ਨਵੀਂ ਦਿੱਲੀ, 6 ਦਸੰਬਰ (ਪੰਜਾਬ ਮੇਲ)- ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ 36011 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 9644222 ਹੋ ਗਈ ਹੈ। ਇਸ ਦੌਰਾਨ ਬੀਤੇ ਚੌਵੀ ਘੰਟਿਆਂ ਦੌਰਾਨ 482 ਮੌਤਾਂ ਹੋਈਆਂ ਤੇ ਮਰਨ ਵਾਲਿਆਂ ਦੀ ਗਿਣਤੀ 140182 ਹੋ ਗਈ ਹੈ।