PUNJABMAILUSA.COM

ਭਾਰਤ – ਆਸਟਰੇਲੀਆ ਟੀ-20 ਲੜੀ ਦਾ ਖ਼ਿਤਾਬੀ ਮੁਕਾਬਲਾ ਅੱਜ

ਭਾਰਤ – ਆਸਟਰੇਲੀਆ ਟੀ-20 ਲੜੀ ਦਾ ਖ਼ਿਤਾਬੀ ਮੁਕਾਬਲਾ ਅੱਜ

ਭਾਰਤ – ਆਸਟਰੇਲੀਆ ਟੀ-20 ਲੜੀ ਦਾ ਖ਼ਿਤਾਬੀ ਮੁਕਾਬਲਾ ਅੱਜ
October 12
21:16 2017

ਹੈਦਰਾਬਾਦ, 12 ਅਕਤੂਬਰ (ਪੰਜਾਬ ਮੇਲ)- ਪਿਛਲੇ ਮੈਚ ’ਚ ਮਿਲੀ ਹਾਰ ਮਗਰੋਂ ਭਾਰਤੀ ਟੀਮ ਭਲਕੇ ਆਸਟਰੇਲੀਆ ਖ਼ਿਲਾਫ਼ ਲੜੀ ਦੇ ਤੀਜੇ ਤੇ ਆਖਰੀ ਟੀ-20 ਕ੍ਰਿਕਟ ਮੈਚ ’ਚ ਆਪਣੀਆਂ ਗਲਤੀਆਂ ਤੋਂ ਸਬਕ ਲੈ ਕੇ ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗੀ। ਟੀ-20 ਲੜੀ ਦਾ ਪਹਿਲਾ ਮੈਚ ਜਿੱਤਣ ਮਗਰੋਂ ਗੁਹਾਟੀ ’ਚ ਖੇਡੇ ਗਏ ਦੂਜੇ ਮੈਚ ’ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਸਟਰੇਲੀਆ ਖ਼ਿਲਾਫ਼ ਹਾਲੀਆ ਕਾਮਯਾਬੀ ਦੇ ਬਾਵਜੂਦ ਭਾਰਤੀ ਕਪਤਾਨ ਵਿਰਾਟ ਹੋਹਲੀ ਨੇ ਕਿਹਾ ਹੈ ਕਿ ਉਸ ਨੂੰ ਹਰਾਉਣਾ ਮੁਸ਼ਕਲ ਹੁੰਦਾ ਹੈ। ਗੁਹਾਟੀ ’ਚ ਅੱਠ ਵਿਕਟਾਂ ਨਾਲ ਮਿਲੀ ਜਿੱਤ ਤੋਂ ਬਾਅਦ ਆਸਟਰੇਲੀਆ ਫ਼ੈਸਲਾਕੁਨ ਮੈਚ ’ਚ ਬੁਲੰਦ ਹੌਸਲੇ ਨਾਲ ਉੱਤਰੇਗਾ।
ਭਾਰਤ ਬਾਰਸਾਪਾਰਾ ਸਟੇਡੀਅਮ ’ਚ ਖੇਡ ਦੇ ਹਰ ਵਿਭਾਗ ’ਚ ਊਣਾ ਹੀ ਸਾਬਤ ਹੋਇਆ। ਆਸਟਰੇਲੀਆ ਦੇ ਨਵੇਂ ਤੇਜ਼ ਗੇਂਦਬਾਜ਼ ਜੈਸਨ ਬੇਹਰੇਂਡੌਰਫ ਸਾਹਮਣੇ ਭਾਰਤ ਦੀ ਮਜ਼ਬੂਤ ਬੱਲੇਬਾਜ਼ੀ ਟਿਕ ਨਾ ਸਕੀ। ਕਪਤਾਨ ਕੋਹਲੀ ਤਾਂ ਖਾਤਾ ਵੀ ਨਹੀਂ ਖੋਲ੍ਹ ਸਕਿਆ ਤੇ ਬਾਕੀ ਬੱਲੇਬਾਜ਼ ਵੀ ਚੰਗਾ ਯੋਗਦਾਨ ਨਾ ਪਾ ਸਕੇ। ਗੇਂਦਬਾਜ਼ੀ ’ਚ ਭਾਰਤ ਦੇ ਸਟ੍ਰਾਈਕ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਤਾਂ ਚੰਗਾ ਰਿਹਾ ਜਦਕਿ ਸਪਿੰਨਰਾਂ ਨੂੰ ਖਾਸੇ ਸਕੋਰ ਪਏ। ਸਪਿਨਰਾਂ ਦੇ ਨਾਕਾਮ ਰਹਿਣ ਦੇ ਬਾਵਜੂਦ ਕਪਤਾਨ ਕੋਹਲੀ ਵੱਲੋਂ ਟੀਮ ’ਚ ਬਦਲਾਅ ਕਰਨ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ। ਤੇਜ਼ ਗੇਂਦਬਾਜ਼ ਅਸ਼ੀਸ਼ ਨੇਹਰਾ ਦਾ ਬਾਹਰ ਰਹਿਣਾ ਤੈਅ ਹੈ। ਗੁਹਾਟੀ ’ਚ ਕੀਤੇ ਗਏ ਪ੍ਰਦਰਸ਼ਨ ਤੋਂ ਲੱਗ ਰਿਹਾ ਹੈ ਕਿ ਆਸਟਰੇਲੀਆ ਨੇ ਆਪਣੀ ਲੈਅ ਹਾਸਲ ਕਰ ਲਈ ਹੈ। ਸਟੀਵ ਸਮਿੱਥ ਦੀ ਗ਼ੈਰ ਮੌਜੂਦਗੀ ’ਚ ਡੇਵਿਡ ਵਾਰਨਰ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਆਸਟਰੇਲੀਆ ਦੇ ਗੇਂਦਬਾਜ਼ਾਂ ਨੇ ਵੀ ਚੰਗਾ ਮੁਜ਼ਾਹਰਾ ਕੀਤਾ ਹੈ ਤੇ ਕਪਤਾਨ ਨੂੰ ਉਨ੍ਹਾਂ ਤੋਂ ਭਲਕੇ ਵੀ ਅਜਿਹੇ ਪ੍ਰਦਰਸ਼ਨ ਦੀ ਹੀ ਉਮੀਦ ਹੋਵੇਗੀ। ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਚੰਗੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article