PUNJABMAILUSA.COM

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

 Breaking News

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ
March 13
10:41 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਦੇਸ਼ ਅੰਦਰ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਮੁਤਾਬਕ ਭਾਰਤ ਅੰਦਰ 11 ਅਪ੍ਰੈਲ ਤੋਂ 19 ਮਈ ਤੱਕ 7 ਪੜਾਵਾਂ ਵਿਚ ਇਹ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਅੰਦਰ ਲੋਕ ਸਭਾ ਚੋਣਾਂ ਸਭ ਤੋਂ ਅਖੀਰਲੇ 7ਵੇਂ ਗੇੜ ਵਿਚ 19 ਮਈ ਨੂੰ ਹੋਣੀਆਂ ਹਨ। ਪੰਜਾਬ ‘ਚ ਅਪ੍ਰੈਲ ਮਹੀਨੇ ਹਾੜੀ ਦੀ ਫਸਲ ਦੀ ਵਾਢੀ ਅਤੇ ਸਾਂਭ-ਸੰਭਾਲ ਕਾਰਨ ਚੋਣ ਅਮਲ 19 ਮਈ ਨੂੰ ਕਰਵਾਏ ਜਾਣ ਦਾ ਫੈਸਲਾ ਕੀਤਾ ਹੈ। ਅਪ੍ਰੈਲ ਦੇ ਅਖੀਰ ਤੱਕ ਵਾਢੀ ਅਤੇ ਫਸਲਾਂ ਦੀ ਸਾਂਭ-ਸੰਭਾਲ ਦਾ ਕੰਮ ਲਗਭਗ ਖਤਮ ਹੋ ਜਾਂਦਾ ਹੈ। ਮਈ ਮਹੀਨੇ ਰਾਜਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਕਰਨ ਅਤੇ ਆਮ ਲੋਕਾਂ ਨੂੰ ਚੋਣ ਅਮਲ ਵਿਚ ਹਿੱਸਾ ਲੈਣ ਦੀ ਸੌਖ ਹੋਵੇਗੀ। ਚੋਣਾਂ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਰਾਜਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਦੇ ਨਾਲ-ਨਾਲ ਉਮੀਦਵਾਰਾਂ ਦੀ ਚੋਣ ਅਤੇ ਐਲਾਨ ਕਰਨ ਉਪਰ ਵਧੇਰੇ ਧਿਆਨ ਕੇਂਦਰਿਤ ਕਰ ਦਿੱਤਾ ਹੈ। ਪੰਜਾਬ ਅੰਦਰ 13 ਲੋਕ ਸਭਾ ਸੀਟਾਂ ਲਈ ਚੋਣ ਹੋਣੀ ਹੈ। 2014 ਦੀਆਂ ਪਿਛਲੀ ਵਾਰ ਹੋਈਆਂ ਲੋਕ ਸਭਾ ਚੋਣਾਂ ਵਿਚ ਪਹਿਲੀ ਵਾਰ ਦਾਖਲ ਹੋਈ ਆਮ ਆਦਮੀ ਪਾਰਟੀ ਨੇ ਸੂਬੇ ਦਾ ਸਮੁੱਚਾ ਰਾਜਸੀ ਦ੍ਰਿਸ਼ ਹੀ ਬਦਲ ਕੇ ਰੱਖ ਦਿੱਤਾ ਸੀ। ‘ਆਪ’ ਵੱਲੋਂ ਬਿਨਾਂ ਕਿਸੇ ਪਾਰਟੀ ਨਾਲ ਸਾਂਝ ਪਾਇਆਂ 13 ਸੀਟਾਂ ਉਪਰ ਹੀ ਉਮੀਦਵਾਰ ਖੜ੍ਹੇ ਕੀਤੇ ਗਏ ਸਨ ਅਤੇ ਇਨ੍ਹਾਂ ਚੋਣਾਂ ਦੇ ਬੜੇ ਨਿਵੇਕਲੇ ਨਤੀਜੇ ਆਏ। ‘ਆਪ’ ਦੇ 4 ਉਮੀਦਵਾਰ ਵੱਡੇ ਫਰਕ ਨਾਲ ਜੇਤੂ ਹੋ ਕੇ ਲੋਕ ਸਭਾ ਵਿਚ ਪਹੁੰਚੇ ਸਨ, ਜਦਕਿ 2 ਹੋਰ ਉਮੀਦਵਾਰ ਦੂਜੇ ਸਥਾਨ ਉਪਰ ਰਹੇ ਸਨ। ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੇ 4, ਭਾਜਪਾ ਦੇ 2 ਅਤੇ ਕਾਂਗਰਸ ਦੇ 3 ਉਮੀਦਵਾਰ ਜੇਤੂ ਰਹੇ ਸਨ। ਪੰਜਾਬ ਵਿਚ ਸ਼ਾਇਦ ਪਹਿਲੀ ਵਾਰ ਲੋਕ ਸਭਾ ਚੋਣਾਂ ਵਿਚ ਇੰਨਾ ਬਿਖਰਿਆ ਨਤੀਜਾ ਸਾਹਮਣੇ ਆਇਆ ਸੀ। ਕਾਂਗਰਸ ਨੂੰ ਕੁੱਲ 33.19 ਫੀਸਦੀ, ਅਕਾਲੀ ਦਲ ਨੂੰ 26.38 ਫੀਸਦੀ, ਭਾਜਪਾ ਨੂੰ 6.77 ਅਤੇ ‘ਆਪ’ ਨੂੰ 25.5 ਫੀਸਦੀ ਵੋਟਾਂ ਮਿਲੀਆਂ ਸਨ। ਪੰਜਾਬ ਅੰਦਰ ਚੱਲ ਰਹੇ ਰਾਜਸੀ ਦ੍ਰਿਸ਼ ਉਪਰ ਨਜ਼ਰ ਮਾਰਿਆਂ ‘ਆਪ’ ਦਾ ਉਸ ਵੇਲੇ ਦਾ ਤਪ-ਤੇਜ਼ ਤਾਂ ਕਿੱਧਰੇ ਵੀ ਨਜ਼ਰ ਨਹੀਂ ਆ ਰਿਹਾ। ਜਿੱਤੇ ਹੋਏ 2 ਲੋਕ ਸਭਾ ਮੈਂਬਰ ਕੁੱਝ ਸਮੇਂ ਬਾਅਦ ਹੀ ਬਗਾਵਤ ਕਰ ਗਏ ਸਨ, ਜਦਕਿ ਦੂਜੇ ਨੰਬਰ ‘ਤੇ ਰਹੇ ਐਡਵੋਕੇਟ ਐੱਚ.ਐੱਸ. ਫੂਲਕਾ ਪਿਛਲੇ ਸਾਲ ਪਾਰਟੀ ਨੂੰ ਹੀ ਅਲਵਿਦਾ ਆਖ ਗਏ ਹਨ। ਹੋਰ ਬਹੁਤ ਸਾਰੇ ਆਗੂ ਵੀ ਪਾਰਟੀ ਤੋਂ ਕਿਨਾਰਾ ਕਰ ਗਏ ਹਨ। ਮੌਜੂਦਾ ਲੋਕ ਸਭਾ ਚੋਣਾਂ ਲਈ ‘ਆਪ’ ਨੇ 5 ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਰੱਖਿਆ ਹੈ।
ਅਕਾਲੀ ਦਲ-ਭਾਜਪਾ ਗਠਜੋੜ ਅਤੇ ਕਾਂਗਰਸ ਨੇ ਕੁੱਝ ਹਲਕਿਆਂ ਤੋਂ ਉਮੀਦਵਾਰਾਂ ਨੂੰ ਹਰੀ ਝੰਡੀ ਤਾਂ ਦੇ ਰੱਖੀ ਹੈ। ਪਰ ਉਮੀਦਵਾਰਾਂ ਦਾ ਰਸਮੀ ਐਲਾਨ ਅਜੇ ਬਾਕੀ ਹੈ। ਅਕਾਲੀ ਦਲ ਦੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ, ਤਰਨਤਾਰਨ ਤੋਂ ਬੀਬੀ ਜਗੀਰ ਕੌਰ ਅਤੇ ਆਨੰਦਪੁਰ ਸਾਹਿਬ ਤੋਂ ਸ. ਪ੍ਰੇਮ ਸਿੰਘ ਚੰਦੂਮਾਜਰਾ ਤਾਂ ਚੋਣ ਮੁਹਿੰਮ ਭਖਾਉਣ ਵਿਚ ਜੁਟੇ ਹੋਏ ਹਨ। ਕਾਂਗਰਸ ਵੱਲੋਂ ਗੁਰਦਾਸਪੁਰ ਤੋਂ ਸੁਨੀਲ ਜਾਖੜ ਅਤੇ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਦੇ ਨਾਵਾਂ ਨੂੰ ਵੀ ਹਰੀ ਝੰਡੀ ਮਿਲੀ ਹੋਈ ਹੈ।
ਤੀਜਾ ਫਰੰਟ ਉਸਾਰਨ ਲਈ ਯਤਨ ਕਰਨ ਵਾਲੀਆਂ ਧਿਰਾਂ ਹਾਲੇ ਤੱਕ ਕੋਈ ਵੱਡੀ ਕਾਮਯਾਬੀ ਹਾਸਲ ਨਹੀਂ ਕਰ ਸਕੀਆਂ। ਬਰਗਾੜੀ ਇਨਸਾਫ ਮੋਰਚਾ ਹਾਲਾਂਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਮਾਮਲੇ ਵਿਚ ਵੱਡੀ ਲਹਿਰ ਖੜ੍ਹੀ ਕਰਨ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸਰਕਾਰ ਨੂੰ ਝੁਕਾਉਣ ‘ਚ ਤਾਂ ਕਾਫੀ ਸਫਲ ਰਿਹਾ ਸੀ। ਪਰ ਸੰਘਰਸ਼ ਦੀ ਸਮਾਪਤੀ ਤੋਂ ਬਾਅਦ ਇਸ ਦੇ ਆਗੂਆਂ ਵਿਚਕਾਰ ਪੈਦਾ ਹੋਏ ਵਿਵਾਦ ਅਤੇ ਦਿਸ਼ਾਹੀਣਤਾ ਕਾਰਨ ਇਹ ਧੜਾ ਖਿੰਡ-ਪੁੰਡ ਕੇ ਰਹਿ ਗਿਆ ਹੈ। ਭਾਵੇਂ ਭਾਈ ਧਿਆਨ ਸਿੰਘ ਮੰਡ ਨੇ ਕੁੱਝ ਉਮੀਦਵਾਰ ਐਲਾਨ ਰੱਖੇ ਹਨ। ਪਰ ਚੋਣਾਂ ਵਿਚ ਇਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਦੀ ਕੋਈ ਬਹੁਤੀ ਸੰਭਾਵਨਾ ਨਜ਼ਰ ਨਹੀਂ ਆ ਰਹੀ। ਸ. ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਡਾ. ਧਰਮਵੀਰ ਗਾਂਧੀ ਅਤੇ ਬਸਪਾ ਵੱਲੋਂ ਭਾਵੇਂ ਗਠਜੋੜ ਕਰਨ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ। ਪਰ ਅਜੇ ਤੱਕ ਇਹ ਕੋਈ ਵੀ ਬੱਝਵਾਂ ਪ੍ਰੋਗਰਾਮ ਜਾਰੀ ਕਰਨ, ਫਰੰਟ ਖੜ੍ਹਾ ਕਰਨ ਅਤੇ ਉਮੀਦਵਾਰਾਂ ਦਾ ਐਲਾਨ ਕਰਨ ‘ਚ ਪਿੱਛੇ ਹੀ ਰਹਿ ਰਹੇ ਹਨ। ਅਕਾਲੀ ਦਲ ਟਕਸਾਲੀ ਆਪਣੇ ਤੌਰ ‘ਤੇ 2 ਉਮੀਦਵਾਰ ਐਲਾਨ ਚੁੱਕੇ ਹਨ। ਇਸ ਤਰ੍ਹਾਂ ਕੁੱਲ ਮਿਲਾ ਕੇ ਅਸੀਂ ਕਹਿ ਸਕਦੇ ਹਾਂ ਕਿ ਤੀਜਾ ਫਰੰਟ ਉਸਾਰਨ ਵਾਲੀਆਂ ਧਿਰਾਂ ਬੁਰੀ ਤਰ੍ਹਾਂ ਵੰਡੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਮਜ਼ਬੂਤ ਫਰੰਟ ਖੜ੍ਹਾ ਕਰਕੇ ਰਵਾਇਤੀ ਪਾਰਟੀਆਂ ਨੂੰ ਟੱਕਰ ਦੇਣ ਦੀ ਹਾਲ ਦੀ ਘੜੀ ਕੋਈ ਬਹੁਤੀ ਸੰਭਾਵਨਾ ਨਜ਼ਰ ਨਹੀਂ ਆ ਰਹੀ।
ਪੰਜਾਬ ਅੰਦਰ ਇਸ ਵੇਲੇ ਕਿਸੇ ਵੀ ਰਾਜਸੀ ਪਾਰਟੀ ਦੇ ਪੱਖ ਵਿਚ ਹਵਾ ਵਾਲੀ ਕੋਈ ਗੱਲ ਨਜ਼ਰ ਨਹੀਂ ਆਉਂਦੀ। ਪੰਜਾਬ ਦੇ ਲੋਕਾਂ ਨੇ ਬੜਾ ਹੁੱਭ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਦਾ ਮੁੱਖ ਮੰਤਰੀ ਬਣਾਏ ਜਾਣ ਲਈ ਵੱਡੀ ਬਹੁਗਿਣਤੀ ਨਾਲ ਜਿਤਾਇਆ ਸੀ। ਪਰ ਕੈਪਟਨ ਸਰਕਾਰ ਦੀ 2 ਵਰ੍ਹਿਆਂ ਦੀ ਕਾਰਗੁਜ਼ਾਰੀ ਤੋਂ ਰਾਜ ਦੇ ਲੋਕ ਬੜੇ ਨਿਰਾਸ਼ ਹਨ। ਇਥੋਂ ਤੱਕ ਕਿ ਕਾਂਗਰਸ ਪਾਰਟੀ ਦੇ ਅੰਦਰ ਵੀ ਨਾਰਾਜ਼ਗੀ ਅਤੇ ਵਿਰੋਧਤਾ ਦੀਆਂ ਸੁਰਾਂ ਸੁਣਨ ਨੂੰ ਮਿਲ ਰਹੀਆਂ ਹਨ। 10 ਸਾਲ ਤੱਕ ਰਾਜ ਕਰਨ ਵਾਲੇ ਅਕਾਲੀਆਂ ਦੀਆਂ ਜ਼ਿਆਦਤੀਆਂ ਅਤੇ ਧਾਂਦਲੀਆਂ ਵਿਰੁੱਧ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਕਾਂਗਰਸੀ ਵੀ ਰੋਸ ਪ੍ਰਗਟ ਕਰਦੇ ਆਮ ਦੇਖੇ ਜਾਂਦੇ ਹਨ। ਆਮ ਵਰਕਰਾਂ ਨੂੰ ਹੀ ਨਹੀਂ, ਸਗੋਂ ਬਹੁਤ ਸਾਰੇ ਸੀਨੀਅਰ ਨੇਤਾ ਅਤੇ ਮੰਤਰੀ ਤੱਕ ਇਹ ਗਿਲ਼ਾ ਜ਼ਾਹਿਰ ਕਰਦੇ ਵੀ ਦਿਖਦੇ ਹਨ ਕਿ ਰਾਜ ਅੰਦਰ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਕੋਈ ਪੁੱਛ-ਦੱਸ ਨਹੀਂ, ਸਗੋਂ ਅਫਸਰਸ਼ਾਹੀ ਦਾ ਹੀ ਬੋਲਬਾਲਾ ਹੈ। ਕਈ ਤਾਂ ਇਥੋਂ ਤੱਕ ਵੀ ਕਹਿੰਦੇ ਸੁਣੇ ਜਾਂਦੇ ਹਨ ਕਿ ਮੁੱਖ ਮੰਤਰੀ ਦੀ ਮਿਹਰ ਸਦਕਾ ਰਾਜ ਦੀ ਅਫਸਰਸ਼ਾਹੀ ਅਜੇ ਵੀ ਅਕਾਲੀ ਨੇਤਾਵਾਂ ਨੂੰ ਖੁਸ਼ ਕਰਨ ਵਾਲੀ ਪਹੁੰਚ ਹੀ ਰੱਖ ਰਹੀ ਹੈ। ਪਿਛਲੇ ਹਫਤੇ ਕਾਂਗਰਸ ਵੱਲੋਂ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਜ਼ਬਰਦਸਤ ਆਗਾਜ਼ ਕਰਨ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੱਦ ਕੇ ਮੋਗਾ ਵਿਖੇ ਕੀਤੀ ਰੈਲੀ ਵਿਚ ਇਕੱਠ ਘੱਟ ਹੋਣ ਅਤੇ ਕਾਂਗਰਸੀ ਆਗੂ ਵਰਕਰਾਂ ਦੇ ਉਤਸ਼ਾਹ ਦੇ ਮੱਠਾ ਰਹਿਣ ਨੇ ਪਾਰਟੀ ਆਗੂਆਂ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ। ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਕਾਂਗਰਸ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਅਤੇ ਤੀਜਾ ਫਰੰਟ ਉਸਾਰਨ ਵਾਲੀਆਂ ਧਿਰਾਂ ਦੀ ਅਸਫਲਤਾ ਕਾਰਨ ਅਕਾਲੀ ਦਲ ਨੂੰ ਜ਼ੋਰ-ਸ਼ੋਰ ਨਾਲ ਚੋਣ ਮੁਹਿੰਮ ਵਿਚ ਕੁੱਦਣ ਦਾ ਮੌਕਾ ਮਿਲ ਰਿਹਾ ਹੈ। ਖਾਸਕਰ ਬਰਗਾੜੀ ਇਨਸਾਫ ਮੋਰਚੇ ਦੇ ਖਿੰਡਣ ਨੇ ਅਕਾਲੀ ਦਲ ਨੂੰ ਵੱਡੀ ਰਾਹਤ ਪਹੁੰਚਾਈ। ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਭਾਵੇਂ ਸਾਬਕਾ ਐੱਸ.ਐੱਸ.ਪੀ. ਅਤੇ ਇਕ ਆਈ.ਜੀ. ਨੂੰ ਗ੍ਰਿਫ਼ਤਾਰ ਕਰਨ ਨਾਲ ਕੈਪਟਨ ਦੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਗੱਲ ਨੂੰ ਹੁਲਾਰਾ ਮਿਲਿਆ ਹੈ, ਪਰ ਲੱਗਦਾ ਹੈ ਕਿ ਇਸ ਮਾਮਲੇ ਵਿਚ ਗੱਲ ਹੁਣ ਕੋਈ ਬਹੁਤਾ ਅੱਗੇ ਨਹੀਂ ਵਧ ਸਕਣੀ। ਚੋਣ ਅਮਲ ਸ਼ੁਰੂ ਹੋਣ ਨਾਲ ਅਕਾਲੀਆਂ ਨੂੰ ਵਿਸ਼ੇਸ਼ ਜਾਂਚ ਟੀਮ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਹੋਣ ਦਾ ਰੌਲਾ ਪਾਉਣ ਦਾ ਮੌਕਾ ਮਿਲ ਰਿਹਾ ਹੈ। ਚੋਣਾਂ ਦੌਰਾਨ ਸ਼ਾਇਦ ਹੁਣ ਇਹ ਜਾਂਚ ਟੀਮ ਵੀ ਕੋਈ ਬਹੁਤਾ ਕਦਮ ਅੱਗੇ ਨਾ ਵਧਾ ਸਕੇ।
ਪੁਲਵਾਮਾ ‘ਚ ਪਿਛਲੇ ਦਿਨੀਂ ਇਕ ਬੰਬ ਧਮਾਕੇ ਦੌਰਾਨ ਭਾਰਤੀ ਫੌਜ ਦੇ 42 ਜਵਾਨ ਸ਼ਹੀਦ ਹੋ ਗਏ ਸਨ, ਜਿਸ ਨੇ ਪੂਰੇ ਦੇਸ਼ ਵਿਚ ਇਕ ਚਰਚਾ ਛੇੜ ਦਿੱਤੀ ਸੀ। ਉਸ ਹਮਲੇ ਤੋਂ ਬਾਅਦ ਬਦਲਾ ਲੈਣ ਲਈ ਭਾਰਤ ਦੀ ਹਵਾਈ ਫੌਜ ਨੇ ਪਾਕਿਸਤਾਨ ਕਬਜ਼ੇ ਅਧੀਨ ਕਸ਼ਮੀਰ ਉੱਤੇ ਹਵਾਈ ਹਮਲਾ ਕੀਤਾ ਸੀ ਅਤੇ ਆਪਣੇ ਪੂਰੇ ਮੀਡੀਏ ਰਾਹੀਂ ਇਹ ਪ੍ਰਚਾਰਿਆ ਗਿਆ ਕਿ ਅਸੀਂ ਪੁਲਵਾਮਾ ਵਿਖੇ ਹੋਈ ਵਾਰਦਾਤ ਦਾ ਪਾਕਿਸਤਾਨ ਤੋਂ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਉਸ ਦੀ ਫੌਜ ਨੂੰ ਬੁਰੀ ਤਰ੍ਹਾਂ ਪ੍ਰਚਾਰਿਆ ਗਿਆ ਅਤੇ ਭਾਰਤੀ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਇਸ ਹਵਾਈ ਸਟਰਾਈਕ ਦੌਰਾਨ ਭਾਰਤ ਦਾ ਹੱਥ ਉਪਰ ਰਿਹਾ ਅਤੇ ਪਾਕਿਸਤਾਨ ਨੂੰ ਡਰਾ ਦਿੱਤਾ ਗਿਆ ਹੈ। ਹਾਲਾਂਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਵਾਰ-ਵਾਰ ਇਹੋ ਸੰਦੇਸ਼ ਭੇਜਿਆ ਗਿਆ ਕਿ ਪਾਕਿਸਤਾਨ ਜੰਗ ਨਹੀਂ ਚਾਹੁੰਦਾ। ਇਸ ਸਾਰੇ ਘਟਨਾਕ੍ਰਮ ਨੂੰ ਮੁੱਦਾ ਬਣਾ ਕੇ ਭਾਰਤ ਦੀ ਮੋਦੀ ਸਰਕਾਰ ਨੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ। ਉਸ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਰੈਲੀਆਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਗਈ। ਦੇਸ਼ ਵਿਚ ਇਸ ਵੇਲੇ ਮੁੱਖ ਮੁਕਾਬਲਾ ਬੀ.ਜੇ.ਪੀ. ਅਤੇ ਕਾਂਗਰਸ ਵਿਚਕਾਰ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹੋਰ ਵੀ ਬਹੁਤ ਸਾਰੀਆਂ ਪਾਰਟੀਆਂ ਮੈਦਾਨ ਵਿਚ ਹਨ ਅਤੇ ਆਪੋ-ਆਪਣੇ ਗਠਜੋੜ ਬਣਾਏ ਹੋਏ ਹਨ। ਪਰ ਅਸਲ ਗਠਜੋੜ ਚੋਣਾਂ ਤੋਂ ਬਾਅਦ ਵੀ ਹੋਣ ਦੀ ਸੰਭਾਵਨਾ ਹੈ। ਹੁਣ ਤਾਂ ਵੋਟਰ ਹੀ ਦੱਸਣਗੇ ਕਿ ਪਿਛਲੇ ਦਿਨੀਂ ਹੋਈਆਂ ਘਟਨਾਵਾਂ ਵਿਚ ਕਿੰਨੀ ਕੁ ਸੱਚਾਈ ਸੀ।
ਪ੍ਰਵਾਸੀ ਪੰਜਾਬੀਆਂ ਦੇ ਹਾਲਾਤ ਉਪਰ ਜਦ ਅਸੀਂ ਝਾਤ ਮਾਰਦੇ ਹਾਂ, ਤਾਂ ਬਾਹਰਲੇ ਮੁਲਕਾਂ ਵਿਚ ਇਸ ਵੇਲੇ ਪ੍ਰਵਾਸੀ ਪੰਜਾਬੀਆਂ ਅੰਦਰ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਵਿਚ ਜੋਸ਼ ਜਾਂ ਉਤਸ਼ਾਹ ਨਹੀਂ। ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਹਵਾ ਨਹੀਂ, ਐਨ ਉਹੀ ਹਾਲ ਬਾਹਰਲੇ ਮੁਲਕਾਂ ਵਿਚ ਵਸੇ ਪ੍ਰਵਾਸੀ ਪੰਜਾਬੀਆਂ ਦਾ ਹੈ। ਪ੍ਰਵਾਸੀ ਪੰਜਾਬੀਆਂ ਦਾ ‘ਆਪ’ ਦੀ ਕਾਰਗੁਜ਼ਾਰੀ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ। ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਉਹ ਸੰਤੁਸ਼ਟ ਨਜ਼ਰ ਨਹੀਂ ਆਉਂਦੇ ਅਤੇ ਅਕਾਲੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਪਹਿਲੇ ਗਿਲੇ-ਸ਼ਿਕਵੇ ਅਜੇ ਵੀ ਕਾਇਮ ਹਨ। ਸੁਖਪਾਲ ਸਿੰਘ ਖਹਿਰਾ ਅਤੇ ਹੋਰ ਧਿਰਾਂ ਵੀ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਿਚ ਬਹੁਤੇ ਕਾਮਯਾਬ ਹੋਏ ਨਜ਼ਰ ਨਹੀਂ ਆਉਂਦੇ। ਅਜਿਹੀ ਸਥਿਤੀ ਵਿਚ ਕਿਸੇ ਇਕ ਧਿਰ ਵੱਲ ਉਲਾਰ ਜਾਂ ਹਮਾਇਤ ਵਾਲੀ ਗੱਲ ਦਿਖਾਈ ਨਹੀਂ ਦਿੰਦੀ, ਸਗੋਂ ਇਸ ਵਾਰ ਲੋਕਾਂ ਦਾ ਰੁਝਾਨ ਬਿਖਰਿਆ ਹੋਇਆ ਨਜ਼ਰ ਆਉਂਦਾ ਹੈ। ਪੰਜਾਬ ਅੰਦਰ ਕਿਉਂਕਿ ਆਖਰੀ ਗੇੜ ਵਿਚ ਵੋਟਾਂ ਪੈਣੀਆਂ ਹਨ, ਇਸ ਕਰਕੇ 2 ਮਹੀਨੇ ਤੋਂ ਵੱਧ ਸਮਾਂ ਪਿਆ ਹੈ। ਇਨ੍ਹਾਂ 2 ਮਹੀਨਿਆਂ ਦੌਰਾਨ ਹੋਣ ਵਾਲੀਆਂ ਸਿਆਸੀ ਸਰਗਰਮੀਆਂ ਅਤੇ ਜੋੜ-ਤੋੜ ਦੇ ਕੀ ਨਤੀਜੇ ਨਿਕਲਦੇ ਹਨ, ਇਸ ਦਾ ਵੀ ਚੋਣ ਨਤੀਜਿਆਂ ਉਪਰ ਪ੍ਰਭਾਵ ਸਾਹਮਣੇ ਆਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article