PUNJABMAILUSA.COM

ਭਾਰਤ ‘ਚ 2020 ਤੱਕ ਦਿਲ ਦੀ ਬੀਮਾਰੀ ਨਾਲ ਪੀੜਤਾਂ ਦੀ ਗਿਣਤੀ ਦੁਨੀਆ ‘ਚ ਹੋਵੇਗੀ ਸਭ ਤੋਂ ਵਧ

ਭਾਰਤ ‘ਚ 2020 ਤੱਕ ਦਿਲ ਦੀ ਬੀਮਾਰੀ ਨਾਲ ਪੀੜਤਾਂ ਦੀ ਗਿਣਤੀ ਦੁਨੀਆ ‘ਚ ਹੋਵੇਗੀ ਸਭ ਤੋਂ ਵਧ

ਭਾਰਤ ‘ਚ 2020 ਤੱਕ ਦਿਲ ਦੀ ਬੀਮਾਰੀ ਨਾਲ ਪੀੜਤਾਂ ਦੀ ਗਿਣਤੀ ਦੁਨੀਆ ‘ਚ ਹੋਵੇਗੀ ਸਭ ਤੋਂ ਵਧ
September 28
16:50 2017

ਨਵੀਂ ਦਿੱਲੀ, 28 ਸਤੰਬਰ (ਪੰਜਾਬ ਮੇਲ)- ਦੇਸ਼ ‘ਚ 2020 ਤੱਕ ਦਿਲ ਦੀ ਬੀਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਦੁਨੀਆ ‘ਚ ਸਭ ਤੋਂ ਵਧ ਹੋਵੇਗੀ। ਇਹ ਦਾਅਵਾ ਕਾਰਡੀਓਲਾਜਿਕਲ ਸੋਸਾਇਟੀ ਆਫ ਇੰਡੀਆ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ‘ਚ ਕੀਤਾ ਗਿਆ ਹੈ। ਸਰਵੇਖਣ ਅਨੁਸਾਰ ਦੇਸ਼ ‘ਚ ਦਿਲ ਦੇ ਮਰੀਜ਼ਾਂ ‘ਚ ਇਸ ਸਮੇਂ 54 ਲੱਖ ਲੋਕ ਹਾਰਟ ਫੇਲਓਰ ਨਾਲ ਪੀੜਤ ਹਨ। ਸੋਸਾਇਟੀ ਦੇ ਡਾਕਟਰ ਸ਼ਿਰੀਸ਼ ਹਿਰੇਮਥ ਦਾ ਕਹਿਣਾ ਹੈ ਕਿ ਇਸ ਸਥਿਤੀ ਨੂੰ ਦੇਖਦੇ ਹੋਏ ਹੀ 29 ਸਤੰਬਰ ਨੂੰ ਵਰਲਡ ਹਾਰਟ ਡੇਅ ਮੌਕੇ ਮਾਹਰਾਂ ਨੇ ਇਸ ਬੀਮਾਰੀ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਬਣਾਉਣ ਲਈ ਇਸ ਨਾਲ ਜੁੜੇ ਲੱਛਣਾਂ ਦੇ ਪ੍ਰਤੀ ਉਨ੍ਹਾਂ ਨੂੰ ਸਾਵਧਾਨ ਕਰਦੇ ਹੋਏ ਇਨ੍ਹਾਂ ਨੂੰ ਤੁਰੰਤ ਪਛਾਣ ਕਰ ਕੇ ਜ਼ਰੂਰੀ ਇਲਾਜ ਕਰਨ ਦੀ ਸਲਾਹ ਦਿੱਤੀ ਹੈ। ਸ਼੍ਰੀ ਹਿਰਮੇਥ ਅਨੁਸਾਰ ਭਾਰਤ ‘ਚ ਜਿੰਨੀ ਤੇਜ਼ੀ ਨਾਲ ਦਿਲ ਦਾ ਦੌਰਾ ਅਤੇ ਉਸ ਨਾਲ ਹੋਣ ਵਾਲੀਆਂ ਮੌਤਾਂ ‘ਚ ਵਾਧਾ ਹੋ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਸ ਨੂੰ ਪਹਿਲ ਦੇਣ ਦੀ ਲੋੜ ਹੈ। ਬੀਮਾਰੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਰੇ ਹਿੱਤਧਾਰਕਾਂ ਨੂੰ ਭਾਈਚਾਰਕ ਪੱਧਰ ‘ਤੇ ਬੀਮਾਰੀ ਦੇ ਪ੍ਰਤੀ ਜਾਗਰੂਕਤਾ ਵਧਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਹਾਰਟ ਫੇਲਓਰ ਅਤੇ ਹਾਰਟ ਅਟੈਕ ਇਕ ਅਵਸਥਾ ਨਹੀਂ ਹੈ, ਦੋਹਾਂ ‘ਚ ਕਾਫੀ ਅੰਤਰ ਹੁੰਦਾ ਹੈ। ਹਾਰਟ ਫੇਲਓਰ ਦੀ ਸਥਿਤੀ ‘ਚ ਦਿਲ ਦੀਆਂ ਮਾਸ ਪੇਸ਼ੀਆਂ ਕਮਜ਼ੋਰ ਹੋ ਜਾਂਦੀਆਂ ਹਨ, ਜਿਸ ਨਾਲ ਉਹ ਖੂਨ ਨੂੰ ਪ੍ਰਭਾਵੀ ਤਰੀਕੇ ਨਾਲ ਪੰਪ ਨਹੀਂ ਕਰ ਪਾਉਂਦੀਆਂ। ਇਸ ਨਾਲ ਦਿਲ ਤੱਕ ਆਕਸੀਜਨ ਅਤੇ ਜ਼ਰੂਰੀ ਪੋਸ਼ਕ ਤੱਤਾਂ ਦੇ ਪੁੱਜਣ ਦੀ ਗਤੀ ਸੀਮਿਤ ਹੋ ਜਾਂਦੀ ਹੈ, ਜਦੋਂ ਕਿ ਹਾਰਟ ਅਟੈਕ ਦਿਲ ਦੇ ਕੰਮ ਬੰਦ ਕਰ ਦੇਣ ਦੀ ਅਵਸਥਾ ਹੁੰਦੀ ਹੈ, ਜਿਸ ਨਾਲ ਇਨਸਾਨ ਦੀ ਮੌਤ ਹੋ ਜਾਂਦੀ ਹੈ।
ਮਾਹਰਾਂ ਅਨੁਸਾਰ ਦਿਲ ਦੀ ਬੀਮਾਰੀ ‘ਚ ਹਾਈ ਬਲੱਡ ਪ੍ਰੈਸ਼ਰ, ਖਰਾਬ ਜੀਵਨ ਸ਼ੈਲੀ, ਸ਼ੂਗਰ, ਸ਼ਰਾਬ ਦਾ ਸੇਵਨ, ਦਵਾਈਆਂ ਦੀ ਜ਼ਿਆਦਾ ਵਰਤੋਂ ਅਤੇ ਪਰਿਵਾਰਕ ਹਿਸਟਰੀਦੀ ਵੱਡੀ ਭੂਮਿਕਾ ਹੁੰਦੀ ਹੈ। ਇਸ ਦੇ ਲੱਛਣਾਂ ‘ਚ ਸਾਹ ਲੈਣ ‘ਚ ਤਕਲੀਫ, ਥਕਾਣ, ਪੇਟ ਅਤੇ ਪੈਰਾਂ ‘ਚ ਸੋਜ, ਭੁੱਖ ਨਾਲ ਲੱਗਣਾ, ਅਚਾਨਕ ਭਾਰ ਵਧਣਾ, ਧੜਕਣ ਤੇਜ਼ ਹੋਣਾ ਅਤੇ ਚੱਕਰ ਆਉਣ ਵਰਗੀਆਂ ਪਰੇਸ਼ਾਨੀਆਂ ਸ਼ਾਮਲ ਹਨ। ਜਾਗਰੂਕਤਾ ਦੀ ਕਮੀ, ਮਹਿੰਗੇ ਇਲਾਜ ਅਤੇ ਢਾਂਚਾਗਤ ਸਹੂਲਤਾਂ ਦੀ ਕਮੀ ਕਾਰਨ ਇਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਖਾਸ ਤੌਰ ‘ਤੇ ਨੌਜਵਾਨਾਂ ‘ਚ ਪਿਛਲੇ 2 ਦਹਾਕਿਆਂ ਤੋਂ ਇਹ ਬੀਮਾਰੀ ਤੇਜ਼ੀ ਨਾਲ ਵਧੀ ਹੈ। ਸਾਲ 1990 ਤੋਂ ਲੈ ਕੇ 2013 ਤੱਕ ਅਜਿਹੇ ਮਾਮਲਿਆਂ ‘ਚ 140 ਫੀਸਦੀ ਵਾਧਾ ਹੋ ਚੁਕਿਆ ਹੈ। ਜੀਵਨ ਸ਼ੈਲੀ ‘ਚ ਤੇਜ਼ੀ ਨਾਲ ਹੋ ਰਹੀ ਤਬਦੀਲੀ ਅਤੇ ਤਣਾਅ ਨੌਜਵਾਨਾਂ ਨੂੰ ਇਸ ਦਾ ਸ਼ਿਕਾਰ ਬਣਾ ਰਿਹਾ ਹੈ। ਅਮਰੀਕਾ ਅਤੇ ਯੂਰਪ ‘ਚ ਦਿਲ ਦੀ ਬੀਮਾਰੀ ਨਾਲ ਪੀੜਤ ਰੋਗੀਆਂ ਦੀ ਤੁਲਨਾ ‘ਚ ਭਾਰਤ ‘ਚ ਇਸ ਨਾਲ ਪੀੜਤ ਲੋਕਾਂ ਦੀ ਉਮਰ 10 ਸਾਲ ਘੱਟ ਹੈ ਯਾਨੀ ਕਿ ਉਹ ਜ਼ਿਆਦਾ ਨੌਜਵਾਨ ਅਵਸਥਾ ‘ਚ ਹੀ ਇਸ ਦੀ ਲਪੇਟ ‘ਚ ਆ ਰਹੇ ਹਨ। ਸਰਵੇਖਣ ਦੇ ਅੰਕੜਿਆਂ ਅਨੁਸਾਰ ਘੱਟ ਅਤੇ ਔਸਤ ਆਮਦਨ ਵਾਲੇ ਭਾਰਤ ਵਰਗੇ ਦੇਸ਼ ‘ਚ ਦਿਲ ਦੀ ਬੀਮਾਰੀ ਨਾਲ ਹੋਣ ਵਾਲੀ ਮੌਤ ਦਰ ਉੱਚ ਆਮਦਨ ਵਾਲੇ ਦੇਸ਼ਾਂ ਤੋਂ ਬਹੁਤ ਵਧ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article