ਭਾਰਤ ’ਚ ਕੋਵਿਡ-19 ਦੇ 16577 ਨਵੇਂ ਮਾਮਲੇ ਤੇ 120 ਮੌਤਾਂ

99
Share

-ਪੰਜਾਬ ’ਚ 13 ਜਾਨਾਂ ਗਈਆਂ
ਨਵੀਂ ਦਿੱਲੀ, 26 ਫਰਵਰੀ (ਪੰਜਾਬ ਮੇਲ)- ਇਕ ਦਿਨ ’ਚ ਭਾਰਤ ਵਿਚ ਕੋਵਿਡ-19 ਦੇ 16577 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 1,10,63,491 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 120 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 1,56,825 ਹੋ ਗਈ। ਤਾਜ਼ਾ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਕਰੋਨਾ ਕਾਰਨ 13 ਮੌਤਾਂ ਹੋਈਆਂ ਹਨ।

Share