PUNJABMAILUSA.COM

ਭਾਰਤ ਖ਼ਿਲਾਫ਼ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਬਾਰੇ ਵਿਚਾਰਾਂ ਕੀਤੀਆਂ ਸਨ : ਮੁਸ਼ੱਰਫ਼

ਭਾਰਤ ਖ਼ਿਲਾਫ਼ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਬਾਰੇ ਵਿਚਾਰਾਂ ਕੀਤੀਆਂ ਸਨ : ਮੁਸ਼ੱਰਫ਼

ਭਾਰਤ ਖ਼ਿਲਾਫ਼ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਬਾਰੇ ਵਿਚਾਰਾਂ ਕੀਤੀਆਂ ਸਨ : ਮੁਸ਼ੱਰਫ਼
July 28
03:08 2017

ਦੁਬਈ, 27 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ (73) ਨੇ ਖ਼ੁਲਾਸਾ ਕੀਤਾ ਹੈ ਕਿ 2001 ’ਚ ਭਾਰਤੀ ਸੰਸਦ ’ਤੇ ਹੋਏ ਦਹਿਸ਼ਤੀ ਹਮਲੇ ਮਗਰੋਂ ਦੋਵੇਂ ਮੁਲਕਾਂ ’ਚ ਪੈਦਾ ਹੋਏ ਤਣਾਅ ਦਰਮਿਆਨ ਉਸ ਨੇ ਭਾਰਤ ਖ਼ਿਲਾਫ਼ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਬਾਰੇ ਵਿਚਾਰਾਂ ਕੀਤੀਆਂ ਸਨ। ਮੀਡੀਆ ਰਿਪੋਰਟ ਮੁਤਾਬਕ ਮੁਸ਼ੱਰਫ਼ ਭਾਰਤ ਵੱਲੋਂ ਜਵਾਬ ਮਿਲਣ ਦੇ ਡਰ ਕਾਰਨ ਆਪਣੇ ਫ਼ੈਸਲੇ ਤੋਂ ਪਿਛਾਂਹ ਹਟ ਗਿਆ ਸੀ। ਜਪਾਨੀ ਅਖ਼ਬਾਰ ‘ਮੈਨਿਚੀ ਸ਼ਿੰਬੁਨ’ ਨੇ ਕਿਹਾ ਕਿ ਮੁਸ਼ੱਰਫ਼ ਨੇ ਉਨ੍ਹਾਂ ਦਿਨਾਂ ਨੂੰ ਚੇਤੇ ਕਰਦਿਆਂ ਦੱਸਿਆ ਕਿ ਉਸ ਨੂੰ ਕਈ ਦਿਨਾਂ ਤੱਕ ਇਸ ਗੱਲ ਨੂੰ ਲੈ ਕੇ ਨੀਂਦ ਨਹੀਂ ਆਈ ਸੀਕਿ ਉਹ ਪਰਮਾਣੂ ਹਥਿਆਰ ਤਾਇਨਾਤ ਕਰੇ ਜਾਂ ਨਹੀਂ। ਅਖ਼ਬਾਰ ਨੇ ਮੁਸ਼ੱਰਫ ਦੇ ਹਵਾਲੇ ਨਾਲ ਕਿਹਾ ਹੈ ਕਿ ਜਦੋਂ 2002 ’ਚ ਦੋਵੇਂ ਮੁਲਕਾਂ ਦਰਮਿਆਨ ਤਣਾਅ ਸੀ ਤਾਂ ਪਰਮਾਣੂ ਜੰਗ ਛਿੜ ਸਕਦੀ ਸੀ। ਉਸ ਵੇਲੇ ਮੁਸ਼ੱਰਫ ਨੇ ਜਨਤਕ ਤੌਰ ’ਤੇ ਪਰਮਾਣੂ ਹਥਿਆਰਾਂ ਦੀ ਵਰਤੋਂ ਤੋਂ ਇਨਕਾਰ ਨਹੀਂ ਕੀਤਾ ਸੀ। ਮੁਸ਼ੱਰਫ ਨੇ ਕਿਹਾ ਕਿ ਉਸ ਸਮੇਂ ਭਾਰਤ ਅਤੇ ਪਾਕਿਸਤਾਨ ਦੀਆਂ ਮਿਜ਼ਾਈਲਾਂ ’ਚ ਪਰਮਾਣੂ ਹਥਿਆਰ ਨਹੀਂ ਲੱਗੇ ਸਨ ਅਤੇ ਮਿਜ਼ਾਈਲਾਂ ’ਚ ਪਰਮਾਣੂ ਹਥਿਆਰ ਲਾਉਣ ਲਈ ਇੱਕ ਤੋਂ ਦੋ ਦਿਨਾਂ ਦਾ ਵਕਤ ਲਗਣਾ ਸੀ। ਮਿਜ਼ਾਈਲਾਂ ਨੂੰ ਪਰਮਾਣੂ ਹਥਿਆਰਾਂ ਨਾਲ ਲੈਸ ਕਰਨ ਅਤੇ ਦਾਗ਼ਣ ਦੀ ਸਥਿਤੀ ’ਚ ਰੱਖਣ ਦੇ ਹੁਕਮ ਦੇਣ ਬਾਰੇ ਜਦੋਂ ਸਵਾਲ ਪੁੱਛਿਆ ਗਿਆ ਤਾਂ ਉਸ ਨੇ ਕਿਹਾ,‘‘ਰੱਬ ਦਾ ਸ਼ੁਕਰ ਹੈ ਕਿ ਅਸੀਂ ਇੰਜ ਨਹੀਂ ਕੀਤਾ ਅਤੇ ਜਾਪਦਾ ਹੈ ਕਿ ਭਾਰਤ ਨੇ ਵੀ ਅਜਿਹਾ ਕੁਝ ਨਹੀਂ ਕੀਤਾ।’’ ਦੋਵੇਂ ਮੁਲਕਾਂ ਨੇ ਜੰਗ ਲਗਣ ਦੀ ਸੰਭਾਵਨਾ ਤੋਂ ਗੁਰੇਜ਼ ਕੀਤਾ ਅਤੇ ਫਿਰ ਤਣਾਅ ਘਟਣਾ ਸ਼ੁਰੂ ਹੋ ਗਿਆ। ਜ਼ਿਕਰਯੋਗ ਹੈ ਕਿ ਤਤਕਾਲੀ ਥਲ ਸੈਨਾ ਮੁਖੀ ਮੁਸ਼ੱਰਫ਼ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦਾ ਅਕਤੂਬਰ 1999 ’ਚ ਤਖ਼ਤਾ ਪਲਟ ਕਰ ਦਿੱਤਾ ਸੀ। ਉਸ ਮਗਰੋਂ ਉਹ 2001 ਤੋਂ 2008 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ। ਮੁਸ਼ੱਰਫ ਪਿਛਲੇ ਸਾਲ ਤੋਂ ਦੁਬਈ ’ਚ ਰਹਿ ਰਹੇ ਹਨ ਜਦੋਂ ਉਨ੍ਹਾਂ ਨੂੰ ਇਲਾਜ ਲਈ ਪਾਕਿਸਤਾਨ ਛੱਡਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਉਨ੍ਹਾਂ ਖ਼ਿਲਾਫ਼ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ’ਚ ਸ਼ਮੂਲੀਅਤ ਦਾ ਮੁਕੱਦਮਾ ਚਲ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article