ਭਾਰਤ ‘ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਕੋਰੋਨਾ, 166 ਲੋਕਾਂ ਦੀ ਮੌਤ

172
Share

ਨਵੀਂ ਦਿੱਲੀ,  9 ਅਪ੍ਰੈਲ (ਪੰਜਾਬ ਮੇਲ)- ਭਾਰਤ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 540 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 5734 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ 17 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ 166 ਤੱਕ ਪਹੁੰਚ ਗਿਆ ਹੈ। ਕੋਰੋਨਾ ਨਾਲ ਹੁਣ ਤਕ 473 ਲੋਕ ਠੀਕ ਹੋ ਚੁੱਕੇ ਹਨ, ਜਦਕਿ 5095 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਭਾਰਤੀ ਮੈਡੀਕਲ ਖੋਜ ਪਰੀਸ਼ਦ ਦੀ ਰਿਪੋਰਟ ਮੁਤਾਬਕ ਬੁੱਧਵਾਰ ਰਾਤ 9 ਵਜੇ ਤਕ ਦੇਸ਼ ਭਰ ‘ਚ 1 ਲੱਖ 27 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਕੋਰੋਨਾ ਸੰਬੰਧੀ ਜਾਂਚ ਕੀਤੀ ਜਾ ਚੁੱਕੀ ਸੀ।  ਸਿਹਤ ਮੰਤਰਾਲੇ ਵਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵਧੇਰੇ ਮੌਤਾਂ ਦੇ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ, ਜਿੱਥੇ ਹੁਣ ਤਕ 1135 ਲੋਕ ਪੀੜਤ ਹੋਏ ਹਨ ਅਤੇ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ 31 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। 


Share