ਭਾਰਤੀ ਫੌਜ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ

460
Share

ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਸਰਹੱਦ ‘ਤੇ ਭਾਰਤ ਤੇ ਚੀਨ ਵਿਚਾਲੇ ਵਧੇ ਤਣਾਅ ਮਗਰੋਂ ਹੁਣ ਭਾਰਤ ਪਾਕਿਸਤਾਨ ਸਰਹੱਦ ‘ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਸਰਹੱਦ ਪਾਰ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਬੁੱਧਵਾਰ ਫੌਜ ਦੇ ਉੱਚ ਅਧਿਕਾਰੀਆਂ ਨੇ ਅਟਾਰੀ ਸਰਹੱਦ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਬੀਐਸਐਫ ਦੇ ਆਈਜੀ ਮਹੀਪਾਲ ਯਾਦਵ ਨੇ ਅੰਮ੍ਰਿਤਸਰ ਤੇ ਗੁਰਦਾਸਪੁਰ ਸੈਕਟਰ ਤੋਂ ਇਲਾਵਾ ਅਜਨਾਲਾ ‘ਚ ਵੀ ਬੀਐਸਐਫ ਅਧਿਕਾਰੀਆਂ ਨਾਲ ਹੰਗਾਮੀ ਬੈਠਕ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਸਮੇਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਬਾਰਡਰ ਆਬਜ਼ਰਵਿੰਗ ਪੋਸਟ ਦਾ ਦੌਰਾ ਕੀਤਾ ਤੇ ਉੱਥੇ ਤਾਇਨਾਤ ਕਰਮਚਾਰੀਆਂ ਨੂੰ ਉਤਸ਼ਾਹਤ ਕੀਤਾ। ਬੀਐਸਐਫ ਅੰਮ੍ਰਿਤਸਰ ਸੈਕਟਰ ਤਹਿਤ ਆਉਣ ਵਾਲੀਆਂ ਸਾਰੀਆਂ ਬਟਾਲੀਅਨਾਂ ਦੇ ਅਧਿਕਾਰੀ ਤੇ ਕਰਮਚਾਰੀ ਆਪਣੇ ਕਮਾਂਡੈਂਟ ਤੇ ਹੈੱਡਕੁਆਰਟਰ ਦੇ ਸੰਪਰਕ ‘ਚ ਹਨ।


Share