ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਸ਼ੁਰੂ

September 01
14:45
2018
ਪਾਇਲ, 1 ਸਤੰਬਰ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵਲੋਂ ਫੋਟੋ ਵੋਟਰ ਸੂਚੀ ‘ਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵੋਟਰਾਂ ਲਈ ਯੋਗਤਾ ਮਿਤੀ 1/1/2019 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮਿਤੀ 1 ਸਤੰਬਰ ਤੋਂ 31 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਿਨੈਕਾਰ ਆਪਣੇ ਦਾਅਵੇ ਅਤੇ ਇਤਰਾਜ਼ਾਂ ਸਬੰਧੀ ਨਿਰਧਾਰਤ ਫਾਰਮ ਮਿਤੀ 1 ਸਤੰਬਰ ਤੋਂ 31 ਅਕਤੂਬਰ ਤੱਕ ਸੰਬੰਧਤ ਬੀ. ਐੱਲ. ਓ. ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ। ਮਿਤੀ 9 ਤੇ 16 ਸਤੰਬਰ (ਦੋਵੇਂ ਦਿਨ ਐਤਵਾਰ) ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਬੀ. ਐੱਲ. ਓਜ਼ ਆਪਣੇ ਬੂਥ ‘ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।