PUNJABMAILUSA.COM

ਭਾਰਤੀ ਲੋਕਤੰਤਰ ਗੁਆਚਿਆ ਰਾਜਸੀ ਪਾਰਟੀਆਂ ਦੇ ਰੌਲੇ-ਰੱਪੇ ‘ਚ

 Breaking News

ਭਾਰਤੀ ਲੋਕਤੰਤਰ ਗੁਆਚਿਆ ਰਾਜਸੀ ਪਾਰਟੀਆਂ ਦੇ ਰੌਲੇ-ਰੱਪੇ ‘ਚ

ਭਾਰਤੀ ਲੋਕਤੰਤਰ ਗੁਆਚਿਆ ਰਾਜਸੀ ਪਾਰਟੀਆਂ ਦੇ ਰੌਲੇ-ਰੱਪੇ ‘ਚ
April 10
12:40 2019

ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਭਾਰਤ ਅੰਦਰ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਵੋਟਾਂ 11 ਅਪ੍ਰੈਲ ਨੂੰ ਪੈ ਰਹੀਆਂ ਹਨ। ਪੂਰੇ ਭਾਰਤ ਅੰਦਰ 7 ਗੇੜਾਂ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ‘ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 19 ਮਈ ਨੂੰ ਵੋਟਾਂ ਪੈਣਗੀਆਂ। ਪੂਰੇ ਭਾਰਤ ਅੰਦਰ ਇਸ ਵੇਲੇ ਚੋਣ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। ਸਾਰੀਆਂ ਹੀ ਰਾਜਸੀ ਪਾਰਟੀਆਂ ਚੋਣ ਮੈਨੀਫੈਸਟੋ ਜਾਰੀ ਕਰਕੇ ਲੋਕਾਂ ਨੂੰ ਭੁਚਲਾਉਣ ਅਤੇ ਭਰਮਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਦੋਵੇਂ ਹੀ ਪ੍ਰਮੁੱਖ ਪਾਰਟੀਆਂ ਨੇ ਆਪੋ-ਆਪਣੇ ਚੋਣ ਮੈਨੀਫੈਸਟੋ ਜਾਰੀ ਕਰਕੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਵਿਚ ਮੋਦੀ ਰਾਜ ਦੇ 5 ਸਾਲਾਂ ਦੌਰਾਨ ਕੀਤੇ ਕੰਮਾਂ ਦੇ ਆਧਾਰ ਉਪਰ ਵੋਟਾਂ ਮੰਗਣ ਦੀ ਬਜਾਏ ਉਨ੍ਹਾਂ ਰਾਸ਼ਟਰਵਾਦ, ਹਿੰਦੂਤਵ ਅਤੇ ਦੇਸ਼ ਦੀ ਸੁਰੱਖਿਆ ਨੂੰ ਮੁੱਦਾ ਬਣਾ ਧਰਿਆ ਹੈ। ਜਦਕਿ 2014 ਤੋਂ ਪਹਿਲਾਂ ਲਗਾਤਾਰ 10 ਸਾਲ ਰਾਜ ਕਰਨ ਵਾਲੀ ਕਾਂਗਰਸ ਨੇ ਲੋਕਾਂ ਲਈ ਭਾਰਤ ਨੂੰ ਸਵਰਗ ਬਣਾਉਣ ਦੇ ਦਾਅਵੇ ਕੀਤੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵੱਡੇ-ਵੱਡੇ ਅਰਥਸ਼ਾਸਤਰੀਆਂ, ਰਾਜਸੀ ਵਿਦਵਾਨਾਂ ਅਤੇ ਨੀਤੀ ਘਾੜਿਆਂ ਨਾਲ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਆਪਣਾ ਮੈਨੀਫੈਸਟੋ ਤਿਆਰ ਕੀਤਾ ਹੈ, ਜਦਕਿ ਹਕੂਮਤ ਕਰ ਰਹੀ ਪਾਰਟੀ ਭਾਜਪਾ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਮੈਨੀਫੈਸਟੋ ਦੇਸ਼ ਦੀ ਮਜ਼ਬੂਤੀ ਦਾ ਆਧਾਰ ਬਣੇਗਾ। ਸ਼ਾਇਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਦੋਵੇਂ ਪ੍ਰਮੁੱਖ ਪਾਰਟੀਆਂ ਵੱਖੋ-ਵੱਖਰੀ ਤਰਜ ਉਪਰ ਮੈਨੀਫੈਸਟੋ ਜਾਰੀ ਕਰ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਮੈਨੀਫੈਸਟੋ ਵਿਚ ਰਾਮ ਮੰਦਰ ਮੁੱਦੇ ਨੂੰ ਮੁੜ ਜਿਊਂਦਾ ਰੱਖਣ ਲਈ ਮੁੜ ਸੱਤਾ ਵਿਚ ਆਉਣ ਉੱਤੇ ਕਾਨੂੰਨੀ ਤਰੀਕੇ ਰਾਮ ਮੰਦਰ ਦੀ ਉਸਾਰੀ ਕਰਾਉਣ ਦਾ ਭਰੋਸਾ ਦਿੱਤਾ ਗਿਆ। ਇਸੇ ਤਰ੍ਹਾਂ ਕੇਰਲਾ ਦੇ ਮਸ਼ਹੂਰ ਸਾਬਰਮਤੀ ਮੰਦਰ ਵਿਚ 10 ਤੋਂ 50 ਸਾਲ ਦੀਆਂ ਔਰਤਾਂ ਦੇ ਪ੍ਰਵੇਸ਼ ਦੀ ਮਨਾਹੀ ਦੇ ਮੁੱਦੇ ਨੂੰ ਵੀ ਭਾਜਪਾ ਨੇ ਮੁੜ ਜਿਊਂਦਾ ਰੱਖਣ ਦਾ ਯਤਨ ਕੀਤਾ ਹੈ। ਹਾਲਾਂਕਿ ਮੰਦਰ ਦੀ ਕਮੇਟੀ, ਕੇਰਲਾ ਸਰਕਾਰ ਅਤੇ ਹੋਰ ਸ਼ਕਤੀਆਂ ਦੇ ਵਿਚ ਪੈਣ ਨਾਲ ਔਰਤਾਂ ਦੇ ਪ੍ਰਵੇਸ਼ ਦੀ ਇਜਾਜ਼ਤ ਦਾ ਮਤਾ ਪਾਸ ਕੀਤਾ ਜਾ ਚੁੱਕਿਆ ਹੈ। ਪਰ ਭਾਜਪਾ ਵੱਲੋਂ ਜਾਰੀ ਮੈਨੀਫੈਸਟੋ ਵਿਚ ਮੁੜ ਫਿਰ ਹਿੰਦੂ ਰਵਾਇਤੀ ਅੰਦਾਜ਼ ਨੂੰ ਉਭਾਰ ਕੇ ਮੰਦਰ ਵਿਚ ਉਕਤ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਦੀ ਮਨਾਹੀ ਦਾ ਮਾਮਲਾ ਖੜ੍ਹਾ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਹਿੰਦੂਤਵ ਦੇ ਪੈਂਤੜੇ ਨੂੰ ਨੰਗੇ-ਚਿੱਟੇ ਰੂਪ ਵਿਚ ਉਭਾਰਨ ਲਈ ਰਾਸ਼ਟਰਵਾਦ ਦੇ ਮੁੱਦੇ ਨੂੰ ਖੜ੍ਹਾ ਕੀਤਾ ਜਾ ਰਿਹਾ ਹੈ। ਭਾਜਪਾ ਦੁਆਰਾ ਰਾਸ਼ਟਰਵਾਦ ਅਤੇ ਦੇਸ਼ ਦੀ ਸੁਰੱਖਿਆ ਦੇ ਮਾਮਲੇ ਉਪਰ ਮਚਾਏ ਸ਼ੋਰਗੁੱਲ ਤੋਂ ਇੰਝ ਜਾਪਣ ਲੱਗਦਾ ਹੈ, ਜਿਵੇਂ ਇਸ ਤੋਂ ਪਹਿਲਾਂ ਕਦੇ ਨਾ ਦੇਸ਼ ਸੁਰੱਖਿਅਤ ਸੀ ਅਤੇ ਨਾ ਹੀ ਦੇਸ਼ਭਗਤੀ ਦੀ ਕੋਈ ਗੱਲ ਹੋ ਰਹੀ ਸੀ। ਭਾਜਪਾ ਮੁੱਦੇ ਨੂੰ ਉਭਾਰ ਕੇ ਵਿਰੋਧੀ ਰਾਜਸੀ ਧਿਰਾਂ ਨੂੰ ਦੇਸ਼ ਵਿਰੋਧੀ ਗਰਦਾਨਣ ਦਾ ਯਤਨ ਕਰਨ ਲੱਗੀ ਹੋਈ ਹੈ। ਭਾਜਪਾ ਦੇ ਮੈਨੀਫੈਸਟੋ ਵਿਚ ਜੰਮੂ-ਕਸ਼ਮੀਰ ਨੂੰ ਦਿੱਤੇ ਗਏ ਵਿਸ਼ੇਸ਼ ਅਧਿਕਾਰ ਦੀਆਂ ਸੰਵਿਧਾਨਕ ਧਰਾਵਾਂ ਧਾਰਾ-370 ਅਤੇ 35-ਏ ਨੂੰ ਖਤਮ ਕਰਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਮੈਨੀਫੈਸਟੋ ਦੀਆਂ ਇਨ੍ਹਾਂ ਗੱਲਾਂ ਨਾਲ ਰਾਸ਼ਟਰ ਅਤੇ ਸੁਰੱਖਿਆ ਕਿੰਨੀ ਕੁ ਮਜ਼ਬੂਤ ਹੁੰਦੀ ਹੈ, ਇਹ ਵੱਖਰਾ ਸਵਾਲ ਹੈ। ਪਰ ਦੇਸ਼ ਅੰਦਰ ਹੋ ਰਹੀਆਂ ਇਨ੍ਹਾਂ ਚੋਣਾਂ ਵਿਚ ਪਹਿਲੀ ਵਾਰ ਹੈ ਕਿ ਸਿਆਸੀ ਵਿਰੋਧੀਆਂ ਨੂੰ ਦੇਸ਼ ਵਿਰੋਧੀ ਪੇਸ਼ ਕਰਕੇ ਇਕ ਵੱਖਰੀ ਤਰ੍ਹਾਂ ਦੀ ਕੁੜੱਤਣ ਅਤੇ ਬਦਮਗਜ਼ੀ ਪੈਦਾ ਕੀਤੀ ਜਾ ਰਹੀ ਹੈ। ਉਂਝ ਭਾਜਪਾ ਨੇ 60 ਸਾਲ ਦੀ ਉਮਰ ਤੋਂ ਉਪਰ ਦੇ ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਕੁੱਝ ਨਹੀਂ ਦੱਸਿਆ ਕਿ ਇਹ ਪੈਨਸ਼ਨ ਕਿੰਨੀ ਹੋਵੇਗੀ ਅਤੇ ਕਦੋਂ ਸ਼ੁਰੂ ਕੀਤੀ ਜਾਵੇਗੀ। ਇਸ ਤਰ੍ਹਾਂ ਲੱਗਦਾ ਹੈ ਕਿ ਭਾਜਪਾ ਵੱਲੋਂ ਆਪਣੇ ਮੈਨੀਫੈਸਟੋ ਦੁਆਰਾ ਕੀਤੇ ਜਾ ਰਹੇ ਪ੍ਰਚਾਰ ਨਾਲ ਪੂਰਾ ਦੇਸ਼ ਫਿਰਕੂ ਦਹਾਨੇ ਉਪਰ ਜਾ ਖੜ੍ਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾ ਰਹੀਆਂ ਰੈਲੀਆਂ ਵਿਚ ਸ਼ਰੇਆਮ ਕਿਹਾ ਜਾ ਰਿਹਾ ਹੈ ਕਿ ਦੇਸ਼ ਵਿਚ ਹਿੰਦੂ ਪੀੜਤ ਮਹਿਸੂਸ ਕਰ ਰਹੇ ਹਨ ਅਤੇ ਭਾਜਪਾ ਹੀ ਹੈ, ਜੋ ਹਿੰਦੂ ਸਮਾਜ ਦੇ ਮਾਣ ਅਤੇ ਸਨਮਾਨ ਨੂੰ ਬਹਾਲ ਕਰ ਸਕਦੀ ਹੈ। ਚੋਣਾਂ ਦੇ ਨਾਂ ਉਪਰ ਦੇਸ਼ ਅੰਦਰ ਪੈਦਾ ਕੀਤੀ ਜਾ ਰਹੀ ਅਜਿਹੀ ਸਮਾਜਿਕ ਵੰਡ ਸਿਰਫ ਚੋਣਾਂ ਤੱਕ ਹੀ ਨਹੀਂ, ਸਗੋਂ ਇਸ ਤੋਂ ਬਾਅਦ ਵੀ ਲੰਬੇ ਸਮੇਂ ਤੱਕ ਦੇਸ਼ ਨੂੰ ਫਿਰਕੂ ਲੀਹਾਂ ਉਪਰ ਵੰਡੇ ਰਹਿਣ ਦਾ ਖਤਰਨਾਕ ਰੁਝਾਨ ਵੀ ਪੈਦਾ ਕਰ ਰਹੀ ਹੈ।
ਕਾਂਗਰਸ ਨੇ ਵੀ ਆਪਣਾ ਮੈਨੀਫੈਸਟੋ ਪੇਸ਼ ਕੀਤਾ ਹੈ। ਉਸ ਨੇ ਰਾਸ਼ਟਰਵਾਦ, ਹਿੰਦੂਤਵ ਅਤੇ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨਾਲ ਛੇੜਛਾੜ ਕਰਨ ਦੀ ਕੋਈ ਤਜਵੀਜ਼ ਨਹੀਂ ਲਿਆਂਦੀ। ਕਾਂਗਰਸ ਨੇ ਦੇਸ਼ ਦੇ ਕਰੀਬ 5 ਕਰੋੜ ਉਨ੍ਹਾਂ ਪਰਿਵਾਰਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਮਾਸਿਕ ਆਮਦਨ 12 ਹਜ਼ਾਰ ਰੁਪਏ ਤੋਂ ਘੱਟ ਹੋਵੇਗੀ। ਕਾਂਗਰਸ ਦਾ ਦਾਅਵਾ ਹੈ ਕਿ 5 ਕਰੋੜ ਪਰਿਵਾਰਾਂ ਦੇ 25 ਕਰੋੜ ਦੇ ਕਰੀਬ ਲੋਕਾਂ ਨੂੰ ਗਰੀਬੀ ਦਾਅਰੇ ਵਿਚੋਂ ਕੱਢਣ ਲਈ ਮਦਦ ਦੀ ਅਤੀ ਲੋੜ ਹੈ। ਅਜਿਹੇ ਲੋਕਾਂ ਨੂੰ ਆਰਥਿਕ ਮਦਦ ਰਾਹੀਂ ਗਰੀਬੀ ਰੇਖਾ ਤੋਂ ਉਪਰ ਚੁੱਕ ਕੇ ਦੇਸ਼ ਦਾ ਅਗਲੇਰਾ ਵਿਕਾਸ ਸੰਭਵ ਹੋਵੇਗਾ। ਕਾਂਗਰਸ ਵੱਲੋਂ ਸਾਰੇ ਦੇਸ਼ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵੀ ਵਾਅਦਾ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਅਤੇ ਕੁਝ ਹੋਰ ਕਾਂਗਰਸੀ ਸਰਕਾਰਾਂ ਵਾਲੇ ਰਾਜਾਂ ਵਿਚ ਉਹ ਕਿਸਾਨਾਂ ਨਾਲ ਕੀਤਾ ਗਿਆ ਵਾਅਦਾ ਨਹੀਂ ਨਿਭਾ ਸਕੇ। ਕਾਂਗਰਸ ਦੇ ਮੈਨੀਫੈਸਟੋ ਵਿਚ ਦੋ ਬੜੀਆਂ ਵੱਡੀਆਂ ਅਹਿਮ ਗੱਲਾਂ ਸ਼ਾਮਲ ਕੀਤੀਆਂ ਗਈਆਂ ਹਨ। ਪਹਿਲੀ ਗੱਲ ਹੈ ਕਿ ਦੇਸ਼ ਅੰਦਰ ਅੰਗਰੇਜ਼ ਸਮੇਂ ਦਾ ਬਣਾਇਆ ਗਿਆ ਦੇਸ਼ਧਰੋਹ ਦੀ ਕਾਨੂੰਨੀ ਧਾਰਾ ਨੂੰ ਖਤਮ ਕੀਤਾ ਜਾਵੇਗਾ। ਕਾਂਗਰਸ ਦਾ ਕਹਿਣਾ ਹੈ ਕਿ ਇਸ ਕਾਨੂੰਨ ਤਹਿਤ ਵਿਰੋਧੀ ਰਾਏ ਰੱਖਣ ਵਾਲੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਜੇਲ੍ਹਾਂ ‘ਚ ਡੱਕਿਆ ਜਾਂਦਾ ਹੈ। ਉਹ ਆਖਦੇ ਹਨ ਕਿ ਵਿਚਾਰਾਂ ਦਾ ਵਖਰੇਵਾਂ ਮਨੁੱਖੀ ਹੱਕਾਂ ਦਾ ਮਾਮਲਾ ਹੈ। ਇਸ ਨੂੰ ਕਾਨੂੰਨਾਂ ਰਾਹੀਂ ਸਜ਼ਾਵਾਂ ਦੇਣ ਦਾ ਆਧਾਰ ਨਹੀਂ ਬਣਾਇਆ ਜਾਣਾ ਚਾਹੀਦਾ। ਪਿਛਲੇ 70 ਸਾਲਾਂ ਵਿਚ ਲੋਕ ਹਿਤਾਂ ਲਈ ਸੰਘਰਸ਼ ਕਰਨ ਵਾਲੇ ਬਹੁਤ ਸਾਰੇ ਲੋਕਾਂ ਉਪਰ ਦੇਸ਼ ਧਰੋਹ ਦੇ ਮੁਕੱਦਮੇ ਕੀਤੇ ਜਾਂਦੇ ਰਹੇ ਹਨ। ਬਰਤਾਨਵੀ ਸਾਮਰਾਜ ਤੋਂ ਆਜ਼ਾਦੀ ਹਾਸਲ ਕਰਨ ਲਈ ਲੜਨ ਵਾਲੇ ਲੋਕਾਂ ਉਪਰ ਵੀ ਦੇਸ਼ ਧਰੋਹ ਦੇ ਮੁਕੱਦਮੇ ਦਰਜ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਦਾ ਮੱਤ ਹੈ ਕਿ ਆਜ਼ਾਦ ਦੇਸ਼ ਵਿਚ ਦੇਸ਼ਧਰੋਹ ਵਾਲੀ ਕੋਈ ਗੱਲ ਨਹੀਂ। ਜੇਕਰ ਕੋਈ ਸੰਗਠਨ ਜਾਂ ਵਿਅਕਤੀ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਖਿਲਾਫ ਕਾਰਵਾਈ ਲਈ ਹੋਰ ਬਹੁਤ ਸਾਰੇ ਕਾਨੂੰਨ ਬਣੇ ਹੋਏ ਹਨ।
ਇਸੇ ਤਰ੍ਹਾਂ ਕਾਂਗਰਸ ਮੈਨੀਫੈਸਟੋ ਵਿਚ ਆਰਮਡ ਫੋਰਸਿਜ਼ ਸਪੈਸ਼ਲ ਪ੍ਰੋਟੈਕਸ਼ਨ ਐਕਟ (ਅਫਸਪਾ) ਨੂੰ ਵਾਪਸ ਲੈਣ ਦੀ ਗੱਲ ਕੀਤੀ ਗਈ ਹੈ। ਇਸ ਕਾਨੂੰਨ ਤਹਿਤ ਜੰਮੂ-ਕਸ਼ਮੀਰ, ਪੂਰੇ ਉੱਤਰ-ਪੂਰਬੀ ਰਾਜਾਂ ਅਤੇ ਨਕਸਲੀ ਹਿੰਸਾ ਵਾਲੇ ਛੱਤੀਸਗੜ੍ਹ ਵਾਲੇ ਖੇਤਰਾਂ ਵਿਚ ਸੁਰੱਖਿਆ ਫੋਰਸਾਂ ਨੂੰ ਇਹ ਛੋਟ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਕਾਰਵਾਈ ‘ਚ ਉਨ੍ਹਾਂ ਖਿਲਾਫ ਨਾ ਕਦੀ ਜਾਂਚ ਹੋ ਸਕੇਗੀ ਅਤੇ ਨਾ ਹੀ ਕਾਨੂੰਨੀ ਕਾਰਵਾਈ ਹੋ ਸਕੇਗੀ। ਪੰਜਾਬ ‘ਚ ਗੜਬੜ ਸਮੇਂ ਉਥੇ ਵੀ ਇਹ ਕਾਨੂੰਨ ਲਾਗੂ ਰਿਹਾ ਹੈ। ਦੇਸ਼ ਅੰਦਰ ਵੱਡੀ ਪੱਧਰ ‘ਤੇ ਇਹ ਮੰਗ ਉੱਠਦੀ ਰਹੀ ਹੈ ਕਿ ਇਨ੍ਹਾਂ ਖੇਤਰਾਂ ਵਿਚ ਸੁਰੱਖਿਆ ਫੋਰਸਾਂ ਨੂੰ ਹਰ ਤਰ੍ਹਾਂ ਦੇ ਜਬਰ ਦੀ ਖੁੱਲ੍ਹੀ ਛੋਟ ਦੇਣੀ, ਗੈਰ ਸੰਵਿਧਾਨਕ ਹੈ ਅਤੇ ਸੁਪਰੀਮ ਕੋਰਟ ਵੀ ਇਸ ਬਾਰੇ ਟਿੱਪਣੀਆਂ ਕਰ ਚੁੱਕੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸੱਤਾ ਵਿਚ ਆਉਣ ‘ਤੇ ਉਹ ਇਸ ਕਾਨੂੰਨ ਨੂੰ ਵਾਪਸ ਲੈ ਲੈਣਗੇ। ਇਸੇ ਤਰ੍ਹਾਂ ਪਹਿਲੇ ਸਾਲ 20 ਲੱਖ ਖਾਲੀ ਪਈਆਂ ਸਰਕਾਰੀ ਨੌਕਰੀਆਂ ਭਰਨ ਅਤੇ ਪੰਚਾਇਤੀ ਅਦਾਰਿਆਂ ਰਾਹੀਂ ਮਨਰੇਗਾ ਸਕੀਮ ਲਾਗੂ ਕਰਕੇ 10 ਲੱਖ ਹੋਰ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੇ।
ਇਸ ਤਰ੍ਹਾਂ ਇਨ੍ਹਾਂ ਪਾਰਟੀਆਂ ਵੱਲੋਂ ਹਰ ਖੇਤਰ ਵਿਚ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਕਾਂਗਰਸ ਵੱਲੋਂ ਦੇਸ਼ਧਰੋਹ ਅਤੇ ਸੁਰੱਖਿਆ ਫੋਰਸਾਂ ਨੂੰ ਖੁੱਲ੍ਹੀ ਛੋਟ ਦੇਣ ਦਾ ਕਾਨੂੰਨ ਵਾਪਸ ਲੈਣ ਨੂੰ ਭਾਜਪਾ ਵਾਲੇ ਦੇਸ਼ਧਰੋਹ ਗਰਦਾਨ ਰਹੇ ਹਨ, ਜਦਕਿ ਕਾਂਗਰਸ ਵੱਲੋਂ ਇਸ ਨੂੰ ਮਨੁੱਖੀ ਹੱਕਾਂ ਦੀ ਰਾਖੀ ਦਾ ਨਾਂ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਵੱਡੀ ਰਾਹਤ ਅਤੇ ਪੈਨਸ਼ਨਾਂ ਦੇਣ ਦੇ ਜੁਮਲੇ ਪਹਿਲੇ ਸਮਿਆਂ ਦੌਰਾਨ ਗਰੀਬੀ ਹਟਾਓ ਦੇ ਨਾਅਰਿਆਂ ਦੀ ਹੀ ਯਾਦ ਦਿਵਾਉਂਦੇ ਹਨ। ਅਸਲ ਵਿਚ ਭਾਰਤ ਦੀ ਆਰਥਿਕਤਾ ਇਸ ਵੇਲੇ ਬੁਰੀ ਤਰ੍ਹਾਂ ਡਗਮਗਾ ਰਹੀ ਹੈ। ਦੇਸ਼ ਦੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ ਅਤੇ ਦੇਸ਼ ਅੰਦਰ ਫਿਰਕੂ ਪਾੜਾ ਅਤੇ ਜਾਤ-ਪਾਤੀ ਵਖਰੇਵੇਂ ਲਗਾਤਾਰ ਵਧ ਰਹੇ ਹਨ। ਅਜਿਹੀ ਹਾਲਤ ਵਿਚ ਰਾਸ਼ਟਰੀ ਪਾਰਟੀਆਂ ਵੱਲੋਂ ਜਾਰੀ ਕੀਤੇ ਗਏ ਮੈਨੀਫੈਸਟੋ ਕਿਸੇ ਵੀ ਤਰ੍ਹਾਂ ਭਾਰਤੀ ਸਮਾਜ ਨੂੰ ਇਕਜੁੱਟ ਰੱਖਣ ਅਤੇ ਵਿਕਾਸ ਦੇ ਰਾਹ ਅੱਗੇ ਤੋਰਨ ਲਈ ਰਸਤਾ ਦਿਖਾਉਣ ਦੀ ਬਜਾਏ, ਸਗੋਂ ਭਾਰਤੀ ਲੋਕਾਂ ਦੀਆਂ ਸਮੱਸਿਆਵਾਂ ਹੋਰ ਵਧਾਉਣ ਦਾ ਰਸਤਾ ਖੋਲ੍ਹਣ ਵਾਲੇ ਨਜ਼ਰ ਆ ਰਹੇ ਹਨ। ਮੈਨੀਫੈਸਟੋ ਜਾਰੀ ਕਰਨ ਦਾ ਇਹ ਘੜਮੱਸ ਮਹਿਜ਼ ਰਸਮ ਪੂਰਤੀ ਬਣਦਾ ਨਜ਼ਰ ਆ ਰਿਹਾ ਹੈ। ਲੋਕਾਂ ਦੇ ਮਸਲਿਆਂ ਉਪਰ ਕੇਂਦਰਿਤ ਹੋਣ ਦੀ ਬਜਾਏ ਸਿਰਫ ਵੋਟਾਂ ਹਾਸਲ ਕਰਨ ਲਈ ਇਕ ਦੂਜੇ ਤੋਂ ਮੂਹਰੇ ਹੋ ਕੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਨਾਅਰੇ ਲਗਾਏ ਜਾ ਰਹੇ ਹਨ। ਲੱਗਦਾ ਹੈ ਕਿ ਭਾਰਤੀ ਲੋਕਤੰਤਰ ਰਾਜਸੀ ਪਾਰਟੀਆਂ ਦੇ ਇਸੇ ਰੌਲੇ-ਰੱਪੇ ਵਿਚ ਗਵਾਚ ਕੇ ਰਹਿ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article