PUNJABMAILUSA.COM

ਭਾਰਤੀ ਹਾਕੀ ਟੀਮ ਵਿੱਚ ਸਰਦਾਰ ਸਿੰਘ ਦੀ ਵਾਪਸੀ

ਭਾਰਤੀ ਹਾਕੀ ਟੀਮ ਵਿੱਚ ਸਰਦਾਰ ਸਿੰਘ ਦੀ ਵਾਪਸੀ

ਭਾਰਤੀ ਹਾਕੀ ਟੀਮ ਵਿੱਚ ਸਰਦਾਰ ਸਿੰਘ ਦੀ ਵਾਪਸੀ
May 31
21:34 2018

ਨਵੀਂ ਦਿੱਲੀ, 31 ਮਈ (ਪੰਜਾਬ ਮੇਲ)- ਸਾਬਕਾ ਕਪਤਾਨ ਸਰਦਾਰ ਸਿੰਘ ਅਤੇ ਬੀਰੇਂਦਰ ਲਾਕੜਾ ਦੀ ਨੈਦਰਲੈਂਡ ਵਿੱਚ 23 ਜੂਨ ਤੋਂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਭਾਰਤੀ ਹਾਕੀ ਟੀਮ ਵਿੱਚ ਵਾਪਸੀ ਹੋਈ ਹੈ। ਹਾਕੀ ਇੰਡੀਆ ਨੇ ਪੀਆਰ ਸ੍ਰੀਜੇਸ਼ ਦੀ ਅਗਵਾਈ ਵਿੱਚ 18 ਮੈਂਬਰੀ ਟੀਮ ਦੀ ਚੋਣ ਕੀਤੀ ਹੈ, ਜਿਸ ਵਿੱਚ ਕਾਫੀ ਬਦਲਾਅ ਕੀਤੇ ਗਏ ਹਨ। ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਵਿੱਚ ਨਮੋਸ਼ੀਜਨਕ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਦਾ ਸਰਦਾਰ ਸਿੰਘ ਹਿੱਸਾ ਨਹੀਂ ਸੀ। ਉਸ ਨੂੰ ਬੰਗਲੌਰ ਵਿੱਚ ਲੱਗੇ ਕੌਮੀ ਕੈਂਪ ਵਿੱਚ ਬੁਲਾਇਆ ਗਿਆ ਸੀ, ਜਿਸ ਮਗਰੋਂ ਉਸ ਦੀ ਟੀਮ ਵਿੱਚ ਵਾਪਸੀ ਦੀ ਸੰਭਾਵਨਾ ਬਣ ਗਈ ਸੀ। ਬੀਰੇਂਦਰ ਲਾਕੜਾ ਦੀ ਵੀ ਟੀਮ ਵਿੱਚ ਵਾਪਸੀ ਹੋਈ ਹੈ। ਇਹ ਡਿਫੈਂਡਰ ਵੀ ਰਾਸ਼ਟਰਮੰਡਲ ਖੇਡਾਂ ਵਿੱਚ ਟੀਮ ਦਾ ਹਿੱਸਾ ਨਹੀਂ ਸੀ।
ਚੋਣਕਾਰਾਂ ਨੇ ਡਿਫੈਂਡਰ ਰੁਪਿੰਦਰ ਸਿੰਘ, ਕੋਠਾਜੀਤ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਬਾਹਰ ਕੀਤਾ ਹੈ, ਜਦਕਿ ਜਰਮਨਪ੍ਰੀਤ ਸਿੰਘ ਅਤੇ ਸੁਰਿੰਦਰ ਕੁਮਾਰ ਨੂੰ ਟੀਮ ਵਿੱਚ ਰੱਖਿਆ ਗਿਆ ਹੈ। ਸਟਰਾਈਕਰਾਂ ਵਿੱਚ ਲਲਿਤ ਉਪਾਧਿਆਇ ਅਤੇ ਗੁਰਜੰਟ ਸਿੰਘ ਨੂੰ ਟੀਮ ਤੋਂ ਹਟਾ ਦਿੱਤਾ ਗਿਆ ਹੈ, ਜਦਕਿ ਰਮਨਦੀਪ ਸਿੰਘ ਦੀ ਵਾਪਸੀ ਹੋਈ ਹੈ। ਗੋਲਕੀਪਰ ਸੂਰਜ ਕਰਕਰਾ ਦੀ ਥਾਂ ਕ੍ਰਿਸ਼ਨ ਬਹਾਦਰ ਪਾਠਕ ਨੂੰ ਰੱਖਿਆ ਹੈ। ਸ੍ਰੀਜੇਸ਼ ਨੇ ਕਿਹਾ ਕਿ ਟੀਮ ਚੰਗੇ ਪ੍ਰਦਰਸ਼ਨ ਲਈ ਦ੍ਰਿੜ੍ਹ ਹੈ। ਉਸ ਦੀ ਅਗਵਾਈ ਵਿੱਚ ਭਾਰਤ ਨੇ ਪਿਛਲੀ ਵਾਰ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਭਾਰਤ ਫਾਈਨਲ ਵਿੱਚ ਆਸਟਰੇਲੀਆ ਤੋਂ ਹਾਰ ਗਿਆ ਸੀ ਅਤੇ ਇਹ 34 ਸਾਲ ਮਗਰੋਂ ਪਹਿਲਾ ਮੌਕਾ ਸੀ, ਜਦੋਂ ਭਾਰਤ ਪੋਡੀਅਮ ਤੱਕ ਪਹੁੰਚਿਆ ਸੀ।
ਸ੍ਰੀਜੇਸ਼ ਨੇ ਕਿਹਾ, ‘‘ਇਹ ਪਹਿਲਾ ਮੌਕਾ ਸੀ, ਜਦੋਂ ਅਸੀਂ ਸੁਨਹਿਰੀ ਤਗ਼ਮਾ ਜਿੱਤਣ ਦੇ ਨੇੜੇ ਸੀ, ਪਰ ਸਾਨੂੰ ਦੂਜੇ ਸਥਾਨ ਨਾਲ ਸਬਰ ਕਰਨ ਪਿਆ। ਫਿਰ ਵੀ ਇਹ ਸਾਡੇ ਲਈ ਯਾਦਗਾਰ ਟੂਰਨਾਮੈਂਟ ਸੀ। ਇਸ ਲੀਗ ਨੂੰ ਵੀ ਅਸੀਂ ਯਾਦਗਾਰ ਬਣਾਉਣਾ ਚਾਹੁੰਦੇ ਹਾਂ।’’
ਮੁੱਖ ਕੋਚ ਹਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਖਿਡਾਰੀਆਂ ਨੂੰ ਏਸ਼ਿਆਈ ਖੇਡਾਂ ਲਈ ਟੀਮ ਵਿੱਚ ਥਾਂ ਪੱਕੀ ਕਰਨ ਲਈ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਉਸ ਨੇ ਕਿਹਾ, ‘‘ਟੀਮ ਵਿੱਚ ਨੌਜਵਾਨ ਅਤੇ ਅਨੁਭਵੀ ਖਿਡਾਰੀਆਂ ਦਾ ਚੰਗਾ ਮਿਸ਼ਰਣ ਹੈ ਅਤੇ ਬੇਦਰਾ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਖਿਡਾਰੀਆਂ ਲਈ ਬਹੁਤ ਅਹਿਮ ਟੂਰਨਾਮੈਂਟ ਹੈ। ਇਸ ਰਾਹੀਂ ਉਹ ਜਕਾਰਤਾ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਵੀ ਆਪਣਾ ਹੁੰਨਰ ਵਿਖਾ ਸਕਣਗੇ।’’
ਚੈਂਪੀਅਨਜ਼ ਟਰਾਫ਼ੀ ਵਿੱਚ ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ 23 ਜੂਨ ਨੂੰ ਪਾਕਿਸਤਾਨ ਖ਼ਿਲਾਫ਼ ਕਰੇਗਾ। ਭਾਰਤੀ ਹਾਕੀ ਟੀਮ ਇਸ ਸਾਲ ਨਵੰਬਰ ਵਿੱਚ ਉੜੀਸਾ ਵਿੱਚ ਹੋਣ ਵਾਲ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਪੋਡੀਅਮ ਫਿਨਿਸ਼ ਦੀ ਉਮੀਦ ਕਰ ਰਹੀ ਹੈ। ਕੋਚ ਨੇ ਮੰਨਿਆ ਕਿ ਬੇਦਰਾ ਵਿੱਚ ਹੋਣ ਵਾਲਾ ਟੂਰਨਾਮੈਂਟ ਇਸ ਲਿਹਾਜ਼ ਤੋਂ ਵੀ ਅਹਿਮ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article