PUNJABMAILUSA.COM

ਭਾਰਤੀ ਦੂਤਘਰ ਦੇ ਨਾਂ ‘ਤੇ ਹੋ ਰਹੀ ਹੈ ਠੱਗੀ, ਐਡਵਾਈਜ਼ਰੀ ਜਾਰੀ

 Breaking News

ਭਾਰਤੀ ਦੂਤਘਰ ਦੇ ਨਾਂ ‘ਤੇ ਹੋ ਰਹੀ ਹੈ ਠੱਗੀ, ਐਡਵਾਈਜ਼ਰੀ ਜਾਰੀ

ਭਾਰਤੀ ਦੂਤਘਰ ਦੇ ਨਾਂ ‘ਤੇ ਹੋ ਰਹੀ ਹੈ ਠੱਗੀ, ਐਡਵਾਈਜ਼ਰੀ ਜਾਰੀ
March 07
10:29 2018

ਵਾਸ਼ਿੰਗਟਨ, 7 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਦੂਤਘਰ ਦੀ ਟੈਲੀਫੋਨ ਲਾਈਨ ‘ਚ ਛੇੜਛਾੜ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੂਤਘਰ ਦੀ ਟੈਲੀਫੋਨ ਲਾਈਨ ‘ਚ ਛੇੜਛਾੜ ਕਰਕੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੁਝ ਲੋਕਾਂ ਨੇ ਦੂਤਘਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਰਜ਼ੀ ਫੋਨ ਕਾਲ ਕੀਤੀ ਗਈ, ਉਨ੍ਹਾਂ ਤੋਂ ਪਾਸਪੋਰਟ, ਵੀਜ਼ਾ ਠੀਕ ਕਰਨ ਦੇ ਨਾਂ ‘ਤੇ ਪੈਸੇ ਮੰਗ ਜਾ ਰਹੇ ਹਨ।
ਫਰਜ਼ੀ ਕਾਲ ਦੀਆਂ ਕਈ ਸ਼ਿਕਾਇਤਾਂ ਆਉਣ ਤੋਂ ਬਾਅਦ ਭਾਰਤੀ ਦੂਤਘਰ ਨੇ ਅਮਰੀਕੀ ਸਰਕਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਨਾਲ ਹੀ ਇਕ ਫਰਾਡ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੂਤਘਰ ਨੇ ਇਕ ਐਡਵਾਇਜ਼ਰੀ ਜਾਰੀ ਕਰਕੇ ਲੋਕਾਂ ਨੂੰ ਕਿਹਾ ਕਿ ਅਜਿਹੀ ਕਾਲ ਤੋਂ ਸਾਵਧਾਨ ਰਹਿਣ, ਜਿਸ ‘ਚ ਪਾਸਪੋਰਟ, ਵੀਜ਼ਾ, ਇੰਮੀਗ੍ਰੇਸ਼ਨ ਫਾਰਮ ‘ਚ ਗਲਤੀ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਠੀਕ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਸ਼ਾਤਿਰ ਇਸ ਕੰਮ ਦੇ ਬਦਲੇ ਲੋਕਾਂ ਤੋਂ ਉਨ੍ਹਾਂ ਦੇ ਕ੍ਰੈਡਿਟ ਕਾਰਡ ਦੀ ਜਾਣਕਾਰੀ ਵੀ ਮੰਗ ਰਹੇ ਹਨ। ਅਜਿਹਾ ਨਾ ਕਰਨ ‘ਤੇ ਲੋਕਾਂ ਨੂੰ ਵੀਜ਼ਾ ਕੈਂਸਲ ਕਰਨ ਦੀ ਗੱਲ ਕਹਿ ਕੇ ਡਰਾਇਆ ਜਾ ਰਿਹਾ ਹੈ।
ਇਸ ‘ਖੇਡ’ ਦਾ ਦੂਤਘਰ ਨੂੰ ਉਦੋਂ ਪਤਾ ਲੱਗਿਆ, ਜਦੋਂ ਅਜਿਹੀ ਕਾਲ ਦੇ ਸ਼ਿਕਾਰ ਲੋਕਾਂ ਨੇ ਖੁਦ ਦੂਤਘਰ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਮੰਗੀ। ਕੁਝ ਲੋਕਾਂ ਨੇ ਕਿਹਾ ਕਿ ਫਰਾਡ ਕਾਲ ਕਰਨ ਵਾਲੇ ਫੋਨ ‘ਤੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਦੂਤਘਰ ਤੋਂ ਜਾਣਕਾਰੀ ਮਿਲੀ ਹੈ ਕਿ ਤੁਹਾਡੇ ਵੀਜ਼ਾ ‘ਚ ਗਲਤੀ ਹੈ। ਇਸ ਨੂੰ ਠੀਕ ਕਰਵਾਇਆ ਜਾਵੇ, ਨਹੀਂ ਤਾਂ ਵੀਜ਼ਾ ਕੈਂਸਲ ਹੋ ਸਕਦਾ ਹੈ। ਕੁਝ ਨੇ ਕਾਲ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਭਾਰਤੀ ਅਧਿਕਾਰੀਆਂ ਤੋਂ ਮਿਲੀ ਹੈ। ਇਨ੍ਹਾਂ ਸ਼ਿਕਾਇਤਾਂ ‘ਤੇ ਦੂਤਘਰ ਨੇ ਵੈਸਟਰਨ ਯੂਨੀਅਨ ਅਕਾਊਂਟ ਨੰਬਰ ਤੇ ਉਨ੍ਹਾਂ ਖਾਤਿਆਂ ਦੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕੀਤੀ, ਜਿਨ੍ਹਾਂ ‘ਚ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਭਾਰਤੀ ਦੂਤਘਰ ਨੇ ਇਸ ਸਬੰਧ ‘ਚ ਐਡਵਾਈਜ਼ਰੀ ‘ਚ ਸਾਫ ਕਿਹਾ ਕਿ ਲੋਕ ਅਜਿਹੀਆਂ ਕਾਲਾਂ ਤੋਂ ਸਾਵਧਾਨ ਰਹਿਣ। ਜੇਕਰ ਅਜਿਹੀ ਕੋਈ ਗਲਤੀ ਹੁੰਦੀ ਹੈ, ਤਾਂ ਦੂਤਘਰ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਦੀ ਮੰਗ ਆਫਿਸ਼ੀਅਲ ਮੇਲ ਰਾਹੀਂ ਕਰਦਾ ਹੈ। ਲੋਕਾਂ ਤੋਂ ਉਨ੍ਹਾਂ ਦੀ ਵਿਅਕਤੀਗਤ ਜਾਣਕਾਰੀ ਨਹੀਂ ਮੰਗੀ ਜਾਂਦੀ। ਸ਼ਾਇਦ ਇਹ ਪਹਿਲੀ ਵਾਰ ਹੈ, ਜਦੋਂ ਅਮਰੀਕਾ ‘ਚ ਭਾਰਤ ਦੂਤਘਰ ਦੀ ਫੋਨ ਲਾਈਨ ਨਾਲ ਛੇੜਛਾੜ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article