PUNJABMAILUSA.COM

ਭਾਰਤ ਤੇ ਅਮਰੀਕਾ ਵੱਲੋਂ ਇਕਸੁਰਤਾ ਦਾ ਪ੍ਰਗਟਾਵਾ

ਭਾਰਤ ਤੇ ਅਮਰੀਕਾ ਵੱਲੋਂ ਇਕਸੁਰਤਾ ਦਾ ਪ੍ਰਗਟਾਵਾ

ਭਾਰਤ ਤੇ ਅਮਰੀਕਾ ਵੱਲੋਂ ਇਕਸੁਰਤਾ ਦਾ ਪ੍ਰਗਟਾਵਾ
October 26
05:45 2017

ਪਾਕਿ ਆਪਣੀ ਸਰਜ਼ਮੀਂ ‘ਤੇ ਚਲਾਏ ਜਾ ਰਹੇ ਅੱਤਵਾਦੀ ਢਾਂਚੇ ਨੂੰ ਕਰੇ ਤਬਾਹ
ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਮੇਲ)-ਭਾਰਤ ਅਤੇ ਅਮਰੀਕਾ ਨੇ ਬੁੱਧਵਾਰ ਪਾਕਿਸਤਾਨ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੀ ਸਰਜ਼ਮੀਂ ਤੋਂ ਚਲਾਏ ਜਾ ਰਹੇ ਅੱਤਵਾਦ ਦੇ ਢਾਂਚੇ ਨੂੰ ਤਬਾਹ ਕਰੇ ਕਿਉਂਕਿ ਇਸ ਮੁਲਕ ‘ਚ ਅੱਤਵਾਦੀਆਂ ਦੇ ਸੁਰੱਖਿਅਤ ਟਿਕਾਣਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨੇ ਇਥੇ ਕਈ ਮਸਲਿਆਂ ‘ਤੇ ਚਰਚਾ ਬਾਅਦ ਕਿਹਾ ਕਿ ਇਸ ਖਿੱਤੇ ਖਾਸ ਤੌਰ ‘ਤੇ ਅਫ਼ਗ਼ਾਨਿਸਤਾਨ ‘ਚ ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਇਸਲਾਮਾਬਾਦ ਨੂੰ ਅੱਤਵਾਦੀ ਜਥੇਬੰਦੀਆਂ ਖ਼ਿਲਾਫ਼ ਠੋਸ ਕਦਮ ਚੁੱਕਣ ਦੀ ਲੋੜ ਹੈ।
ਸ਼੍ਰੀ ਟਿਲਰਸਨ ਨੇ ਕਿਹਾ ਕਿ ਉਨ੍ਹਾਂ ਨੇ ਪਾਕਿ ਆਗੂਆਂ ਨੂੰ ਅੱਤਵਾਦੀ ਜਥੇਬੰਦੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ ਕਿਉਂਕਿ ਉਨ੍ਹਾਂ ਦੀ ਸਮਰੱਥਾ ‘ਚ ਵਾਧਾ ਪਾਕਿਸਤਾਨ ਸਰਕਾਰ ਲਈ ਖ਼ਤਰਾ ਬਣ ਸਕਦਾ ਹੈ। ਸੁਸ਼ਮਾ ਸਵਰਾਜ ਨਾਲ ਸਾਂਝੀ ਪ੍ਰੈੱਸ ਕਾਨਫਰਸ ਵਿਚ ਸ੍ਰੀ ਟਿੱਲਰਸਨ ਨੇ ਕਿਹਾ, ‘ਅੱਤਵਾਦੀ ਟਿਕਾਣੇ ਬਰਦਾਸ਼ਤ ਨਹੀਂ ਕੀਤੇ ਜਾਣਗੇ।’ ਸੁਸ਼ਮਾ ਨੇ ਜ਼ੋਰ ਦੇ ਕੇ ਕਿਹਾ ਕਿ ਅੱਤਵਾਦ ਨੂੰ ਸ਼ਹਿ ਦੇਣ ਵਾਲੇ ਹਰੇਕ ਮੁਲਕ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਦੋਵੇਂ ਆਗੂਆਂ ਨੇ ਰੱਖਿਆ ਤੇ ਸੁਰੱਖਿਆ ਸਹਿਯੋਗ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਵਪਾਰਕ ਸਬੰਧ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਸ਼੍ਰੀ ਟਿਲਰਸਨ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਆਧੁਨਿਕੀਕਰਨ ਲਈ ਟਰੰਪ ਪ੍ਰਸ਼ਾਸਨ ਬਿਹਤਰੀਨ ਤਕਨਾਲੋਜੀ ਸਾਂਝੀ ਕਰਨ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਨਵੀਂ ਦਿੱਲੀ ਨਾਲ ਐਫ16 ਅਤੇ ਐਫ18 ਲੜਾਕੂ ਜਹਾਜ਼ਾਂ ਬਾਰੇ ਸਮਝੌਤਿਆਂ ‘ਤੇ ਚਰਚਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਅਮਰੀਕਾ-ਅਫ਼ਗ਼ਾਨਿਸਤਾਨ ਰਣਨੀਤੀ ਲਈ ਭਾਰਤ ਅਹਿਮ ਹੈ।
ਸੁਸ਼ਮਾ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੀ ਟਿਲਰਸਨ ਕੋਲ ਐੱਚ1ਬੀ ਵੀਜ਼ਾ ਮੁੱਦਾ ਚੁੱਕਿਆ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਅਜਿਹਾ ਕਦਮ ਨਾ ਚੁੱਕਿਆ ਜਾਵੇ, ਜਿਸ ਦਾ ਭਾਰਤੀਆਂ ‘ਤੇ ਬੁਰਾ ਅਸਰ ਪਵੇ। ਇਸ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜਾ ਆਸਿਫ ਨੇ ਮੰਨਿਆ ਕਿ ਅਫ਼ਗ਼ਾਨਿਸਤਾਨ ਦੇ ਮੁੱਦੇ ‘ਤੇ ਉਨ੍ਹਾਂ ਦੇ ਮੁਲਕ ਅਤੇ ਅਮਰੀਕਾ ਦਰਮਿਆਨ ‘ਭਰੋਸੇ ਦੀ ਘਾਟ’ ਹੈ। ਪਾਕਿ ਫੇਰੀ ਦੌਰਾਨ ਟਿਲਰਸਨ ਨੇ ਕਿਹਾ ਸੀ ਕਿ ਅਮਰੀਕਾ ਦੀ ਨਵੀਂ ਦੱਖਣੀ ਏਸ਼ਿਆਈ ਰਣਨੀਤੀ ਅਤੇ ਅਫ਼ਗਾਨਿਸਤਾਨ ‘ਚ ਸ਼ਾਂਤੀ ਪ੍ਰਕਿਰਿਆ ਲਈ ਅਮਰੀਕਾ ਤੇ ਹੋਰ ਮੁਲਕਾਂ ਨਾਲ ਮਿਲ ਕੇ ਪਾਕਿਸਤਾਨ ਅਹਿਮ ਭੂਮਿਕਾ ਨਿਭਾਅ ਸਕਦਾ ਹੈ, ਜੋ ਇਸ ਖਿੱਤੇ ਵਿਚ ਸਥਿਰਤਾ ਤੇ ਸੁਰੱਖਿਆ ਲਿਆ ਸਕਦੀ ਹੈ। ਕੱਲ੍ਹ ਬੀ.ਬੀ.ਸੀ. ਉਰਦੂ ਨਾਲ ਗੱਲਬਾਤ ਦੌਰਾਨ ਸ਼੍ਰੀ ਆਸਿਫ ਨੇ ਕਿਹਾ, ‘ਹਾਂ, ਦੋਵੇਂ ਧਿਰਾਂ ਦਰਮਿਆਨ ਭਰੋਸੇ ਦੀ ਘਾਟ ਹੈ ਪਰ ਇਸ ਖੱਪੇ ਨੂੰ ਪੂਰਨ ਦੀ ਦੋਵੇਂ ਮੁਲਕ ਇੱਛਾ ਰੱਖਦੇ ਹਨ।’ ਉਨ੍ਹਾਂ ਪੁੱਛਿਆ, ‘ਉਨ੍ਹਾਂ (ਅਮਰੀਕਾ) ਨੂੰ ਕੁੱਝ ਆਪਣੀ ਜ਼ਿੰਮੇਵਾਰੀ ਵੀ ਤੈਅ ਕਰਨੀ ਚਾਹੀਦੀ ਹੈ। ਪਿਛਲੇ 10-12 ਸਾਲਾਂ ‘ਚ ਉਨ੍ਹਾਂ ਨੇ ਅਫ਼ਗ਼ਾਨਿਸਤਾਨ ਵਿਚ 45 ਫ਼ੀਸਦ ਇਲਾਕੇ ਕਿਵੇਂ ਗੁਆ ਦਿੱਤੇ?’

ਮਹਾਤਮਾ ਗਾਂਧੀ ਦੀ ਸਾਦਗੀ ਨੇ ਟਿਲਰਸਨ ਮੋਹਿਆ
ਰੈਕਸ ਟਿਲਰਸਨ ਨੇ ਇਥੇ ਮਹਾਤਮਾ ਗਾਂਧੀ ਦੀ ਯਾਦਗਾਰ ਦੀ ਫੇਰੀ ਦੌਰਾਨ ਕਿਹਾ ਕਿ ਮਹਾਤਮਾ ਗਾਂਧੀ ਵਿਸ਼ਵ ਦੇ ਮੁੱਠੀ ਭਰ ਆਗੂਆਂ ‘ਚੋਂ ਇਕ ਸਨ, ਜਿਨ੍ਹਾਂ ਨੇ ਵਿਸ਼ਵ ‘ਚ ਬਦਲਾਅ ਲਿਆਂਦਾ। ਉਹ ਬਿਰਲਾ ਹਾਊਸ ਦੇ ਉਸ ਕਮਰੇ ‘ਚ ਗਏ, ਜਿਥੇ ਮਹਾਤਮਾ ਨੇ ਆਪਣੇ ਅੰਤਲੇ 144 ਦਿਨ ਬਿਤਾਏ ਸਨ। ਉਨ੍ਹਾਂ ਨੇ ਉਸ ਸਮਾਰਕ (ਜਿਥੇ ਮਹਾਤਮਾ ਨੂੰ ਗੋਲੀ ਮਾਰੀ ਗਈ ਸੀ) ‘ਤੇ ਜਾ ਕੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਯਾਦਗਾਰ ਦੇ ਡਾਇਰੈਕਟਰ ਦਿਪਾਂਕਰ ਸ਼੍ਰੀ ਗਿਆਨ ਨੇ ਦੱਸਿਆ, ‘ਗਾਂਧੀ ਜੀ ਕਮਰੇ ‘ਚ ਜਾਣ ਬਾਅਦ ਉਨ੍ਹਾਂ ਦੀ ਪਹਿਲੀ ਪ੍ਰਤੀਕਿਰਿਆ ਸੀ-‘ਐਨਾ ਸਾਦਾ ਸ਼ਖ਼ਸ’? ਗਾਂਧੀ ਦਾ ਜੀਵਨ ਅਸਲ ‘ਚ ਸਾਦਾ ਅਤੇ ਪ੍ਰੇਰਣਾਦਾਇਕ ਸੀ। ਇਹ ਦੋਵੇਂ ਵਿਰਲੇ ਗੁਣ ਹਨ।’

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ