PUNJABMAILUSA.COM

ਭਾਰਤ ਆਸਟਰੇਲੀਆ ਟੈਸਟ : ਜਿੱਤ ਦੇ ਨੇੜੇ ਪਹੁੰਚਿਆ ਇੰਡੀਆ

ਭਾਰਤ ਆਸਟਰੇਲੀਆ ਟੈਸਟ : ਜਿੱਤ ਦੇ ਨੇੜੇ ਪਹੁੰਚਿਆ ਇੰਡੀਆ

ਭਾਰਤ ਆਸਟਰੇਲੀਆ ਟੈਸਟ :  ਜਿੱਤ ਦੇ ਨੇੜੇ ਪਹੁੰਚਿਆ ਇੰਡੀਆ
January 06
21:38 2019

ਸਿਡਨੀ, 6 ਜਨਵਰੀ (ਪੰਜਾਬ ਮੇਲ)-ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੇ ਜਾ ਰਹੇ ਚੌਥੇ ਅਤੇ ਅੰਤਿਮ ਟੈਸਟ ਮੈਚ ਦੇ ਚੌਥੇ ਦਿਨ ਆਸਟਰੇਲੀਆ ਨੇ ਆਪਣੀ ਦੂਜੀ ਪਾਰੀ ‘ਚ ਦਿਨ ਦੀ ਖੇਡ ਖਤਮ ਹੋਣ ਤਕ ਬਿਨਾ ਵਿਕਟ ਗੁਆਏ 6 ਦੌੜਾਂ ਬਣਾ ਲਈਆਂ ਹਨ। ਹੈਰਿਸ ਅਤੇ ਖਵਾਜਾ ਕ੍ਰੀਜ ‘ਤੇ ਮੌਜੂਦ ਹਨ। ਇਸ ਤੋਂ ਪਹਿਲਾਂ ਆਸਟਰੇਲੀਆ ਆਪਣੀ ਪਹਿਲੀ ਪਾਰੀ ‘ਚ 300 ਦੌੜਾਂ ‘ਤੇ ਆਲਆਊਟ ਹੋ ਗਈ ਹੈ। ਭਾਰਤੀ ਕਪਤਾਨ ਨੇ ਆਸਟਰੇਲੀਆ ਨੂੰ ਫਾਲੋਆਨ ਦੇਣ ਦਾ ਫੈਸਲਾ ਕੀਤਾ ਹੈ। ।ਇਸੇ ਦੇ ਨਾਲ ਵਿਰਾਟ ਬ੍ਰਿਗੇਡ ਨੇ ਪਹਿਲੀ ਪਾਰੀ ਦੇ ਆਧਾਰ ‘ਤੇ 316 ਦੌੜਾਂ ਦੀ ਬੜ੍ਹਤ ਬਣਾ ਲਈ ਹੈ। ਜ਼ਿਕਰਯੋਗ ਹੈ ਕਿ ਟੀਮ ਇੰਡੀਆ ਦੇ ਸਕੋਰ 622/7 ‘ਤੇ ਪਾਰੀ ਦੇ ਐਲਾਨ ਦੇ ਜਵਾਬ ‘ਚ ਆਸਟਰੇਲੀਆ ਦੀ ਪਹਿਲੀ ਪਾਰੀ 300 ਦੌੜਾਂ ‘ਤੇ ਢੇਰ ਹੋ ਗਈ। ਇਸ ਤੋਂ ਪਹਿਲਾਂ ਚੌਥੇ ਟੈਸਟ ਦੇ ਚੌਥੇ ਦਿਨ ਦੀ ਖੇਡ ਮੀਂਹ ਦੇ ਚਲਦੇ ਲਗਭਗ ਦੂਜੇ ਸੈਸ਼ਨ ਦੇ ਅੱਧੇ ਸਮੇਂ ਦੇ ਬਾਅਦ ਸ਼ੁਰੂ ਹੋਈ ਹੈ। ਆਸਟਰੇਲੀਆ ਦੀ ਐਤਵਾਰ ਨੂੰ ਸ਼ੁਰੂਆਤ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਵਿਗਾੜੀ। ਉਨ੍ਹਾਂ ਨੇ ਪੈਟ ਕਮਿੰਸ (25) ਨੂੰ ਕਲੀਨ ਬੋਲਡ ਕੀਤਾ। ਕਮਿੰਸ ਆਪਣੇ ਕਲ ਦੇ ਸਕੋਰ ‘ਚ ਕੋਈ ਵਾਧਾ ਨਹੀਂ ਕਰ ਸਕੇ। ਇਸ ਤੋਂ ਬਾਅਦ ਪੀਟਰ ਹੈਂਡਸਕਾਂਬ (37) ਨੇ ਸਟਾਰਕ ਨਾਲ ਪਾਰੀ ਸੰਭਾਲਣ ਦੀ ਕੋਸ਼ਿਸ ਕੀਤੀ। ਪਰ ਬੁਮਰਾਹ ਦੀ ਇਕ ਤੇਜ਼ ਰਫਤਾਰ ਦੀ ਇਨਸਵਿੰਗ ਨੇ ਹੈਂਡਸਕਾਂਬ ਨੂੰ ਬੋਲਡ ਕਰਕੇ ਮੇਜ਼ਬਾਨ ਟੀਮ ਦਾ ਅੱਠਵਾਂ ਵਿਕਟ ਝਟਕਾ ਦਿੱਤਾ। ਅਗਲੇ ਹੀ ਓਵਰ ‘ਚ ਕੁਲਦੀਪ ਨੇ ਨਾਥਨ ਲੀਓਨ ਨੂੰ ਫੁੱਲਟਾਸ ਗੇਂਦ ‘ਤੇ ਐੱਲ.ਬੀ.ਡਬਲਿਊ ਆਊਟ ਕਰਕੇ ਟੀਮ ਇੰਡੀਆ ਨੂੰ 9ਵੀਂ ਸਫਲਤਾ ਦਿਵਾਈ। ਲੀਓਨ ਖਾਤਾ ਵੀ ਨਾ ਖੋਲ੍ਹ ਸਕੇ। ਟੀਮ ਇੰਡੀਆ ਵੱਲੋਂ ਕੁਲਦੀਪ ਯਾਦਵ ਨੇ 5 ਵਿਕਟਾਂ ਝਟਕਾਈਆਂ। ਰਵਿੰਦਰ ਜਡੇਜਾ ਅਤੇ ਮੁਹੰਮਦ ਸ਼ਮੀ ਨੇ 2-2 ਵਿਕਟਾਂ ਝਟਕਾਈਆਂ। ਜਸਪ੍ਰੀਤ ਬੁਮਰਾਹ ਨੂੰ ਇਕ ਸਫਲਤਾ ਮਿਲੀ।
ਭਾਰਤ ਨੇ ਆਪਣੀ ਪਹਿਲੀ ਪਾਰੀ 622 ਦੌੜਾਂ ‘ਤੇ ਐਲਾਨੀ। ਤੀਜੇ ਦਿਨ ਦੀ ਖੇਡ ‘ਚ ਟੀਮ ਇੰਡੀਆ ਨੂੰ ਪਹਿਲੀ ਸਫਲਤਾ ਕੁਲਦੀਪ ਯਾਦਵ ਨੇ ਦਿਵਾਈ। ਕੁਲਦੀਪ ਨੇ ਉਸਮਾਨ ਖਵਾਜਾ ਨੂੰ ਮਿਡਵਿਕਟ ‘ਤੇ ਚੇਤੇਸ਼ਵਰ ਪੁਜਾਰਾ ਦੇ ਹੱਥੋਂ ਕੈਚ ਕਰਾ ਕੇ ਪਵੇਲੀਅਨ ਵਾਪਸ ਭੇਜ ਦਿੱਤਾ। ਖਵਾਜਾ ਨੇ 71 ਗੇਂਦਾਂ ‘ਤੇ ਤਿੰਨ ਚੌਕਿਆਂ ਦੇ ਨਾਲ 27 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਬਲੁਸ਼ਾਨ ਅਤੇ ਮਾਰਕਸ ਹੈਰਿਸ ਦੀ ਸਾਂਝੇਦਾਰੀ ਨੂੰ ਤੋੜਨ ‘ਚ ਕਾਮਯਾਬ ਹੋਏ ਸਪਿਨ ਗੇਂਦਬਾਜ਼ ਰਵਿੰਦਰ ਜਡੇਜਾ। ਜਡੇਜਾ ਨੇ ਲੰਚ ਦੇ ਬਾਅਦ ਆਪਣੇ ਦੂਜੇ ਹੀ ਓਵਰ ‘ਚ ਮਾਰਕਸ ਹੈਰਿਸ (79) ਨੂੰ ਬੋਲਡ ਕਰਕੇ ਕ੍ਰੀਜ਼ ਤੋਂ ਚਲਦਾ ਕੀਤਾ। ਸੈਂਕੜੇ ਤੋਂ ਖੁੰਝੇ ਹੈਰਿਸ ਨੇ ਇਸ ਪਾਰੀ ‘ਚ ਕੁਲ 8 ਚੌਕੇ ਲਗਾਏ। ਟੀਮ ਇੰਡੀਆ ਨੂੰ ਤੀਜੀ ਸਫਲਤਾ ਸਪਿਨਰ ਰਵਿੰਦਰ ਜਡੇਜਾ ਨੇ ਦਿਵਾਈ। ਜਡੇਜਾ ਨੇ ਬੱਲੇਬਾਜ਼ ਸ਼ਾਨ ਮਾਰਸ਼ ਨੂੰ ਸਿਰਫ 8 ਦੌੜਾਂ ਦੇ ਨਿੱਜੀ ਸਕੋਰ ‘ਤੇ ਸਲਿਪ ‘ਤੇ ਖੜ੍ਹੇ ਉਪ ਕਪਤਾਨ ਅਜਿੰਕਯ ਰਹਾਨੇ ਦੇ ਹੱਥੋਂ ਕੈਚ ਆਊਟ ਕਰਾਇਆ ਅਤੇ ਆਸਟਰੇਲੀਆ ਨੂੰ ਤੀਜਾ ਝਟਕਾ ਦਿੱਤਾ। ਇਸ ਤੋਂ ਬਾਅਦ ਮਰਨਸ ਲਬੁਸ਼ਾਨ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ ਮੁਹੰਮਦ ਸ਼ਮੀ ਨੇ। ਸ਼ਮੀ ਨੇ ਲਬੁਸ਼ਾਨ (38) ਨੂੰ ਸ਼ਾਰਟ ਮਿਡ ਵਿਕਟ ‘ਤੇ ਖੜ੍ਹੇ ਅਜਿੰਕਯ ਰਹਾਨੇ ਦੇ ਹੱਥੋਂ ਕੈਚ ਆਊਟ ਕਰਵਾਇਆ। ਸ਼ਾਨਦਾਰ ਫਾਰਮ ‘ਚ ਨਜ਼ਰ ਆਏ ਲਬੁਸ਼ਾਨ ਨੇ ਪਾਰੀ ‘ਚ 7 ਚੌਕੇ ਲਗਾਏ। ਆਸਟਰੇਲੀਆ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਟ੍ਰੇਵਿਸ ਹੇਡ 20 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਆਸਟਰੇਲੀਆ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਆਸਟਰੇਲੀਆਈ ਕਪਤਾਨ ਟਿਮ ਪੇਨ 5 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਿਆ। ਪੇਨ ਨੂੰ ਕੁਲਦੀਪ ਯਾਦਵ ਨੇ ਬੋਲਡ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article