PUNJABMAILUSA.COM

ਭਾਰਤ ‘ਚ 101 ਲੋਕ ਅਰਬਪਤੀ

ਭਾਰਤ ‘ਚ 101 ਲੋਕ ਅਰਬਪਤੀ

ਭਾਰਤ ‘ਚ 101 ਲੋਕ ਅਰਬਪਤੀ
January 22
21:22 2018

ਦਾਵੋਸ, 22 ਜਨਵਰੀ (ਪੰਜਾਬ ਮੇਲ)- ਭਾਰਤ ਦੀ ਕੁੱਲ ਆਬਾਦੀ 1.3 ਅਰਬ ਹੈ ਤੇ ਇਨ੍ਹਾਂ ਵਿੱਚ ਅਮੀਰਾਂ ਦੀ ਗਿਣਤੀ ਮਹਿਜ਼ ਇਕ ਫੀਸਦ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਇਕ ਫੀਸਦ ਵਰਗ ਹੀ ਕੁੱਲ ਪੂੰਜੀ ਦਾ 73 ਫੀਸਦ ਸਾਂਭੀ ਬੈਠਾ ਹੈ। ਗ਼ਰੀਬ ਗੁਰਬੇ ਦੀ ਗੱਲ ਕਰੀਏ ਤਾਂ ਅੱਧੇ ਨਾਲੋਂ ਵੱਧ ਭਾਰਤੀ ਲਗਪਗ 67 ਕਰੋੜ ਲੋਕਾਂ ਦੀ ਪੂੰਜੀ ਵਿੱਚ ਮਹਿਜ਼ ਇਕ ਫੀਸਦ ਦਾ ਵਾਧਾ ਹੋਇਆ ਹੈ। ਇਹ ਦਾਅਵਾ ਓਕਸਫੈਮ ਨੇ ਇਕ ਰਿਪੋਰਟ ਵਿੱਚ ਕੀਤਾ ਹੈ। ਓਕਸਫੈਮ ਇੰਡੀਆ ਦੀ ਸੀਈਓ ਨਿਸ਼ਾ ਅਗਰਵਾਲ ਨੇ ਕਿਹਾ, ‘ਆਰਥਿਕ ਵਿਕਾਸ ਦਾ ਲਾਹਾ ਕੁਝ ਮੁੱਠੀ ਭਰ ਲੋਕਾਂ ਹੱਥ ਜਾਣਾ ਚਿੰਤਾਜਨਕ ਹੈ। ਅਰਬਪਤੀਆਂ ਦੀ ਪੂੰਜੀ ਦਾ ਲਗਾਤਾਰ ਤਾਂਹ ਨੂੰ ਚੜ੍ਹਨਾ ਸੰਪੰਨ ਅਰਥਚਾਰੇ ਦਾ ਨਹੀਂ ਬਲਕਿ ਆਰਥਿਕ ਪ੍ਰਬੰਧ ਦੇ ਢਹਿੰਦੀਆਂ ਕਲਾ ’ਚ ਜਾਣ ਦਾ ਸੰਕੇਤ ਹੈ।’ ‘ਰਿਵਾਰਡ ਵਰਕ, ਨੌਟ ਵੈਲਥ’ ਨਾਂ ਦੀ ਇਸ ਰਿਪੋਰਟ ਮੁਤਾਬਕ, ‘ਮਿਹਨਤ ਮੁਸ਼ੱਕਤ ਕਰਨ ਵਾਲੇ, ਕਾਸ਼ਤਕਾਰਾਂ, ਬੁਨਿਆਦੀ ਢਾਂਚੇ ਦੀ ਉਸਾਰੀ ’ਚ ਯੋਗਦਾਨ ਪਾਉਣ ਵਾਲੇ ਤੇ ਫੈਕਟਰੀਆਂ ’ਚ ਕੰਮ ਕਰਦੇ ਲੋਕਾਂ ਕੋਲ ਆਪਣੇ ਬੱਚਿਆਂ ਦੀ ਸਿੱਖਿਆ, ਪਰਿਵਾਰਕ ਮੈਂਬਰਾਂ ਦੀ ਦਵਾ ਦਾਰੂ ਤੇ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨ ਜੋਗੇ ਵੀ ਪੈਸੇ ਨਹੀਂ ਹਨ। ਅਮੀਰ ਤੇ ਗ਼ਰੀਬ ’ਚ ਵਧਦਾ ਪਾੜਾ ਜਿੱਥੇ ਜਮਹੂਰੀਅਤ ਨੂੰ ਛੁਟਿਆਉਂਦਾ ਹੈ, ਉਥੇ ਭ੍ਰਿਸ਼ਟਾਚਾਰ ਤੇ ਪੂੰਜੀਵਾਦ ਨੂੰ ਵਧਾਉਂਦਾ ਹੈ।’ ਰਿਪੋਰਟ ’ਚ ਅੱਗੇ ਕਿਹਾ ਗਿਆ ਹੈ ਕਿ ਪਿਛਲੇ ਇਕ ਸਾਲ ਵਿੱਚ ਅਰਬਪਤੀਆਂ ਦੀ ਸੂਚੀ ਵਿੱਚ 17 ਨਵੇਂ ਨਾਂਅ ਜੁੜਨ ਨਾਲ ਇਹ ਅੰਕੜਾ 101 ਨੂੰ ਪੁੱਜ ਗਿਆ ਹੈ। ਇਨ੍ਹਾਂ ਵਿੱਚੋਂ 37 ਫੀਸਦ ਧਨਕੁਬੇਰਾਂ ਨੂੰ ਇਹ ਪੂੰਜੀ ਵਿਰਸੇ ਵਿੱਚ ਮਿਲੀ ਹੈ। ਕੁੱਲ 101 ਅਰਬਪਤੀਆਂ ’ਚੋਂ 51 ਅਜਿਹੇ ਹਨ, ਜਿਨ੍ਹਾਂ ਦੀ ਉਮਰ 65 ਸਾਲ ਜਾਂ ਇਸ ਤੋਂ ਵੱਧ ਹੈ।
ਰਿਪੋਰਟ ਮੁਤਾਬਕ ਇਨ੍ਹਾਂ ਧਨਕੁਬੇਰਾਂ ਵੱਲੋਂ ਅਗਲੇ 20 ਸਾਲਾਂ ਵਿੱਚ ਘੱਟੋ-ਘੱਟ 10,544 ਅਰਬ ਰੁਪਏ ਅੱਗੇ ਵਾਰਸਾਂ ਨੂੰ ਦਿੱਤੇ ਜਾਣਗੇ ਅਤੇ ਜੇਕਰ ਇਸ ਰਕਮ ’ਤੇ ਜਾਇਦਾਦ ਟੈਕਸ ਲਾਇਆ ਜਾਵੇ ਸਰਕਾਰ ਨੂੰ 3176 ਅਰਬ ਰੁਪਏ ਦੀ ਕਮਾਈ ਹੋ ਸਕਦੀ ਹੈ। ਰਿਪੋਰਟ ਵਿੱਚ ਆਮਦਨ ਵਿਚਲੇ ਖੱਪੇ ਨੂੰ ਪੂਰਨ ਲਈ ਜਾਇਦਾਦ ਟੈਕਸ ਮੁੜ ਲਾਗੂ ਕਰਨ, ਪੂੰਜੀ ਟੈਕਸ ਵਧਾਉਣ, ਕਾਰਪੋਰੇਟ ਟੈਕਸ ਬ੍ਰੇਕ ਨੂੰ ਘਟਾਉਂਦਿਆਂ ਬਿਲਕੁਲ ਖ਼ਤਮ ਕਰਨ ਤੇ ਬਰਾਬਰ ਦੇ ਮੌਕੇ ਮੁਹੱਈਆ ਕਰਾਉਣ ਜਿਹੇ ਸੁਝਾਅ ਵੀ ਦਿੱਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article