PUNJABMAILUSA.COM

ਭਾਰਤੀ ਸਿੱਖ ਫਰਜ਼ੀ ਪਛਾਣ ਦੀ ਵਰਤੋਂ ਕਰਨ ਦਾ ਦੋਸ਼ੀ ਕਰਾਰ

ਭਾਰਤੀ ਸਿੱਖ ਫਰਜ਼ੀ ਪਛਾਣ ਦੀ ਵਰਤੋਂ ਕਰਨ ਦਾ ਦੋਸ਼ੀ ਕਰਾਰ

ਭਾਰਤੀ ਸਿੱਖ ਫਰਜ਼ੀ ਪਛਾਣ ਦੀ ਵਰਤੋਂ ਕਰਨ ਦਾ ਦੋਸ਼ੀ ਕਰਾਰ
July 22
21:16 2017

ਵਾਸ਼ਿੰਗਟਨ, 22 ਜੁਲਾਈ (ਪੰਜਾਬ ਮੇਲ)- ਇਕ ਭਾਰਤੀ ਵਿਅਕਤੀ ਨੂੰ ਅਮਰੀਕੀ ਨਾਗਰਿਕਾ ਹਾਸਲ ਕਰਨ ਲਈ ਫਰਜ਼ੀ ਪਛਾਣ ਦੀ ਵਰਤੋਂ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਬਲਬੀਰ ਸਿੰਘ ਉਰਫ਼ ਰਣਜੀਤ ਸਿੰਘ (50) ਨੂੰ 10 ਸਾਲਾਂ ਦੀ ਕੈਦ, ਵੱਧ ਤੋਂ ਵੱਧ 2,50,000 ਡਾਲਰ ਜੁਰਮਾਨਾ ਤੇ ਉਸ ਦੀ ਨਾਗਰਿਕਤਾ ਰੱਦ ਕਰ ਕੇ ਉਸ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਹੋ ਸਕਦਾ ਹੈ। ਅਮਰੀਕੀ ਦੇ ਕਾਰਜਕਾਰੀ ਅਟਾਰਨੀ ਅਬੇ ਮਾਰਟਿਨੇਜ ਨੇ ਦੱਸਿਆ ਕਿ ਬਲਬੀਰ ਸਿੰਘ ਨੇ ਝੂਠੇ ਬਹਾਨੇ ਬਣਾ ਕੇ ਪਨਾਹ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਦੀ ਇਹ ਕੋਸ਼ਿਸ਼ ਜਦੋਂ ਨਾਕਾਮ ਹੋ ਗਈ ਤਾਂ ਇਕ ਇੰਮੀਗ੍ਰੇਸ਼ਨ ਜੱਜ ਨੇ ਉਸ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦਾ ਹੁਕਮ ਦਿੱਤਾ। ਇਸ ਕਾਰਨ ਬਲਬੀਰ ਸਿੰਘ ਅਮਰੀਕੀ ਨਾਗਰਿਕ ਬਣਨ ਦੇ ਅਯੋਗ ਹੋ ਗਿਆ ਸੀ। ਹਿਊਸਟਨ ਦੇ ਵਾਸੀ ਬਲਬੀਰ ਸਿੰਘ ਨੇ ਅਮਰੀਕਾ ਛੱਡ ਕੇ ਜਾਣ ਦੀ ਬਜਾਏ ਆਪਣਾ ਨਾਂਅ, ਜਨਮ ਤਰੀਕ ਅਤੇ ਅਮਰੀਕਾ ‘ਚ ਪ੍ਰਵੇਸ਼ ਕਰਨ ਦਾ ਢੰਗ ਅਤੇ ਆਪਣੇ ਪਰਿਵਾਰ ਦਾ ਇਤਿਹਾਸ ਬਦਲ ਕੇ ਦਿਖਾਉਂਦਿਆਂ ਫਰਜ਼ੀ ਪਛਾਣ ਪੱਤਰ ਬਣਵਾਏ ਤਾਂਕਿ ਉਹ ਕਾਨੂੰਨੀ ਇੰਮੀਗ੍ਰੇਸ਼ਨ ਰੁਤਬਾ ਹਾਸਲ ਕਰ ਸਕੇ ਤੇ ਬਾਅਦ ‘ਓ ਕਿਸੇ ਅਮਰੀਕੀ ਨਾਗਰਿਕ ਨਾਲ ਵਿਆਹ ਕਰਨ ਦੇ ਆਧਾਰ ‘ਤੇ ਨਾਗਰਿਕਤਾ ਹਾਸਲ ਕਰ ਸਕੇ। ਇਸ ਢੰਗ ਨਾਲ ਨਾਗਰਿਕਤਾ ਹਾਸਲ ਕਰਨ ਦੀ ਪ੍ਰਕਿਰਿਆ ‘ਚ ਉਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਨੂੰ ਡਿਪੋਰਟ ਕਰਨ ਦਾ ਕਦੇ ਹੁਕਮ ਦਿੱਤਾ ਗਿਆ ਸੀ ਜਾਂ ਉਸ ਨੇ ਕਦੇ ਪਨਾਹ ਮੰਗੀ ਸੀ। ਨਿਆਂ ਵਿਭਾਗ ਨੇ ਕਿਹਾ ਕਿ ਇਸ ਤੋਂ ਇਲਾਵਾ ਬਲਬੀਰ ਸਿੰਘ ਨੇ ਗ੍ਰਹਿ ਸੁਰੱਖਿਆ ਵਿਭਾਗ ਨੂੰ ਸਾਲ 2013 ‘ਚ ਇਕ ਪੱਤਰ ਭੇਜ ਕੇ ਸ਼ਿਕਾਇਤ ਕੀਤੀ ਸੀ ਕਿ ਉਹ ਜਦੋਂ ਵੀ ਕਿਸੇ ਕੌਮਾਂਤਰੀ ਯਾਤਰਾ ਤੋਂ ਆਉਂਦਾ ਹੈ ਤਾਂ ਉਸ ਦੀ ਬਾਇਓਮੀਟ੍ਰਿਕ ਸੂਚਨਾ ‘ਚ ਗੜਬੜੀ ਹੋਣ ਕਾਰਨ ਹਵਾਈ ਅੱਡੇ ‘ਤੇ ਹਰ ਵਾਰ ਉਸ ਨੂੰ ਲੰਮਾਂ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ, ਜਿਸ ਕਾਰਨ ਉਸ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਸ ਨੇ ਵਿਭਾਗ ਨੂੰ ਅਜਿਹੀਆਂ ਗੜਬੜੀਆਂ ਦੂਰ ਕਰਨ ਦੀ ਅਪੀਲ ਕੀਤੀ ਸੀ। ਨਾਗਰਿਕਤਾ ਹਾਸਲ ਕਰਨ ਮਗਰੋਂ ਇਕ ਫਿੰਗਰਪ੍ਰਿੰਟ ਦੀ ਤੁਲਨਾ ‘ਚ ਇਹ ਪਤਾ ਚੱਲਿਆ ਕਿ ਜਿਸ ਵਿਅਕਤੀ (ਬਲਬੀਰ ਸਿੰਘ) ਨੂੰ ਪਹਿਲਾਂ ਡਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਸੀ ਅਤੇ ਜਿਹੜਾ ਵਿਅਕਤੀ (ਰਣਜੀਤ ਸਿੰਘ) ਬਾਅਦ ‘ਚ ਅਮਰੀਕੀ ਨਾਗਰਿਕ ਬਣਿਆ, ਇਹ ਦੋਵੇਂ ਇਕ ਹੀ ਵਿਅਕਤੀ ਹੈ। ਅਮਰੀਕਾ ਦੇ ਡਿਸਟ੍ਰਿਕਟ ਜੱਜ ਈਵਿੰਗ ਵੇਲੀਨ ਨੇ ਸਜ਼ਾ ਸੁਣਾਉਣ ਲਈ 13 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article