PUNJABMAILUSA.COM

ਭਾਰਤ-ਅਮਰੀਕਾ ਦੀ ਸਾਂਝ ਪੂਰੀ ਦੁਨੀਅਾ ਵਾਸਤੇ ਲਾਹੇਵੰਦ : ਮੋਦੀ

ਭਾਰਤ-ਅਮਰੀਕਾ ਦੀ ਸਾਂਝ ਪੂਰੀ ਦੁਨੀਅਾ ਵਾਸਤੇ ਲਾਹੇਵੰਦ : ਮੋਦੀ

ਭਾਰਤ-ਅਮਰੀਕਾ ਦੀ ਸਾਂਝ ਪੂਰੀ ਦੁਨੀਅਾ ਵਾਸਤੇ ਲਾਹੇਵੰਦ : ਮੋਦੀ
June 26
21:13 2017

ਪਰਵਾਸੀਆਂ ਦੀ ਮਦਦ ਲਈ ਸੁਸ਼ਮਾ ਸਵਰਾਜ ਦੀ ਕੀਤੀ ਸ਼ਲਾਘਾ
ਪਰਵਾਸੀ ਭਾਰਤੀਆਂ ਦੇ ਯੋਗਦਾਨ ਨੂੰ ਵੀ ਸਲਾਹਿਆ

ਵਾਸ਼ਿੰਗਟਨ, 26 ਜੂਨ (ਪੰਜਾਬ ਮੇਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਤੇ ਅਮਰੀਕਾ ਦੇ ਰਣਨੀਤਕ ਰਿਸ਼ਤਿਆਂ ਨੂੰ ‘ਨਿਰਵਿਵਾਦ’ ਤਰਕ ’ਤੇ ਆਧਾਰਿਤ ਕਰਾਰ ਦਿੰਦਿਆਂ ਕਿਹਾ ਹੈ ਕਿ ਦੋਵੇਂ ਮੁਲਕ ਦੁਨੀਆਂ ਨੂੰ ਦਹਿਸ਼ਤਗਰਦੀ, ਕੱਟਡ਼ਪੰਥੀ ਵਿਚਾਰਧਾਰਾਵਾਂ ਅਤੇ ਗ਼ੈਰ-ਰਵਾਇਤੀ ਸੁਰੱਖਿਆ ਖ਼ਤਰਿਆਂ ਤੋਂ ਬਚਾਉਣ ਦੇ ਚਾਹਵਾਨ ਹਨ। ਉਨ੍ਹਾਂ ਇਹ ਗੱਲ ਅਮਰੀਕੀ ਅਖ਼ਬਾਰ ‘ਵਾਲ ਸਟਰੀਟ ਜਰਨਲ’ ਵਿੱਚ ਛਪੇ ਆਪਣੇ ਲੇਖ ਵਿੱਚ ਕਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਦਰਮਿਆਨ ਬਹੁਤ ਹੀ ਮਜ਼ਬੂਤ ਭਾਈਵਾਲੀ ਪੈਦਾ ਹੋ ਰਹੀ ਹੈ।
ਅਮਰੀਕੀ ਸਦਰ ਡੋਲਨਡ ਟਰੰਪ ਨਾਲ ਆਪਣੀ ਪਲੇਠੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਲਿਖਿਆ ਕਿ ਇਕ ਬੇਯਕੀਨੀ ਵਾਲੇ ਆਰਥਿਕ ਵਰਤਾਰੇ ਦੌਰਾਨ ਭਾਰਤ ਅਤੇ ਅਮਰੀਕਾ ਆਪਸ ਵਿੱਚ ਮਿਲ ਕੇ ਚੱਲਣ ਵਾਲੇ ਵਿਕਾਸ ਤੇ ਨਵੀਆਂ ਕਾਢਾਂ ਦੇ ਵਾਹਕ ਹਨ। ਉਨ੍ਹਾਂ ਵਾਸ਼ਿੰਗਟਨ ਦੀ ਆਪਣੀ ਪਿਛਲੀ ਫੇਰੀ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਉਸ ਵਕਤ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਭਾਰਤ ਅਤੇ ਅਮਰੀਕਾ ਨੇ ‘ਇਤਿਹਾਸ ਦੀ ਝਿਜਕ’ ਨੂੰ ਪਾਰ ਪਾ ਲਿਆ ਹੈ।
ੲਿਸ ਦੌਰਾਨ ਵਾਸ਼ਿੰਗਟਨ ਦੇ ਉਪਨਗਰੀ ਖੇਤਰ ਵਰਜੀਨੀਆ ਵਿੱਚ ਆਪਣੇ ਸਵਾਗਤ ਲਈ ਇਕੱਠੇ ਹੋਏ ਕਰੀਬ 600 ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ‘ਦਹਿਸ਼ਤਗਰਦੀ ਦੇ ਖ਼ਤਰੇ’ ਬਾਰੇ ਭਾਰਤ ਸਾਰੀ ਦੁਨੀਆਂ ਨੂੰ ਸਮਝਾਉਣ ਵਿੱਚ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ੲਿਸੇ ਕਾਰਨ ਭਾਰਤ ਵੱਲੋਂ ਦਹਿਸ਼ਤਗਰਦਾਂ ਖ਼ਿਲਾਫ਼ ਪਾਕਿਸਤਾਨ ਵਿੱਚ ਕੀਤੀ ਗਈ ਸਰਜੀਕਲ ਸਟਰਾਈਕ ਉਤੇ ਕਿਸੇ ਵੀ ਮੁਲਕ ਨੇ ਇਤਰਾਜ਼ ਨਹੀਂ ਕੀਤਾ।
ਉਨ੍ਹਾਂ ਇਸ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ’ਚ ਆਪਣੀ ਸਰਕਾਰ ਦੀ ਕਾਮਯਾਬੀ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਦੀ ਸਰਕਾਰ ’ਤੇ ‘ਇਕ ਵੀ ਦਾਗ਼’ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਿਛਲੀਆਂ ਸਰਕਾਰਾਂ ਦੇ ਸੱਤਾ ਤੋਂ ਬਾਹਰ ਹੋਣ ਲਈ ਭ੍ਰਿਸ਼ਟਾਚਾਰ ਇਕ ਵੱਡਾ ਕਾਰਨ ਸੀ। ਉਨ੍ਹਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਵੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ ਮੰਤਰੀ ਅਤੇ ਉਨ੍ਹਾਂ ਦੇ ਮੰਤਰਾਲੇ ਨੇ ਦੁਨੀਆਂ ਭਰ ਵਿੱਚ ਕਿਤੇ ਵੀ ਮੁਸੀਬਤ ਵਿੱਚ ਫਸੇ ਭਾਰਤੀਆਂ ਦੀ ਮੱਦਦ ਵਾਸਤੇ ਸੋਸ਼ਲ ਮੀਡੀਆ ਦੀ ਅਸਰਦਾਰ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ, ‘‘ਸੋਸ਼ਲ ਮੀਡੀਆ ਬਹੁਤ ਤਾਕਤਵਰ ਬਣ ਗਿਆ ਹੈ।… ਵਿਦੇਸ਼ ਮੰਤਰਾਲੇ ਅਤੇ ਸੁਸ਼ਮਾ ਸਵਰਾਜ ਨੇ ਇਸ ਗੱਲ ਦੀ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ ਕਿ ਕਿਵੇਂ ਕੋਈ ਵਿਭਾਗ ਇਸ ਦੀ ਵਰਤੋਂ ਨਾਲ ਮਜ਼ਬੂਤ ਕੀਤਾ ਜਾ ਸਕਦਾ ਹੈ।’’ ੳੁਨ੍ਹਾਂ ਅਮਰੀਕਾ ਵਿਚਲੇ ਭਾਰਤੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।
ਸਮਾਗਮ ਵਿੱਚ ਜੁਡ਼ੇ ਭਾਰਤੀਆਂ ਨੇ ਵੀ ਇਸ ਮੌਕੇ ਸ੍ਰੀ ਮੋਦੀ ਤੇ ਸ੍ਰੀ ਟਰੰਪ ਦੀ ਅਗਵਾਈ ਹੇਠ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਹੋਰ ਮਜ਼ਬੂਤ ਹੋਣ ਦਾ ਭਰੋਸਾ ਜ਼ਾਹਰ ਕੀਤਾ। ਰਵਾਇਤੀ ਪੁਸ਼ਾਕਾਂ ਵਿੱਚ ਸਜੇ ਭਾਰਤੀਆਂ ਨੇ ਕਿਹਾ ਕਿ ਅਮਰੀਕਾ ਵਿੱਚ ਮੌਜੂਦ ਕਰੀਬ 10 ਲੱਖ ਭਾਰਤੀ ਭਾਈਚਾਰਾ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿੱਚ ਅਹਿਮ ਰੋਲ ਨਿਭਾ ਸਕਦਾ ਹੈ। ਸਮਾਗਮ ਵਿੱਚ ਭਾਵੇਂ 600 ਦੇ ਕਰੀਬ ਭਾਰਤੀਆਂ ਨੇ ਸ਼ਿਰਕਤ ਕੀਤੀ ਪਰ ਇਹ ਗਿਣਤੀ ਸ੍ਰੀ ਮੋਦੀ ਦੇ ਸਵਾਗਤ ਲਈ 2014 ਵਿੱਚ ਮੈਡੀਸਨ ਸਕੁਏਅਰ ਗਾਰਡਨ ਵਿੱਚ ਹੋਈ ਕਰੀਬ 18 ਹਜ਼ਾਰ ਦੀ ਇਕੱਤਰਤਾ ਦੇ ਮੁਕਾਬਲੇ ਕਿਤੇ ਘੱਟ ਸੀ।
ਅਮਰੀਕੀ ਮੰਤਰੀਆਂ ਵੱਲੋਂ ਮੋਦੀ ਨਾਲ ਮੀਟਿੰਗਾਂ
ਵਾਸ਼ਿੰਗਟਨ: ਅਮਰੀਕਾ ਵੱਲੋਂ ਭਾਰਤ ਨੂੰ 22 ਗਾਰਡੀਅਨ ਡਰੋਨ ਵੇਚੇ ਜਾਣ ਦੀ ਚਰਚਾ ਦੌਰਾਨ ਅਮਰੀਕੀ ਰੱਖਿਆ ਮੰਤਰੀ ਜੇਮਜ਼ ਮੈਟਿਸ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ੲਿਸ ਮੌਕੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵੀ ਹਾਜ਼ਰ ਸਨ। ਗ਼ੌਰਤਲਬ ਹੈ ਕਿ ਡਰੋਨਾਂ ਦੇ ਦੋ ਤੋਂ ਤਿੰਨ ਅਰਬ ਡਾਲਰ ਦੇ ਇਸ ਸੌਦੇ ਦਾ ਹਾਲੇ ਰਸਮੀ ਐਲਾਨ ਨਹੀਂ ਕੀਤਾ ਗਿਆ। ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article