PUNJABMAILUSA.COM

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ
March 22
16:55 2019

ਵਾਸ਼ਿੰਗਟਨ, 22 ਮਾਰਚ (ਪੰਜਾਬ ਮੇਲ)-ਅਮਰੀਕਾ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤ ਵਿਚ ਇਕ ਹੋਰ ਅੱਤਵਾਦੀ ਹਮਲਾ ਉਸ ਲਈ ਗੰਭੀਰ ਸੰਕਟ ਪੈਦਾ ਕਰ ਦੇਵੇਗਾ। ਅਮਰੀਕਾ ਨੇ ਨਾਲ ਹੀ ਪਾਕਿਸਤਾਨ ਤੋਂ ਉਸਦੀ ਜ਼ਮੀਨ ਉਤੇ ਫਲ-ਫੁੱਲ ਰਹੇ ਅੱਤਵਾਦ ਅਤੇ ਉਸ ਦੇ ਮੁਖੀਆਂ ਖਿਲਾਫ ਟਿਕਾਊ, ਪ੍ਰਮਾਣਿਕ ਅਤੇ ਯੋਗ ਕਾਰਵਾਈ ਕਰਨ ਦੀ ਮੰਗ ਕੀਤੀ।
ਵ੍ਹਾਈਟ ਹਾਊਸ ਨੇ ਕਿਹਾ ਕਿ ਅਸੀਂ ਪਾਕਿਸਤਾਨ ਵੱਲੋਂ ਉਸਦੀ ਧਰਤੀ ਉਤੇ ਪਲ ਰਹੇ ਅੱਤਵਾਦ, ਖਾਸਕਰ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਵਰਗੇ ਸੰਗਠਨਾਂ ਖਿਲਾਫ ਟਿਕਾਊ ਅਤੇ ਪ੍ਰਮਾਣਿਕ ਕਾਰਵਾਈ ਦੇਖਣੀ ਚਾਹੁੰਦੇ ਹਾਂ, ਜਿਸ ਨਾਲ ਉਸ ਖੇਤਰ ਵਿਚ ਇਕ ਵਾਰ ਫਿਰ ਤੋਂ ਯੁੱਧ ਦੀ ਸਥਿਤੀ ਪੈਦਾ ਨਾ ਹੋਵੇ। ਇਹ ਗੱਲਾਂ ਵ੍ਹਾਈਟ ਹਾਊਸ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਮੀਡੀਆ ਬ੍ਰੀਫਿੰਗ ਦੌਰਾਨ ਕਹੀ।
ਵ੍ਹਾਈਟ ਹਾਊਸ ਨੇ ਅੱਗੇ ਕਿਹਾ ਕਿ ਜੇਕਰ ਪਾਕਿਸਤਾਨ ਆਪਣੀ ਜ਼ਮੀਨ ਉਤੇ ਪਲ ਰਹੇ ਅੱਤਵਾਦ ਖਿਲਾਫ ਕੋਈ ਕਿਸੇ ਨਤੀਜੇ ਵਾਲੀ ਕਾਰਵਾਈ ਨਹੀਂ ਕਰਦਾ ਅਤੇ ਨੇੜਲੇ ਭਵਿੱਖ ਵਿਚ ਭਾਰਤ ਵਿਚ ਫਿਰ ਤੋਂ ਕੋਈ ਅੱਤਵਾਦੀ ਹਮਲਾ ਹੁੰਦਾ ਹੈ, ਤਾਂ ਅਜਿਹੀ ਸਥਿਤੀ ਵਿਚ ਉਸ (ਪਾਕਿਸਤਾਨ ਨੂੰ) ਕਾਫੀ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਵ੍ਹਾਈਟ ਹਾਊਸ ਨੇ ਪਾਕਿਸਤਾਨ ਨੂੰ ਇਹ ਦੱਸਣ ਲਈ ਕਿਹਾ ਕਿ ਭਾਰਤੀ ਏਅਰਫੋਰਸ ਵੱਲੋਂ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ ਉਤੇ ਏਅਰ ਸਟ੍ਰਾਈਕ ਕਰਨ ਤੋਂ ਬਾਅਦ ਉਸਨੇ (ਪਾਕਿਸਤਾਨ ਨੇ) ਆਪਣੀ ਜ਼ਮੀਨ ਉਤੇ ਪਲ ਰਹੇ ਅੱਤਵਾਦੀ ਸੰਗਠਨਾਂ ਵਿਰੁੱਧ ਕੀ ਕਾਰਵਾਈ ਕੀਤੀ? ਵ੍ਹਾਈਟ ਹਾਊਸ ਨੇ ਅੱਗੇ ਇਹ ਵੀ ਜੋੜਿਆ ਕਿ ਭਾਰਤ ਦੀ ਏਅਰਸਟ੍ਰਾਈਕ ਦੇ ਬਾਅਦ ਪਾਕਿਸਤਾਨ ਨੇ ਆਪਣੇ ਇਥੇ ਕੁਝ ਅੱਤਵਾਦੀ ਸੰਗਠਨਾਂ ਉਤੇ ਪਾਬੰਦੀ ਲਗਾਈ ਹੈ, ਪ੍ਰੰਤੂ ਇਸ ਕਾਰਵਾਈ ਨੂੰ ਫਿਲਹਾਲ ਯੋਗ ਨਹੀਂ ਮੰਨਿਆ ਜਾ ਸਕਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article