋਂ ਸਾਰੀਆਂ ਸ਼ਰਤਾਂ ਇਕੋ ਸਮੇਂ ਮੰਗਵਾਈਆਂ ਜਾਣ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਕੰਮ ਹੋ ਸਕੇ। ਇਸ ਦੌਰਾਨ ਇਹ ਮੰਗ ਵੀ ਉਠਾਈ ਗਈ ਕਿ ਕੁਝ ਬਜ਼ੁਰਗ ਅਣਵੰਡੇ ਹਿੰਦੋਸਤਾਨ ਦੌਰਾਨ ਪਾਕਿਸਤਾਨ ਇਲਾਕੇ ਵਿਚ ਜੰਮੇ ਸਨ ਅਤੇ ਉਨ੍ਹਾਂ ਦੇ ਭਾਰਤੀ ਪਾਸਪੋਰਟ ‘ਤੇ ਜਨਮ ਸਥਾਨ ਪਾਕਿਸਤਾਨ ਲਿਖਿਆ ਹੁੰਦਾ ਹੈ, ਪਰ ਅਸਲ ਵਿਚ 1947 ਤੋਂ ਬਾਅਦ ਉਹ ਭਾਰਤ ਵਿਚ ਹੀ ਰਹਿ ਰਹੇ ਹਨ। ਪਰ ਉਨ੍ਹਾਂ ਨੂੰ ਵੀ ਅਣਵੰਡੇ ਭਾਰਤ ਵਿਚ ਜਨਮ ਲੈਣ ਕਾਰਨ ਕਈ ਮੁਸ਼ਕਿਲਾਂ ਆ ਰਹੀਆਂ ਸਨ। ਕੌਂਸਲੇਟ ਜਨਰਲ ਨੇ ਕਿਹਾ ਕਿ ਇਸ ਸੰਬੰਧੀ ਵਿਚ ਇਕ ਸਾਧਾਰਨ ਐਫੀਡੇਵਿਟ ਦਿੱਤਾ ਜਾ ਸਕਦਾ ਹੈ।
ਕੌਂਸਲੇਟ ਜਨਰਲ ਨੇ ਕਿਹਾ ਕਿ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਇਸ ਸੰਬੰਧੀ ਜਲਦ ਹੀ ਵੀਜ਼ਾ ਕੈਂਪ ਲਾਉਣੇ ਸ਼ੁਰੂ ਕੀਤੇ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article