PUNJABMAILUSA.COM

ਭਾਰਤ ’ਚ ਖੇਡਣ ਨਾਲ ਮਿਲਿਆ ਤਜਰਬਾ ਬੰਗਲਾਦੇਸ਼ ਖ਼ਿਲਾਫ਼ ਕੰਮ ਆਵੇਗਾ: ਸਮਿੱਥ

ਭਾਰਤ ’ਚ ਖੇਡਣ ਨਾਲ ਮਿਲਿਆ ਤਜਰਬਾ ਬੰਗਲਾਦੇਸ਼ ਖ਼ਿਲਾਫ਼ ਕੰਮ ਆਵੇਗਾ: ਸਮਿੱਥ

ਭਾਰਤ ’ਚ ਖੇਡਣ ਨਾਲ ਮਿਲਿਆ ਤਜਰਬਾ ਬੰਗਲਾਦੇਸ਼ ਖ਼ਿਲਾਫ਼ ਕੰਮ ਆਵੇਗਾ: ਸਮਿੱਥ
August 20
05:35 2017

ਢਾਕਾ, 19 ਅਗਸਤ (ਪੰਜਾਬ ਮੇਲ)-ਆਸਟਰੇਲੀਆ ਦੇ ਕਪਤਾਨ ਸਟੀਵਨ ਸਮਿੱਥ ਦਾ ਕਹਿਣਾ ਹੈ ਕਿ ਇਸ ਸਾਲ ਦੇ ਸ਼ੁਰੂ ’ਚ ਭਾਰਤ ’ਚ ਖੇਡਣ ਨਾਲ ਉਸ ਦੀ ਟੀਮ ਨੂੰ ਕਾਫੀ ਤਜਰਬਾ ਮਿਲਿਆ ਹੈ ਅਤੇ ਇਹ ਤਜਰਬਾ ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੀ ਟੈਸਟ ਲੜੀ ’ਚ ਮਿਲਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਕੰਮ ਆਵੇਗਾ।
ਆਸਟਰੇਲੀਆ ਦੀ ਟੀਮ ਮੇਜ਼ਬਾਨ ਬੰਗਲਾਦੇਸ਼ ਖ਼ਿਲਾਫ਼ 27 ਅਗਸਤ ਤੋਂ ਸ਼ੁਰੂ ਹੋ ਰਹੀ ਦੋ ਮੈਚਾਂ ਦੀ ਟੈਸਟ ਲੜੀ ਖੇਡਣ ਲਈ ਬੀਤੇ ਦਿਨ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਢਾਕਾ ਪਹੁੰਚੀ। ਸਮਿੱਥ ਨੇ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ‘ਮੈਨੂੰ ਲਗਦਾ ਹੈ ਕਿ ਬੰਗਲਾਦੇਸ਼ ਨੇ ਹਾਲ ਹੀ ’ਚ ਬਹੁਤ ਚੰਗੀ ਕ੍ਰਿਕਟ ਖੇਡੀ ਹੈ ਤੇ ਉਨ੍ਹਾਂ ਇੱਥੇ ਇੱਕ ਮੈਚ ਵੀ ਜਿੱਤਿਆ ਹੈ। ਇਸ ਲਈ ਸਾਡੇ ਲਈ ਇਹ ਵੱਡੀ ਚੁਣੌਤੀ ਹੈ। ਮੈਨੂੰ ਆਸ ਹੈ ਕਿ ਅਸੀਂ ਇਸ ਸਾਲ ਭਾਰਤ ’ਚ ਜੋ ਕੁਝ ਵੀ ਸਿੱਖਿਆ ਹੈ ਉਹ ਤਜਰਬਾ ਇੱਥੇ ਕੰਮ ਆਵੇਗਾ।’ ਆਸਟਰੇਲੀਆ ਦੀ ਟੀਮ ਇਸ ਸਾਲ ਫਰਵਰੀ ’ਚ ਜਦੋਂ ਭਾਰਤ ਆਈ ਸੀ ਤਾਂ ਉਸ ਨੂੰ ਚਾਰ ਮੈਚਾਂ ਦੀ ਟੈਸਟ ਲੜੀ ’ਚ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਸੀਰੀਜ਼ ’ਚ ਸਮਿੱਥ ਨੇ 499 ਦੌੜਾਂ ਬਣਾਈਆਂ ਸਨ। ਆਸਟਰੇਲੀਆ ਦੀ ਟੀਮ 11 ਸਾਲ ਮਗਰੋਂ ਬੰਗਲਾਦੇਸ਼ ਦੇ ਦੌਰੇ ’ਤੇ ਆਈ ਹੈ। ਇਸ ਤੋਂ ਪਹਿਲਾਂ ਉਹ 2006 ’ਚ ਰਿੱਕੀ ਪੌਂਟਿੰਗ ਦੀ ਅਗਵਾਈ ’ਚ ਬੰਗਲਾਦੇਸ਼ ਆਈ ਸੀ। ਸਮਿੱਥ ਨੇ ਕਿਹਾ ਕਿ ਟੈਸਟ ਸੀਰੀਜ਼ ਦੌਰਾਨ ਇੱਥੋਂ ਦੇ ਹਾਲਾਤ ਇੱਕ ਵੱਡੀ ਚੁਣੌਤੀ ਹੋਣਗੇ। ਇੱਥੋਂ ਦੀ ਵਿਕਟ ਵੀ ਘਰੇਲੂ ਵਿਕਟ ਤੋਂ ਵੱਖਰੀ ਹੁੰਦੀ ਹੈ। ਆਸਟਰੇਲੀਆ ਟੀਮ 22 ਤੇ 23 ਅਗਸਤ ਨੂੰ ਇੱਕ ਅਭਿਆਸ ਮੈਚ ਖੇਡੇਗੀ। ਮਹਿਮਾਨ ਟੀਮ ਨੂੰ ਇਸ ਮਗਰੋਂ 27 ਅਗਸਤ ਨੂੰ ਢਾਕੇ ਦੇ ਸ਼ੇਰ-ਏ-ਬੰਗਲਾ ਸਟੇਡੀਅਮ ’ਚ ਪਹਿਲਾ ਤੇ ਫਿਰ ਚਾਰ ਸਤੰਬਰ ਨੂੰ ਚਟਗਾਓਂ ’ਚ ਦੂਜਾ ਮੈਚ ਖੇਡਣਾ ਹੈ।
ਨਾਸਿਰ ਹੁਸੈਨ ਦੀ ਬੰਗਲਾਦੇਸ਼ੀ ਟੀਮ ’ਚ ਵਾਪਸੀ
ਢਾਕਾ: ਬੰਗਲਾਦੇਸ਼ ਦੇ ਆਲਰਾਊਂਡਰ ਨਾਸਿਰ ਹੁਸੈਨ ਨੂੰ ਆਸਟੇਰਲੀਆ ਖ਼ਿਲਾਫ਼ ਇਸ ਮਹੀਨੇ ਦੇ ਅਖੀਰ ’ਚ ਸ਼ੁਰੂ ਹੋ ਰਹੀ ਦੋ ਟੈਸਟ ਮੈਚਾਂ ਦੀ ਲੜੀ ਲਈ ਟੀਮ ’ਚ ਸ਼ਾਮਲ ਕੀਤਾ ਗਿਆ ਹੈ, ਜਦਕਿ ਓਪਨਰ ਮੋਮਿਨੁਲ ਹੱਕ ਨੂੰ 2013 ਮਗਰੋਂ ਪਹਿਲੀ ਵਾਰ ਟੀਮ ਤੋਂ ਬਾਹਰ ਰੱਖਿਆ ਗਿਆ ਹੈ। ਆਸਟਰੇਲੀਆ ਖ਼ਿਲਾਫ਼ 27 ਅਗਸਤ ਤੋਂ ਸ਼ੁਰੂ ਹੋ ਰਹੇ ਪਹਿਲੇ ਟੈਸਟ ਲਈ ਟੀਮ ਦਾ ਐਲਾਨ ਕੀਤਾ ਗਿਆ ਹੈ। ਮੱਧਮ ਗਤੀ ਦੇ ਤੇਜ਼ ਗੇਂਦਬਾਜ਼ ਸ਼ੈਫੁਲ ਇਸਲਾਮ ਦੀ ਵੀ ਟੀਮ ’ਚ ਵਾਪਸੀ ਹੋਈ ਹੈ। ਸੀਨੀਅਰ ਬੱਲੇਬਾਜ਼ ਮਹਿਮੂਦੁੱਲ੍ਹਾ ਨੂੰ ਵੀ ਟੀਮ ’ਚ ਸ਼ਾਮਲ ਨਹੀਂ ਕੀਤਾ ਗਿਆ ਅਤੇ ਮੋਮਿਨੁਲ ਦੀ ਥਾ ਇਮਰੂਲ ਕਾਏਸ ਨੂੰ ਟੀਮ ’ ਥਾਂ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article