PUNJABMAILUSA.COM

ਭਾਰਤੀ ਬੈਂਕਾਂ ਨਾਲ 2019–20 ਦੀ ਪਹਿਲੀ ਤਿਮਾਹੀ ‘ਚ ਹੋਈ 31,898 ਕਰੋੜ ਦੀ ਧੋਖਾਧੜੀ

ਭਾਰਤੀ ਬੈਂਕਾਂ ਨਾਲ 2019–20 ਦੀ ਪਹਿਲੀ ਤਿਮਾਹੀ ‘ਚ ਹੋਈ 31,898 ਕਰੋੜ ਦੀ ਧੋਖਾਧੜੀ

ਭਾਰਤੀ ਬੈਂਕਾਂ ਨਾਲ 2019–20 ਦੀ ਪਹਿਲੀ ਤਿਮਾਹੀ ‘ਚ ਹੋਈ 31,898 ਕਰੋੜ ਦੀ ਧੋਖਾਧੜੀ
September 09
16:50 2019

ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਆਰਥਿਕ ਮੰਦਹਾਲੀ ਤੇ ਐੱਨਪੀਏ ਸਮੇਤ ਕਈ ਸਮੱਸਿਆਵਾਂ ਨਾਲ ਜੂਝ ਰਹੇ ਸਰਕਾਰੀ ਬੈਂਕ ਅੱਜ–ਕੱਲ੍ਹ ਵੱਡੀਆਂ ਧੋਖਾਧੜੀਆਂ ਦੇ ਸ਼ਿਕਾਰ ਹੋ ਰਹੇ ਹਨ। ਧੋਖਾਧੜੀ ਕਾਰਨ ਇਨ੍ਹਾਂ ਬੈਂਕਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਸੂਚਨਾ ਦੇ ਅਧਿਕਾਰ ਅਧੀਨ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮੌਜੂਦਾ ਵਿੱਤੀ ਵਰ੍ਹੇ 2019–20 ਦੀ ਪਹਿਲੀ ਤਿਮਾਹੀ ਵਿੱਚ ਜਨਤਕ ਖੇਤਰ ਦੇ 18 ਬੈਂਕਾਂ ਵਿੱਚ ਕੁੱਲ 31,898.63 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਇਸ ਦੌਰਾਨ ਧੋਖਾਧੜੀ ਦੇ 2,480 ਮਾਮਲੇ ਸਾਹਮਣੇ ਆਏ ਹਨ। ਅਪ੍ਰੈਲ ਤੋਂ ਜੂਨ ਮਹੀਨਿਆਂ ਦੌਰਾਨ ਧੋਖਾਧੜੀ ਦੇ ਇਹ ਮਾਮਲੇ ਸਾਹਮਣੇ ਆਏ। ਦੇਸ਼ ਦਾ ਸਭ ਤੋਂ ਵੱਡਾ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ ਨੂੰ ਧੋਖੇਬਾਜ਼ਾਂ ਨੇ ਸਭ ਤੋਂ ਵੱਧ ਚੂਨਾ ਲਾਇਆ ਹੈ।
ਕੁੱਲ ਧੋਖਾਧੜੀ ਦੀ 38 ਫ਼ੀ ਸਦੀ ਰਕਮ ਸਟੇਟ ਬੈਂਕ ਆੱਫ਼ ਇੰਡੀਆ ਦੀ ਹੈ। ਮੱਧ ਪ੍ਰਦੇਸ਼ ਦੇ ਨੀਮਚ ਦੇ ਰਹਿਣ ਵਾਲੇ ਆਰਟੀਆਈ ਕਾਰਕੁੰਨ ਚੰਦਰਸ਼ੇਖਰ ਗੌੜ ਨੇ ਦੱਸਿਆ ਕਿ ਇਹ ਜਾਣਕਾਰੀ ਭਾਰਤੀ ਰਿਜ਼ਰਵ ਬੈਂਕ ਦੇ ਇੱਕ ਅਧਿਕਾਰੀ ਨੇ ਉਨ੍ਹਾਂ ਨੂੰ ਦਿੱਤੀ ਹੈ।
ਪਹਿਲੀ ਤਿਮਾਹੀ ਦੌਰਾਨ ਸਟੇਟ ਬੈਂਕ ਵਿੱਚ ਧੋਖਾਧੜੀ ਦੇ 1197 ਮਾਮਲੇ ਸਾਹਮਣੇ ਆਏ। ਇਨ੍ਹਾਂ ਮਾਮਲਿਆਂ ਵਿੱਚ 12,012.77 ਕਰੋੜ ਰੁਪਏ ਦੀ ਹੇਰਾ–ਫੇਰੀ ਕੀਤੀ ਗਈ ਸੀ।
ਬੈਂਕਿੰਗ ਧੋਖਾਧੜੀ ਦਾ ਦੂਜਾ ਸਭ ਤੋਂ ਵੱਡਾ ਸ਼ਿਕਾਰ ਅਲਾਹਾਬਾਦ ਬੈਂਕ ਰਿਹਾ ਹੈ। ਇਸ ਬੈਂਕ ਵਿੱਚ ਕੁੱਲ 2,855.46 ਕਰੋੜ ਰੁਪਏ ਦੀ ਧੋਖਾਧੜੀ ਦਰਜ ਕੀਤੀ ਗਈ ਤੇ ਇਸ ਸਬੰਧੀ 381 ਮਾਮਲੇ ਸਾਹਮਣੇ ਆਏ। ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾਧੜੀ ਦੀਆਂ 99 ਘਟਨਾਵਾਂ ਵਾਪਰੀਆਂ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article