PUNJABMAILUSA.COM

ਭਾਰਤੀ ਮੂਲ ਦੇ ਆਈਐਸ ਲੜਾਕੇ ਨੂੰ ਅਮਰੀਕਾ ਨੇ ਅੱਤਵਾਦੀ ਐਲਾਨਿਆ

ਭਾਰਤੀ ਮੂਲ ਦੇ ਆਈਐਸ ਲੜਾਕੇ ਨੂੰ ਅਮਰੀਕਾ ਨੇ ਅੱਤਵਾਦੀ ਐਲਾਨਿਆ

ਭਾਰਤੀ ਮੂਲ ਦੇ ਆਈਐਸ ਲੜਾਕੇ ਨੂੰ ਅਮਰੀਕਾ ਨੇ ਅੱਤਵਾਦੀ ਐਲਾਨਿਆ
January 25
05:30 2018

ਵਾਸ਼ਿੰਗਟਨ, 25 ਜਨਵਰੀ (ਪੰਜਾਬ ਮੇਲ)- ਅਮਰੀਕਾ ਨੇ ਭਾਰਤੀ ਮੂਲ ਦੇ ਇਸਲਾਮਿਕ ਸਟੇਟ ਦੇ ਬਰਤਾਨਵੀ ਅੱਤਵਾਦੀ ਸਿਧਾਰਥ ਧਾਰ ਅਤੇ ਬੈਲਜੀਅਨ ਮੂਲ ਦੇ ਮੋਰੱਕੇ ਦੇ ਨਾਗਰਿਕ ਨੂੰ ਕੌਮਾਂਤਰੀ ਅੱਤਵਾਦੀ ਐਲਾਨ ਕੀਤਾ ਹੈ ਅਤੇ ਉਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਜਾਦਕਾਰੀ ਅਮਰੀਕਾ ਦੇ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਗਈ ਹੈ। ਸਿਧਾਰਥ ਬਰਤਾਨੀਆ ਵਿਚ ਰਹਿਣ ਵਾਲਾ ਹਿੰਦੂ ਹੈ ਜੋ ਧਰਮ ਬਦਲ ਕੇ ਮੁਸਲਿਮ ਬਣ ਗਿਆ ਸੀ। ਉਸ ਨੇ ਅਪਣਾ ਨਾਂ ਅਬੂ ਰੁਮੈਸਾਹ ਰੱਖ ਲਿਆ ਹੈ। 2014 ਵਿਚ ਰੁਮੈਸਾਹ ਨੂੰ ਯੂਕੇ ਤੋਂ ਜ਼ਮਾਨਤ ਮਿਲੀ ਸੀ ਜਿਸ ਤੋਂ ਬਾਅਦ ਉਹ ਫਰਾਰ ਹੋ ਕੇ ਅਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਸੀਰੀਆ ਚਲਾ ਗਿਆ ਸੀ। ਆਈਐਸ ਵਲੋਂ ਸੈਕਸ ਸਲੇਵ ਬਣਾਈ ਗਈ Îਇੱਕ ਯਜੀਦੀ ਮੁਟਿਆਰ ਨਿਹਾਦ ਬਰਕਤ ਨੇ ਮਈ 2016 ਵਿਚ ਦੱਸਿਆ ਸੀ ਕਿ ਉਸ ਨੂੰ ਸਿਧਾਰਥ ਨੇ ਹੀ ਅਗਵਾ ਕੀਤਾ ਸੀ ਅਤੇ ਆਈਐਸ ਦੇ ਗੜ੍ਹ ਮੋਸੁਲ ਲੈ ਗਿਆ ਸੀ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਿਧਾਰਥ ਨੇ ‘ਜੇਹਾਦੀ ਜੌਨ’ ਦੀ ਜਗ੍ਹਾ ਲੈ ਲਈ ਹੈ ਅਤੇ ਅੱਤਵਾਦੀ ਸੰਗਠਨ ਦਾ ਸੀਨੀਅਰ ਕਮਾਂਡਰ ਬਣ ਗਿਆ। ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਆਈਐਸ ਦੇ ਦੋ ਅੱਤਵਾਦੀ ਸਿਧਾਰਥ ਧਾਰ ਅਤੇ ਅਬਦੁਲ ਲਤੀਫ਼ ਗਨੀ ਨੂੰ ਵਿਸ਼ਵ ਅੱਤਵਾਦੀ ਐਲਾਨ ਕਰ ਦਿੱਤਾ ਹੈ। ਇਸ ਪਾਬੰਦੀ ਤੋਂ ਬਾਅਦ ਅਮਰੀਕਾ ਵਿਚ ਸਥਿਤ ਸਿਧਾਰਥ ਅਤੇ ਗਨੀ ਦੀ ਜਾÎਇਦਾਦ ਜ਼ਬਤ ਹੋ ਜਾਵੇਗੀ ਅਤੇ ਅਮਰੀਕਾ ਦਾ ਕੋਈ ਵੀ ਨਾਗਰਿਕ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਲੈਣ ਦੇਣ ਨਹੀਂ ਕਰ ਸਕੇਗਾ।
ਰਿਪੋਰਟ ਮੁਤਾਬਕ ਸਿਧਾਰਥ ਧਾਰ ਅਲ ਮੁਹਾਜਿਰੂਨ ਨਾਂ ਦੇ ਅੱਤਵਾਦੀ ਸੰਗਠਨ ਦਾ ਮੁੱਖ ਮੈਂਬਰ ਸੀ। Îਇਹ ਸੰਗਠਨ ਹੁਣ ਖਤਮ ਹੋ ਗਿਆ ਹੈ। 2014 ਵਿਚ ਸਿਥਾਰਥ ਯੂਕੇ ਛੱਡ ਕੇ ਸੀਰੀਆ ਚਲਾ ਗਿਆ ਸੀ ਅਤੇ ਆਈਐਸ ਵਿਚ ਸ਼ਾਮਲ ਹੋ ਗਿਆ ਸੀ। ਅਜਿਹਾ ਮੰਨਿਆ ਜਾਂਦਾ ਹੈ ਕਿ ਉਸ ਨੇ ਆਈਐਸ ਦੇ ਮੁਹੰਮਦ ਐਮਵਾਜੀ ਦੀ ਜਗ੍ਹਾ ਲੈ ਲਈ ਹੈ। ਐਮਵਾਜੀ ਨੂੰ ਜੇਹਾਦੀ ਜੌਨ ਦੇ ਨਾਂ ਤੋਂ ਜਾਣਿਆ ਜਾਂਦਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਨਵਰੀ 2016 ਵਿਚ ਯੂਕੇ ਦੇ ਲਈ ਜਾਸੂਸੀ ਕਰਨ ਵਾਲੇ ਕਈ ਕੈਦੀਆਂ ਦੀ ਆਈਐਸ ਨੇ ਗਲ਼ਾ ਵੱਢਣ ਦਾ ਵੀਡੀਓ ਜਾਰੀ ਕੀਤਾ ਸੀ। ਉਸ ਵੀਡੀਓ ਵਿਚ ਮਾਸਕ ਪਹਿਨੇ ਜੋ ਸ਼ਖ਼ਸ ਸੀ, ਉਹ ਸਿਧਾਰਥ ਹੀ ਹੈ।
ਗਨੀ ਬੈਲਜੀਅਨ ਮੂਲ ਦਾ ਮੋਰੱਕੇ ਦਾ ਨਾਗਰਿਕ ਹੈ। ਉਸ ਦੇ ਬਾਰੇ ਵਿਚ ਮੰਨਿਆ ਜਾਂਦਾ ਹੈ ਕਿ ਉਹ ਮਿਡਲ ਈਸਟ ਵਿਚ ਆਈਐਸ ਦੇ ਲਈ ਲੜਦਾ ਹੈ। ਗਨੀ ਦਾ ਸਬੰਧ ਯੂਕੇ ਸਥਿਤ ਆਈਐਸ ਦੇ ਸਮਰਥਕ ਮੁਹੰਮਦ ਅਲੀ ਅਹਿਮਦ ਅਤੇ ਹਮਜਾ ਅਲੀ ਨਾਲ ਸੀ। ਉਨ੍ਹਾਂ ਦੋਵਾਂ ਨੂੰ 2016 ਵਿਚ ਅੱਤਵਾਦੀ ਸਰਗਰਮੀਆਂ ਵਿਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article