ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ ਪਹਿਲ
ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਦੇਸ਼ ਭਰ ਵਿਚ ਕੀਤੇ ਜਾਣ ਵਾਲੇ ਕਰੋਨਾ ਟੀਕਾਕਰਨ ਬਾਰੇ ਸਥਿਤੀ ਦਾ ਜਾਇਜ਼ਾ ਲਿਆ। ਸਰਕਾਰੀ ਸੂਤਰਾਂ ਮੁਤਾਬਕ ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਵਿੱਚ ਸਭ ਤੋਂ ਪਹਿਲਾਂ 3 ਕਰੋੜ ਸਿਹਤ ਕਰਮੀਆਂ, ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ। ਇਸ ਦੇ ਨਾਲ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 27 ਕਰੋੜ ਲੋਕਾਂ ਨੂੰ ਪਹਿਲਾਂ ਟੀਕਾ ਲਗਾਇਆ ਜਾਵੇਗਾ।