PUNJABMAILUSA.COM

ਭਾਰਤ ‘ਚ ਵੰਸ਼ਵਾਦ ਆਮ ਹੈ : ਰਾਹੁਲ ਗਾਂਧੀ

 Breaking News

ਭਾਰਤ ‘ਚ ਵੰਸ਼ਵਾਦ ਆਮ ਹੈ : ਰਾਹੁਲ ਗਾਂਧੀ

ਭਾਰਤ ‘ਚ ਵੰਸ਼ਵਾਦ ਆਮ ਹੈ : ਰਾਹੁਲ ਗਾਂਧੀ
September 13
10:31 2017

ਬਰਕਲੇ, 13 ਸਤੰਬਰ (ਪੰਜਾਬ ਮੇਲ)- ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਰਾਜਨੀਤੀ ਹੋਵੇ ਜਾਂ ਵਪਾਰ, ਭਾਰਤ ‘ਚ ਵੰਸ਼ਵਾਦ ਆਮ ਹੈ। ਭਾਰਤ ਸ਼ਾਹੀ ਘਰਾਣਿਆਂ ਵੱਲੋਂ ਹੀ ਇਹ ਚਲਾਇਆ ਜਾ ਰਿਹਾ ਹੈ। ਵੰਸ਼ਵਾਦ ਵਿਚ ਕੋਈ ਖਰਾਬੀ ਨਹੀਂ ਹੈ। ਖਾਨਦਾਨ ਨਾਲੋਂ ਵਿਅਕਤੀ ਦੀ ਸਮਰੱਥਾ ਵਧੇਰੇ ਮਹੱਤਵਪੂਰਨ ਹੁੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਬੋਲਦਿਆਂ ਵੰਡ ਵਾਲੀ ਰਾਜਨੀਤੀ ਕਰਨ ਦਾ ਦੋਸ਼ ਵੀ ਲਾਇਆ। ਰਾਹੁਲ ਗਾਂਧੀ ਇਥੇ ਕੈਲੀਫੋਰਨੀਆ ਯੂਨੀਵਰਸਿਟੀ ‘ਚ ਤਕਰੀਰ ਕਰ ਰਹੇ ਸਨ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਉਹ ਕਾਂਗਰਸ ਦੀ ਕਮਾਨ ਸੰਭਾਲਣ ਲਈ ਤਿਆਰ ਹਨ।
ਰਾਹੁਲ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਅੱਤਵਾਦ ਵਧ ਰਿਹਾ ਹੈ ਅਤੇ ਅਰਥਚਾਰਾ ਤਬਾਹ ਹੋ ਰਿਹਾ ਹੈ। ਵਿਦਿਆਰਥੀਆਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਕਮਾਨ ਸੰਭਾਲਣ ਲਈ ਤਿਆਰ ਹਨ, ਜੇ ਪਾਰਟੀ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਹਿੰਦੀ ਹੈ। ਕਾਂਗਰਸ ਪਾਰਟੀ ‘ਤੇ ਵੰਸ਼ਵਾਦ ਭਾਰੂ ਹੋਣ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦਲੀਲ ਦਿੱਤੀ ਕਿ ਭਾਰਤ ਰਾਜਵੰਸ਼ ਵਲੋਂ ਚਲਾਇਆ ਜਾ ਰਿਹਾ ਹੈ ਪਰ ਉਨ੍ਹਾਂ ਨਾਲ ਹੀ ਕਿਹਾ ਕਿ ਕਾਂਗਰਸ ਵਿਚ ਵੱਡੀ ਗਿਣਤੀ ਲੋਕ ਹਨ, ਜਿਹੜੇ ਕਿਸੇ ਖਾਨਦਾਨੀ ਪਰਿਵਾਰਾਂ ਨਾਲ ਸਬੰਧਤ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕਾਂਗਰਸ ਵੱਲੋਂ ਆਰੰਭੇ ਕਾਰਜਾਂ ਨੂੰ ਲਾਗੂ ਕਰ ਰਹੀ ਹੈ।
ਦੂਜੇ ਪਾਸੇ ਖਾਨਦਾਨੀ ਰਾਜਨੀਤੀ ਦਾ ਸਮਰਥਨ ਕਰਨ ‘ਤੇ ਭਾਜਪਾ ਨੇ ਰਾਹੁਲ ਦੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਨਾਕਾਮ ਰਾਜਵੰਸ਼ੀ ਅਤੇ ਨਾਕਾਮ ਰਾਜਨੇਤਾ ਕਹਿ ਕੇ ਭੰਡਿਆ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਨੀਤੀਆਂ ਕਾਰਨ ਭਾਰਤੀ ਅਰਥਚਾਰੇ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ਜਲਦਬਾਜ਼ੀ ਵਿਚ ਜੀ.ਐੱਸ.ਟੀ. ਨੂੰ ਲਾਗੂ ਕਰਨ ਦਾ ਫੈਸਲਾ ਗਲਤ ਸੀ। 8 ਨਵੰਬਰ ਨੂੰ ਨੋਟਬੰਦੀ ਦਾ ਫੈਸਲਾ ਮੁੱਖ ਆਰਥਿਕ ਸਲਾਹਕਾਰ ਅਤੇ ਸੰਸਦ ਤੋਂ ਪੁੱਛੇ ਬਗੈਰ ਲਿਆ ਗਿਆ, ਜਿਸ ਕਾਰਨ ਅਰਥਚਾਰੇ ਨੂੰ ਭਾਰੀ ਨੁਕਸਾਨ ਪੁੱਜਿਆ। ਨੋਟਬੰਦੀ ਦੀ ਭਾਰਤ ਨੂੰ ਵੱਡੀ ਕੀਮਤ ਤਾਰਨੀ ਪਈ। ਉਨ੍ਹਾਂ ਕਿਹਾ ਕਿ ਆਰਥਿਕ ਵਿਕਾਸ ਦਰ ਘਟਣ ਕਾਰਨ ਲੋਕਾਂ ਵਿਚ ਰੋਸ ਹੈ। ਰਾਹੁਲ ਨੇ ਸਰਕਾਰ ‘ਤੇ ਨੋਟਬੰਦੀ ਰਾਹੀਂ ਲੱਖਾਂ ਦਾ ਰੁਜ਼ਗਾਰ ਖੋਹਣ ਦਾ ਦੋਸ਼ ਵੀ ਲਾਇਆ। ਇਸ ਮੌਕੇ ਭਾਰਤ ਦੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅਤੇ ਹਲਕਾ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਹਾਜ਼ਰ ਸਨ। ਇਸ ਮੌਕੇ ਰਾਹੁਲ ਨੇ 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਿੰਸਾ ਨਾਲ ਕਿਸੇ ਦਾ ਕੋਈ ਭਲਾ ਨਹੀਂ ਹੋਵੇਗਾ। ਭਾਰਤ ਦੀ ਪਛਾਣ ਅਹਿੰਸਾ ਦੀ ਹੈ ਅਤੇ ਇਸੇ ਰਸਤੇ ‘ਤੇ ਚੱਲ ਕੇ ਦੇਸ਼ ਅੱਗੇ ਵਧਿਆ ਹੈ। ਰਾਹੁਲ ਨੇ 1984 ‘ਚ ਇੰਦਰਾ ਗਾਂਧੀ ਦੀ ਹੱਤਿਆ ਦੇ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਦੇ ਨਿਆਂ ਲਈ ਉਨ੍ਹਾਂ ਦੇ ਨਾਲ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article